Punjab News: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਬਿਜਲੀ ਕੱਟਾਂ ਦੇ ਮੁੱਦੇ 'ਤੇ ਸਿੱਧੂ ਭਗਵੰਤ ਮਾਨ ਸਰਕਾਰ ਖਿਲਾਫ ਨਾਭਾ ਥਰਮਲ ਪਲਾਂਟ ਸਾਹਮਣੇ ਸਾਬਕਾ ਵਿਧਾਇਕ ਦੇ ਪ੍ਰਦਰਸ਼ਨ ਦੀ ਅਗਵਾਈ ਕਰਨਗੇ। ਹਾਲਾਂਕਿ ਪੰਜਾਬ ਪੀਸੀਸੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਸ ਵਿਰੋਧ ਪ੍ਰਦਰਸ਼ਨ ਦੀ ਜਾਣਕਾਰੀ ਨਹੀਂ ਤੇ ਉਹ ਇਸ ਧਰਨੇ 'ਚ ਮੌਜੂਦ ਨਹੀਂ ਰਹਿਣਗੇ। ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਇਹ ਧਰਨਾ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਧਰਨੇ 'ਚ ਸ਼ਾਮਲ ਹੋਣ ਲਈ ਕਿਸੇ ਨੂੰ ਵੀ ਵੱਖ ਸੱਦਾ ਨਹੀਂ ਭੇਜਿਆ। ਜਦੋਂ ਸਿੱਧੂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਸਾਡੇ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਇਹ ਮਹੱਤਵਪੂਨ ਮੁੱਦਾ ਹੈ। ਉਹ ਇਸ ਨਾਲ ਜੁੜਣ ਲਈ ਤਿਆਰ ਹੋ ਗਏ। ਮੈਂ ਹਰ ਕਿਸੇ ਨੂੰ ਇਸ ਧਰਨੇ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਨਵਜੋਤ ਸਿੱਧੂ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ ਪਰ ਨਵਜੋਤ ਸਿੱਧੂ ਇਸ ਤੋਂ ਬਾਅਦ ਕਾਫੀ ਐਕਟਿਵ ਹੋ ਗਏ ਹਨ ਤੇ ਲਗਾਤਾਰ ਭਗਵੰਤ ਮਾਨ ਦੀ ਸਰਕਾਰ ਖਿਲਾਫ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦਾ ਹਿੱਸਾ ਬਣ ਰਹੇ ਹਨ। ਵਧ ਸਕਦੀ ਸਿੱਧੂ ਦੀ ਮੁਸ਼ਕਲਦੱਸ ਦਈਏ ਕਿ ਕੋਲੇ ਦੀ ਕਮੀ ਕਾਰਨ ਸੂਬੇ ਭਰ 'ਚ ਬਿਜਲੀ ਕੱਟ ਦੇਖਣ ਨੂੰ ਮਿਲ ਰਹੇ ਹਨ। ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਹ ਬਹੁਤ ਗੰਭੀਰ ਮੁੱਦਾ ਬਣ ਗਿਆ ਹੈ। ਇਸ ਲਈ ਹਰਦਿਆਲ ਕੰਬੋਜ ਨੇ ਥਰਮਲ ਪਲਾਂਟ ਦੇ ਸਾਹਮਣੇ ਹੀ ਧਰਨਾ ਦੇਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਬਹੁਤੇ ਕਾਂਗਰਸੀ ਆਗੂ ਇਸ ਧਰਨੇ ਤੋਂ ਦੂਰੀ ਬਣਾ ਕੇ ਰੱਖ ਸਕਦੇ ਹਨ। ਕਾਂਗਰਸ ਪਾਰਟੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਜੋ ਵੀ ਆਗੂ ਹੁਣ ਪਾਰਟੀ ਲਾਈਨ ਤੋਂ ਹਟੇਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਅਜਿਹੇ 'ਚ ਆਉਣ ਵਾਲੇ ਸਮੇਂ 'ਚ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਪੰਜਾਬ 'ਚ ਬਿਜਲੀ ਕੱਟਾਂ ਨੇ ਕੀਤਾ ਬੁਰਾ ਹਾਲ, ਨਵਜੋਤ ਸਿੱਧੂ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਥਰਮਲ ਪਲਾਂਟ ਸਾਹਮਣੇ ਧਰਨਾ
abp sanjha | ravneetk | 25 Apr 2022 10:40 AM (IST)
ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਨਵਜੋਤ ਸਿੱਧੂ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ ਪਰ ਨਵਜੋਤ ਸਿੱਧੂ ਇਸ ਤੋਂ ਬਾਅਦ ਕਾਫੀ ਐਕਟਿਵ ਹੋ ਗਏ ਹਨ ।
Navjot sidhu