ਪੜਚੋਲ ਕਰੋ
Advertisement
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੋਗਿੰਦਰ ਨਗਰ ਵਿਖੇ ਸ਼ਾਨਨ ਪਾਵਰ ਹਾਊਸ ਦਾ ਕੀਤਾ ਨਿਰੀਖਣ
Punjab News : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਿਮਾਚਲ ਪ੍ਰਦੇਸ਼ ਵਿੱਚ ਜੋਗਿੰਦਰ ਨਗਰ ਵਿਖੇ ਸ਼ਾਨਨ ਪਾਵਰ ਹਾਊਸ ਦਾ ਦੌਰਾ ਕੀਤਾ ਅਤੇ ਪਾਵਰ ਹਾਊਸ ਦਾ ਵਿਸਥਾਰ ‘ਚ ਨਿਰੀਖਣ ਵੀ ਕੀਤਾ
Punjab News : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਿਮਾਚਲ ਪ੍ਰਦੇਸ਼ ਵਿੱਚ ਜੋਗਿੰਦਰ ਨਗਰ ਵਿਖੇ ਸ਼ਾਨਨ ਪਾਵਰ ਹਾਊਸ ਦਾ ਦੌਰਾ ਕੀਤਾ ਅਤੇ ਪਾਵਰ ਹਾਊਸ ਦਾ ਵਿਸਥਾਰ ‘ਚ ਨਿਰੀਖਣ ਵੀ ਕੀਤਾ। ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਾਨਨ ਪਾਵਰ ਹਾਊਸ ਪ੍ਰਤੀ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਸ਼ਾਨਨ ਪਾਵਰ ਹਾਊਸ ਦੇ ਜ਼ਰੂਰੀ ਰਖ ਰਖਾਵ ਲਈ ਲੋੜੀਂਦੇ ਕਾਰਜ ਛੇਤੀ ਹੀ ਕੀਤੇ ਜਾਣਗੇ।
ਇਹ ਵੀ ਪੜ੍ਹੋ : ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, 7.30 ਤੋਂ 2 ਵਜੇ ਤੱਕ ਖੁੱਲ੍ਹਣਗੇ ਦਫ਼ਤਰ
ਕੈਬਨਿਟ ਮੰਤਰੀ ਨੇ ਸ਼ਾਨਨ ਪਾਵਰ ਹਾਊਸ ਵਿੱਚ ਕੰਮ ਕਰਦੇ ਇੰਜੀਨੀਅਰਾਂ ਅਤੇ ਬਾਕੀ ਸਮੁੱਚੇ ਅਮਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ਼ਾਨਨ ਪਾਵਰ ਹਾਊਸ ਦੇ ਕਰਮਚਾਰੀਆਂ ਦੀਆਂ ਜੋ ਜਾਇਜ਼ ਬੁਨਿਆਦੀ ਜ਼ਰੂਰਤਾਂ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਣ ਬਿਜਲੀ ਪ੍ਰਾਜੈਕਟ ਸੰਨ 1932 ਵਿੱਚ ਬ੍ਰਿਟਿਸ਼ ਇੰਜੀਨੀਅਰ ਕਰਨਲ ਬੈਟੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਤਿਆਰ ਕੀਤੇ ਡਿਜ਼ਾਈਨ ‘ਤੇ ਉਸਾਰਿਆ ਗਿਆ ਸੀ।
ਕੈਬਨਿਟ ਮੰਤਰੀ ਨੇ ਸ਼ਾਨਨ ਪਾਵਰ ਹਾਊਸ ਵਿੱਚ ਕੰਮ ਕਰਦੇ ਇੰਜੀਨੀਅਰਾਂ ਅਤੇ ਬਾਕੀ ਸਮੁੱਚੇ ਅਮਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ਼ਾਨਨ ਪਾਵਰ ਹਾਊਸ ਦੇ ਕਰਮਚਾਰੀਆਂ ਦੀਆਂ ਜੋ ਜਾਇਜ਼ ਬੁਨਿਆਦੀ ਜ਼ਰੂਰਤਾਂ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਣ ਬਿਜਲੀ ਪ੍ਰਾਜੈਕਟ ਸੰਨ 1932 ਵਿੱਚ ਬ੍ਰਿਟਿਸ਼ ਇੰਜੀਨੀਅਰ ਕਰਨਲ ਬੈਟੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਤਿਆਰ ਕੀਤੇ ਡਿਜ਼ਾਈਨ ‘ਤੇ ਉਸਾਰਿਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਸ਼ਾਨਨ ਪਾਵਰ ਹਾਊਸ ਦੀ ਸ਼ੁਰੂ ਵਿੱਚ 48 ਮੈਗਾਵਾਟ ਦੀ ਉਤਪਾਦਨ ਸਮਰੱਥਾ ਸੀ ਅਤੇ ਹੁਣ ਇਸ ਦੀ ਉਤਪਾਦਨ ਸਮਰੱਥਾ 110 ਮੈਗਾਵਾਟ ਹੈ। ਹਰਭਜਨ ਸਿੰਘ ਨੇ ਇਸ ਗੱਲ ਤੇ ਤਸਲੀ ਪ੍ਰਗਟ ਕੀਤੀ ਕਿ ਇਹ ਪ੍ਰਾਜੈਕਟ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੋਵੇਂ ਰਾਜਾਂ ਦੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਸਪਲਾਈ ਕਰਦਿਆਂ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਕੱਲ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਉਹ ਆਪਣੇ ਇਲਾਕੇ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਕਿਸੇ ਕਿਸਮ ਦੀ ਕੋਈ ਸਪਾਰਕਿੰਗ ਦੀ ਘਟਨਾ ਦੇਖਦੇ ਹਨ ਤਾਂ ਤੁਰੰਤ ਨੇੜਲੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫਤਰ ਨੂੰ ਸੂਚਿਤ ਕਰਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਜਲੰਧਰ
ਪੰਜਾਬ
ਕਾਰੋਬਾਰ
Advertisement