ਪੜਚੋਲ ਕਰੋ

ਪੰਜਾਬ 'ਚ ਹੁਣ ਬਿਜਲੀ ਮਾਫ਼ੀਆ ! ਭਗਵੰਤ ਮਾਨ ਨੇ ਲੋਕਾਂ ਨੂੰ ਵੰਗਾਰਿਆ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਚਹੁੰਤਰਫੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਨਾਜਾਇਜ਼ ਮਹਿੰਗੀ ਬਿਜਲੀ ਵੱਡਾ ਮੁੱਦਾ ਹੈ ਪਰ ਸਰਕਾਰ ਦਾ ਸਰੋਕਾਰ ਲੋਕਾਂ ਨਾਲ ਨਹੀਂ ਸਗੋਂ ਹਾਈ ਪ੍ਰੋਫਾਈਲ ਬਿਜਲੀ ਮਾਫ਼ੀਆ ਤੇ ਨਿੱਜੀ ਥਰਮਲ ਪਲਾਟਾਂ ਦੀ ਲੁੱਟ ਨਾਲ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਚਹੁੰਤਰਫੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਨਾਜਾਇਜ਼ ਮਹਿੰਗੀ ਬਿਜਲੀ ਵੱਡਾ ਮੁੱਦਾ ਹੈ ਪਰ ਸਰਕਾਰ ਦਾ ਸਰੋਕਾਰ ਲੋਕਾਂ ਨਾਲ ਨਹੀਂ ਸਗੋਂ ਹਾਈ ਪ੍ਰੋਫਾਈਲ ਬਿਜਲੀ ਮਾਫ਼ੀਆ ਤੇ ਨਿੱਜੀ ਥਰਮਲ ਪਲਾਟਾਂ ਦੀ ਲੁੱਟ ਨਾਲ ਹੈ। ਇਹੋ ਕਾਰਨ ਹੈ ਕਿ ਇੱਕ ਪਾਸੇ ਬਿਜਲੀ ਸਸਤੀ ਕਰਵਾਉਣ ਲਈ ਮੋਰਚੇ ਲਾਏ ਜਾ ਰਹੇ ਹਨ, ਦੂਜੇ ਪਾਸੇ ਪੰਜਾਬ ਸਟੇਟ ਕਾਰਪੋਰੇਸ਼ਨ ਲਿਮਟਿਡ (ਪਾਵਰ ਕਾਮ) ਵੱਲੋਂ ਅਗਲੇ ਵਿੱਤੀ ਵਰ੍ਹੇ 2020-21 ਲਈ ਬਿਜਲੀ ਦੀਆਂ ਦਰਾਂ 'ਚ 12 ਤੋਂ 14 ਫ਼ੀਸਦੀ ਤੱਕ ਹੋਰ ਵਾਧਾ ਕਰਨ ਲਈ ਖਰੜੇ ਤਿਆਰ ਕਰਨ ਦੀਆਂ ਰਿਪੋਰਟਾਂ ਆ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪਾਵਰਕਾਮ ਬਿਜਲੀ ਦਰਾਂ ਵਧਾਉਣ ਦੀ ਥਾਂ ਘਟਾਉਣ 'ਤੇ ਕੇਂਦਰਤ ਹੋਵੇ। ਮਾਨ ਨੇ ਕਿਹਾ ਕਿ ਪਾਰਵਰਕਾਮ ਵੱਲੋਂ ਅਗਲੇ ਵਿੱਤੀ ਸਾਲ ਲਈ ਆਪਣੀਆਂ ਵਿੱਤੀ ਲੋੜਾਂ 36 ਹਜ਼ਾਰ 150 ਕਰੋੜ ਆਂਕਦੇ ਹੋਏ ਮੌਜੂਦਾ ਬਿਜਲੀ ਕਿਰਾਇਆ 32 ਹਜ਼ਾਰ 700 ਕਰੋੜ ਦੱਸਿਆ ਹੈ ਤੇ ਘੱਟ ਪੈਂਦਾ ਫ਼ਰਕ 3450 ਕਰੋੜ ਰੁਪਏ ਬਿਜਲੀ ਦਰਾਂ 'ਚ 12 ਤੋਂ 14 ਪ੍ਰਤੀਸ਼ਤ ਇਜ਼ਾਫਾ ਕਰਕੇ ਬਿਜਲੀ ਖਪਤਕਾਰਾਂ (ਲੋਕਾਂ) ਦੀਆਂ ਜੇਬਾਂ 'ਚੋਂ ਪੂਰਾ ਕਰਨ ਦੀ ਤਜਵੀਜ਼ ਦਿੱਤੀ ਹੈ। ਮਾਨ ਨੇ ਕਿਹਾ ਕਿ ਅਜਿਹੇ ਲੋਕ ਮਾਰੂ ਫ਼ੈਸਲੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਮਾਨ ਨੇ ਦੋਸ਼ ਲਗਾਏ ਕਿ ਇਹ ਸਭ ਕੁੱਝ ਨਿੱਜੀ ਬਿਜਲੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ, ਕਿਉਂਕਿ ਸੁਖਬੀਰ ਬਾਦਲ ਵਾਂਗ ਹੁਣ ਕੈਪਟਨ ਅਮਰਿੰਦਰ ਸਿੰਘ ਵੀ ਬਿਜਲੀ ਮਾਫੀਆ ਨਾਲ ਪੂਰੀ ਤਰ੍ਹਾਂ ਰੱਲ ਚੁੱਕੇ ਹਨ। ਹਾਲਾਤ ਇਸ ਕਦਰ ਤਰਸਯੋਗ ਹੋ ਚੁੱਕੇ ਹਨ ਕਿ ਆਰਥਿਕ ਪੱਖੋਂ ਟੁੱਟੇ ਲੋਕ ਬਿਜਲੀ ਦੇ ਭਾਰੀ-ਭਰਕਮ ਬਿੱਲਾਂ ਅਤੇ ਬਕਾਇਆ ਦੇ ਨਿਪਟਾਰੇ ਲਈ ਕਿਸ਼ਤਾਂ ਕਰਾਉਣ ਲਈ ਅਫ਼ਸਰਾਂ ਅਤੇ ਸਿਆਸੀ ਲੋਕਾਂ ਅੱਗੇ ਗਿੜਗਿੜਾ ਰਹੇ ਹਨ। ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਅਜਿਹੇ ਘਾਤਕ ਅਤੇ ਮਾਰੂ ਸ਼ਾਸਕਾਂ ਨੂੰ ਜਗਾਉਣ ਅਤੇ ਸਬਕ ਸਿਖਾਉਣ ਲਈ ਸਭ ਨੂੰ ਇੱਕਜੁੱਟ ਤੇ ਇਕਸੁਰ ਹੋ ਕੇ ਲਾਮਬੰਦ ਹੋਣਾ ਪਵੇਗਾ।ਇਹ ਮਸਲਾ ਹਰੇਕ ਨਾਗਰਿਕ ਦੇ ਘਰ ਦਾ ਮਸਲਾ ਹੈ, ਕਿਉਂਕਿ ਬਿਜਲੀ ਮਹਿਕਮਾ ਹਰੇਕ ਦੇ ਘਰ ਬਿਲ ਭੇਜਦਾ ਹੈ। ਇਸ ਲੁੱਟ ਦਾ ਸਭ ਅਮੀਰ-ਗ਼ਰੀਬ ਬਰਾਬਰ ਸ਼ਿਕਾਰ ਹੋ ਰਹੇ ਹਨ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget