ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇੰਜਨੀਅਰ ਸੋਹਣਾ ਤੇ ਮੋਹਣਾ ਦੀ ਕੀਤੀ ਤੁਰੰਤ ਬਦਲੀ
ਪੀਐਸਪੀਸੀਐਲ ਦੇ ਇੰਜਨੀਅਰ ਸੋਹਣਾ ਸਿੰਘ ਤੇ ਮੋਹਣਾ ਸਿੰਘ, ਜੋ ਇੱਕ ਧੜ ਨਾਲ ਜੁੜੇ ਹੋਏ ਭਰਾ ਹਨ, ਦੀ ਬਦਲੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਉਨ੍ਹਾਂ ਦੀ ਮੰਗ ਉਤੇ ਮਾਨਾਂਵਾਲਾ ਬਿਜਲੀ ਦਫਤਰ ਦੀ ਕਰ ਦਿੱਤੀ ਹੈ।
ਅੰਮ੍ਰਿਤਸਰ: ਪੀਐਸਪੀਸੀਐਲ (Punjab State Power Corporation Limited-PSPCL) ਦੇ ਇੰਜਨੀਅਰ ਸੋਹਣਾ ਸਿੰਘ ਤੇ ਮੋਹਣਾ ਸਿੰਘ, ਜੋ ਇੱਕ ਧੜ ਨਾਲ ਜੁੜੇ ਹੋਏ ਭਰਾ ਹਨ, ਦੀ ਬਦਲੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Power MInister Harbhajan Singh ETO) ਨੇ ਉਨ੍ਹਾਂ ਦੀ ਮੰਗ ਉਤੇ ਮਾਨਾਂਵਾਲਾ ਬਿਜਲੀ ਦਫਤਰ ਦੀ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਉਕਤ ਦੋਵਾਂ ਭਰਾਵਾਂ ਨੂੰ ਵਿਸ਼ਵ ਪ੍ਰਸਿੱਧ ਸੰਸਥਾ ਭਗਤ ਪੂਰਨ ਸਿੰਘ ਪਿੰਗਲਵਾੜਾ ਨੇ ਪੜ੍ਹਾਇਆ ਤੇ ਪਾਲਣ ਪੋਸ਼ਣ ਕੀਤਾ ਹੈ। ਉਕਤ ਦੋਵੇਂ ਇਸ ਵੇਲੇ ਪਾਵਰ ਕਾਲੋਨੀ, ਮਜੀਠਾ ਰੋਡ ਅੰਮ੍ਰਿਤਸਰ ਵਿਖੇ ਆਰਟੀਐਮ ਦੀ ਪੋਸਟ ਉਤੇ ਤਾਇਨਾਤ ਹਨ ਤੇ ਅਜੇ ਵੀ ਪਿੰਗਲਵਾੜਾ ਦੇ ਮਾਨਾਂਵਾਲਾ ਸਥਿਤ ਕੈਂਪਸ ਵਿੱਚ ਰਹਿੰਦੇ ਹਨ।
ਅੱਜ ਦੋਵੇਂ ਭਰਾ ਹਰਭਜਨ ਸਿੰਘ ਈਟੀਓ ਨੂੰ ਉਨ੍ਹਾਂ ਦੀ ਰਿਹਾਇਸ਼ ਉਤੇ ਮਿਲੇ ਤੇ ਮਾਨਾਂਵਾਲਾ ਤੋਂ ਮਜੀਠਾ ਰੋਡ ਦਫਤਰ ਦੀ ਦੂਰੀ ਦੱਸ ਕੇ ਆਉਣ ਜਾਣ ਦੀ ਤਕਲੀਫ਼ ਦਾ ਜ਼ਿਕਰ ਕੀਤਾ। ਹਰਭਜਨ ਸਿੰਘ ਨੇ ਉਨ੍ਹਾਂ ਦੀ ਜਾਇਜ਼ ਮੰਗ ਸੁਣਦੇ ਹੋਏ ਪਟਿਆਲਾ ਸਥਿਤ ਪੀਐਸਪੀਸੀਐਲ ਦੇ ਮੁੱਖ ਦਫ਼ਤਰ ਨਾਲ ਰਾਬਤਾ ਕੀਤਾ ਤੇ ਤਰੁੰਤ ਉਕਤ ਦੋਵੇਂ ਭਰਾਵਾਂ ਦੀ ਬਦਲੀ ਮਾਨਾਂਵਾਲਾ ਕਰਨ ਲਈ ਕਿਹਾ।
ਇਸ ਦੇ ਨਾਲ ਹੀ ਉਨ੍ਹਾਂ ਨੂੰ ਆਰਟੀਐਮ ਤੋਂ ਐਸਐਸਏ ਲਗਾਉਣ ਦੀ ਹਦਾਇਤ ਵੀ ਕੀਤੀ, ਜਿਸ ਉੱਤੇ ਕਾਰਵਾਈ ਕਰਦੇ ਹੋਏ ਵਿਭਾਗ ਨੇ ਸੋਹਣਾ ਤੇ ਮੋਹਣਾ ਦੀ ਬਦਲੀ ਮਾਨਾਂਵਾਲਾ ਬਿਜਲੀ ਦਫਤਰ ਵਿਖੇ ਐਸਐਸਏ ਵਜੋਂ ਤਾਇਨਾਤ ਕਰ ਦਿੱਤਾ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।