ਪੜਚੋਲ ਕਰੋ

ਸਿੱਧੂ-ਕੈਪਟਨ ਦੀ ਜੰਗ ਦਾ ਬਿਜਲੀ ਮਹਿਕਮੇ ਨੂੰ ਕਰੰਟ

ਸੀਐਮਓ ਦੇ ਸੂਤਰਾਂ ਨੇ ਦੱਸਿਆ ਹੈ ਕਿ ਕੈਪਟਨ ਅਮਰਿੰਦਰ ਸਿੱਧੂ ਨੂੰ ਹੁਣ ਕੋਈ ਮਹਿਕਮਾ ਨਹੀਂ ਦੇਣਾ ਚਾਹੁੰਦੇ। ਉਨ੍ਹਾਂ ਇਸ ਗੱਲ ਦੇ ਵੀ ਸੰਕੇਤ ਦਿੱਤੇ ਹਨ ਕਿ ਜੇ ਮੰਤਰੀ ਪੱਧਰ 'ਤੇ ਕੋਈ ਫਾਈਲ ਲਮਕੀ ਤਾਂ ਉਨ੍ਹਾਂ ਨੂੰ ਭੇਜ ਦਿੱਤੀ ਜਾਏ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਛਿੜੀ ਜੰਗ ਦਾ ਖਮਿਆਜ਼ਾ ਬਿਜਲੀ ਮਹਿਕਮੇ ਨੂੰ ਭੁਗਤਣਾ ਪੈ ਰਿਹਾ ਹੈ। ਸਿੱਧੂ ਦੀ ਖ਼ਾਮੋਸ਼ੀ ਤੇ ਕੰਮਕਾਜ ਤੋਂ ਦੂਰੀ ਕਾਇਮ ਹੈ। ਸਿੱਧੂ ਨੇ ਆਪਣਾ ਵਿਭਾਗ ਬਦਲਣ ਨੂੰ ਅਣਖ ਦਾ ਸਵਾਲ ਬਣਾ ਲਿਆ ਹੈ ਤੇ ਹਾਲੇ ਤਕ ਨਵੇਂ ਵਿਭਾਗ ਦਾ ਚਾਰਜ ਨਹੀਂ ਸੰਭਾਲਿਆ। ਇਸ ਨਾਲ ਬਿਜਲੀ ਵਿਭਾਗ ਡਾਵਾਂਡੋਲ ਹੈ ਤੇ ਉਸ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਵਿਭਾਗ ਦੇ ਅਫ਼ਸਰ ਵੀ ਦੁਬਿਧਾ ਵਿੱਚ ਹਨ ਕਿ ਫਾਈਲਾਂ ਕਿਸ ਨੂੰ ਭੇਜੀਏ? ਇਸ ਸਮੇਂ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਏ ਵੇਣੂਪ੍ਰਸਾਦ ਵੀ ਮੰਗਲਵਾਰ ਤੋਂ ਟ੍ਰੇਨਿੰਗ 'ਤੇ ਚਲੇ ਗਏ ਹਨ। ਉਨ੍ਹਾਂ ਦਾ ਚਾਰਜ ਐਮਪੀ ਸਿੰਘ ਨੂੰ ਸੌਂਪਿਆ ਗਿਆ ਹੈ। ਉੱਧਰ ਪਾਵਰਕਾਮ ਵਿਭਾਗ ਸਬਸਿਡੀ ਨਾ ਮਿਲਣ ਕਰਕੇ ਵਿੱਤ ਵਿਭਾਗ ਨਾਲ ਤੂੰ-ਤੂੰ ਮੈਂ-ਮੈਂ ਕਰ ਰਿਹਾ ਹੈ। ਬਿਜਲੀ ਵਿਭਾਗ ਦੀ ਸਥਿਤੀ ਅਜਿਹੀ ਬਣੀ ਹੋਈ ਹੈ ਕਿ ਅਫ਼ਸਰਾਂ ਨੂੰ ਪਤਾ ਨਹੀਂ ਚੱਲ ਰਿਹਾ ਕਿ ਕੌਣ ਉਨ੍ਹਾਂ ਦਾ ਕੇਸ ਵਿੱਤ ਵਿਭਾਗ ਕੋਲ ਲੈ ਕੇ ਜਾਏ। ਹਾਸਲ ਜਾਣਕਾਰੀ ਮੁਤਾਬਕ ਬਿਜਲੀ ਮਹਿਕਮੇ ਦੀ ਪਿਛਲੇ ਸਾਲ ਦੀ 4400 ਕਰੋੜ ਰੁਪਏ ਦੀ ਸਬਸਿਡੀ ਪਹਿਲਾਂ ਹੀ ਬਕਾਇਆ ਹੈ। ਹੁਣ ਪਹਿਲੀ ਤਿਮਾਹੀ ਦੇ ਵੀ ਸਿਰਫ 300 ਕਰੋੜ ਰੁਪਏ ਹੀ ਮਿਲੇ ਹਨ। ਕਈ ਅਹਿਮ ਪ੍ਰੋਜੈਕਟ ਵੀ ਬਕਾਇਆ ਹਨ। ਵਿਭਾਗੀ ਮੰਤਰੀ ਨਾ ਹੋਣ ਕਰਕੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਜਾਂ ਸੀਐਮ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਬਾਬਤ ਗੱਲ ਕਰਨ ਵਾਲਾ ਕੋਈ ਨਹੀਂ। ਅਫ਼ਸਰ ਖ਼ੁਦ ਸਬਸਿਡੀ ਦੀਆਂ ਫਾਈਲਾਂ ਵਿੱਤ ਵਿਭਾਗ ਕੋਲ ਲੈ ਕੇ ਜਾ ਰਹੇ ਹਨ। ਉੱਧਰ ਨਵਜੋਤ ਸਿੱਧੂ ਨੇ ਫਿਲਹਾਲ ਕਿਸੇ ਫਾਈਲ ਨੂੰ ਲੈਣ ਤੋਂ ਮਨ੍ਹਾ ਕਰ ਦਿੱਤਾ ਹੈ। ਹਾਲਾਂਕਿ ਸੀਐਮਓ ਦੇ ਸੂਤਰਾਂ ਨੇ ਦੱਸਿਆ ਹੈ ਕਿ ਕੈਪਟਨ ਅਮਰਿੰਦਰ ਸਿੱਧੂ ਨੂੰ ਹੁਣ ਕੋਈ ਮਹਿਕਮਾ ਨਹੀਂ ਦੇਣਾ ਚਾਹੁੰਦੇ। ਉਨ੍ਹਾਂ ਇਸ ਗੱਲ ਦੇ ਵੀ ਸੰਕੇਤ ਦਿੱਤੇ ਹਨ ਕਿ ਜੇ ਮੰਤਰੀ ਪੱਧਰ 'ਤੇ ਕੋਈ ਫਾਈਲ ਲਮਕੀ ਤਾਂ ਉਨ੍ਹਾਂ ਨੂੰ ਭੇਜ ਦਿੱਤੀ ਜਾਏ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget