ਬਾਰਸ਼ ਨੇ ਰੱਖੀ ਪੰਜਾਬ ਸਰਕਾਰ ਦੀ ਲਾਜ, ਬਿਜਲੀ ਮੰਤਰੀ ਨੇ ਥਾਪੜੀ ਆਪਣੀ ਸਰਕਾਰ ਦੀ ਪਿੱਠ, ਬੋਲੇ ਬਿਜਲੀ ਸਪਲਾਈ ਦਾ ਬਣਾਇਆ ਰਿਕਾਰਡ
ਇਸ ਵਾਰ ਚੰਗੀ ਬਾਰਸ਼ ਕਰਕੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਤੇ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਝੋਨੇ ਦੇ ਸੀਜ਼ਨ ਵਿੱਚ ਬਿਜਲੀ ਦੀ ਕਿੱਲਤ ਮਹਿਸੂਸ ਨਹੀਂ ਹੋਈ।
ਚੰਡੀਗੜ੍ਹ: ਇਸ ਵਾਰ ਚੰਗੀ ਬਾਰਸ਼ ਕਰਕੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਤੇ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਝੋਨੇ ਦੇ ਸੀਜ਼ਨ ਵਿੱਚ ਬਿਜਲੀ ਦੀ ਕਿੱਲਤ ਮਹਿਸੂਸ ਨਹੀਂ ਹੋਈ। ਇਸ ਵਾਰ ਕੋਲੇ ਦੇ ਸੰਕਟ ਕਰਕੇ ਬਿਜਲੀ ਸਪਲਾਈ ਦੀ ਸਮੱਸਿਆ ਦਾ ਖਤਰਾ ਸੀ ਪਰ ਚੰਗੀ ਬਾਰਸ਼ ਨੇ ਪੀਐਸਪੀਸੀਐਲ ਤੇ ਪੰਜਾਬ ਸਰਕਾਰ ਦੀ ਲਾਜ ਰੱਖ ਲਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਲਈ ਇਹ ਵੱਡੀ ਰਾਹਤ ਹੈ।
ਕਿਸਾਨਾਂ ਨੂੰ ਮਿਲੇਗਾ ਗੰਨੇ ਦਾ ਨਵਾਂ ਰੇਟ, 7 ਸਤੰਬਰ ਤੱਕ ਮਿਲੇਗਾ ਗੰਨੇ ਦਾ ਬਕਾਇਆ
ਇਸ ਲਈ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀਐਸਪੀਸੀਐਲ ਤੇ ਆਪਣੀ ਸਰਕਾਰ ਦੀ ਪਿੱਠ ਥਾਪੜੀ ਗਈ ਹੈ। ਉਨ੍ਹਾਂ ਕਿਹਾ ਕਿ ਹੈ ਕਿ ਪੀਐਸਪੀਸੀਐਲ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਸੂਬਾ ਸਰਕਾਰ ਨੇ 23 ਮਈ 2022 ਨੂੰ 10 ਜੂਨ ਤੋਂ ਸੂਬੇ ਭਰ ਦੇ ਸਾਰੇ ਏਪੀ ਟਿਊਬਵੈਲ ਕੁਨੈਕਸ਼ਨਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਮਾਰਚ ਤੋਂ ਜੁਲਾਈ ਦੇ ਗਰਮੀ ਦੇ ਸੀਜਨ ਦੌਰਾਨ, ਪੀਐਸਪੀਸੀਐਲ ਨੇ 29 ਜੂਨ 2022 ਨੂੰ 14,207 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕਰਕੇ ਰਿਕਾਰਡ ਕਾਇਮ ਕੀਤਾ ਹੈ। ਇਹ ਪਿਛਲੇ ਸਾਲ ਪਹਿਲੀ ਜੁਲਾਈ 2021 ਨੂੰ 13,431 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਦੇ ਮੁਕਾਬਲੇ 5.78 ਫ਼ੀਸਦੀ ਵੱਧ ਹੈ।
ਉਨ੍ਹਾਂ ਦੱਸਿਆ ਕਿ ਲਗਾਤਾਰ ਵੱਧ ਰਹੀ ਬਿਜਲੀ ਦੀ ਮੰਗ ਦੇ ਮੱਦੇਨਜ਼ਰ ਪੀ.ਐੱਸ.ਪੀ.ਸੀ.ਐੱਲ. ਵੱਲੋਂ ਸਰੋਤਾਂ ਨੂੰ ਵਰਤਦਿਆਂ ਬਿਜਲੀ ਪ੍ਰਬੰਧਨ ਵਾਸਤੇ ‘ਡਿਮਾਂਡ ਸਾਈਡ ਮੈਨੇਜਮੈਂਟ’ (ਡੀ.ਐੱਸ.ਐੱਮ.) ਸਬੰਧੀ ਵੱਖ-ਵੱਖ ਵਿਧੀਆਂ ਅਪਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ। ਸਿਸਟਮ ਦੀ ਬਿਜਲੀ ਸਬੰਧੀ ਲੋੜ ਨੂੰ ਪੂਰਾ ਕਰਨ ਲਈ ਰਣਜੀਤ ਸਾਗਰ ਡੈਮ ਪਲਾਂਟ ਦੀ 3 ਨੰਬਰ ਯੂਨਿਟ ਦੇ ਕੰਡੈਂਸਰ ਮੋਡ, ਜਿਸ ਦੀ ਕਈ ਸਾਲਾਂ ਤੋਂ ਵਰਤੋਂ ਨਹੀਂ ਕੀਤੀ ਜਾ ਰਹੀ ਸੀ, ਨੂੰ ਸਿਸਟਮ ਵਿੱਚ ਬਿਜਲੀ ਦੀ 60 ਮੈਗਾ ਵੋਲਟ ਐਂਪੀਅਰ ਰੀਐਕਟਿਵ (ਐੱਮ.ਵੀ.ਏ.ਆਰ.) ਦੀ ਲੋੜ ਨੂੰ ਪੂਰਾ ਕਰਨ ਲਈ ਚਾਲੂ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵਿਸ਼ੇਸ਼ ਮੁਹਿੰਮ ਤਹਿਤ ਸਿਸਟਮ ਦੀ ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਵਧਾਈ ਗਈ ਹੈ, ਜਿਸ ਵਿੱਚ ਗਰਿਡ ਸਬ-ਸਟੇਸ਼ਨਾਂ 'ਤੇ 251 ਯੂਨਿਟ ਦੇ ਕੈਪੇਸੀਟਰ ਬੈਂਕਾਂ ਨਾਲ 341.61 ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਅਤੇ ਸਿਸਟਮ ਦੇ ਵੋਲਟੇਜ ਪ੍ਰੋਫਾਈਲ ਨੂੰ ਬਿਹਤਰ ਬਣਾਉਣ ਲਈ 11 ਕੇ.ਵੀ. ਫੀਡਰ ‘ਤੇ ਲੋੜੀਂਦੀ ਸਮਰੱਥਾ ਦੇ ਸ਼ੰਟ ਕੈਪੇਸੀਟਰ ਲਗਾ ਕੇ ਵਧਾਇਆ ਗਿਆ ਹੈ।
Petrol Diesel Rate: ਪੈਟਰੋਲ ਤੇ ਡੀਜ਼ਲ ਦੇ ਤਾਜ਼ਾ ਰੇਟ ਜਾਰੀ, ਜਾਣੋ ਆਪਣੇ ਸ਼ਹਿਰ ਦੇ ਤਾਜ਼ਾ ਭਾਅ