ਪੜਚੋਲ ਕਰੋ

ਪੰਜਾਬ 'ਚ ਬਿਜਲੀ ਉਤਪਾਦਨ ਹੋਇਆ ਬੰਦ, ਕਿਸੇ ਵੇਲੇ ਵੀ ਹੋ ਸਕਦੀ ਬੱਤੀ ਗੁਲ

ਰੇਲਵੇ ਵੱਲੋਂ ਮਾਲ ਗੱਡੀਆਂ ਤੇ ਰੋਕ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।ਪੰਜਾਬ ਵਿੱਚ ਮੰਗਲਵਾਰ ਤੋਂ ਬਿਜਲੀ ਉਤਪਾਦਨ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ।

ਚੰਡੀਗੜ੍ਹ: ਰੇਲਵੇ ਵੱਲੋਂ ਮਾਲ ਗੱਡੀਆਂ ਤੇ ਰੋਕ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।ਪੰਜਾਬ ਵਿੱਚ ਮੰਗਲਵਾਰ ਤੋਂ ਬਿਜਲੀ ਉਤਪਾਦਨ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ।ਹੁਣ ਪੰਜਾਬ ਕੋਲ ਵੱਡੇ ਪੱਧਰ ‘ਤੇ ਬਿਜਲੀ ਕਟੌਤੀ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਰਾਜ ਦੇ ਆਖਰੀ ਪਾਵਰ ਪਲਾਂਟ, ਜੀਵੀਕੇ ਥਰਮਲ ਪਲਾਂਟ 'ਚ ਵੀ ਕੋਲਾ ਮੁੱਕ ਗਿਆ ਹੈ ਜਿਸ ਮਗਰੋਂ ਹੁਣ ਇੱਥੇ ਵੀ ਬਿਜਲੀ ਪ੍ਰੋਡਕਸ਼ਨ ਬੰਦ ਹੋ ਗਈ ਹੈ। ਹੁਣ ਬਿਜਲੀ ਵਿਭਾਗ ਕੋਲ ਸਾਰੇ ਰਿਹਾਇਸ਼ੀ, ਵਪਾਰਕ ਅਤੇ ਖੇਤੀ ਖਪਤਕਾਰਾਂ ਲਈ ਪਾਵਰ ਕੱਟ ਲਗਾਉਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ ਹੈ ਜੋ ਮੰਗਵਾਰ ਸ਼ਾਮ ਤੋਂ ਸ਼ੁਰੂ ਹੋ ਜਾਏਗਾ।ਦੱਸ ਦੇਈਏ ਕਿ ਪੰਜਾਬ ਵਿੱਚ ਪੰਜ ਸਰਕਾਰੀ ਅਤੇ ਨਿੱਜੀ ਥਰਮਲ ਪਲਾਂਟ ਹਨ, ਜਿਨ੍ਹਾਂ ਵਿੱਚੋਂ ਚਾਰ ਪਹਿਲਾਂ ਬੰਦ ਹੋ ਚੁੱਕੇ ਸੀ ਅਤੇ ਪੰਜਵਾਂ ਅੱਜ ਬੰਦ ਹੋ ਗਿਆ ਹੈ।ਹੁਣ ਪੰਜਾਬ ਵਿੱਚ ਲੰਬੇ ਪਾਵਰ ਕੱਟ ਲੱਗ ਸਕਦੇ ਹਨ। ਰਾਜ ਸਰਕਾਰ ਦੂਜੇ ਸਰੋਤਾਂ ਤੋਂ ਬਿਜਲੀ ਖਰੀਦ ਕੇ ਪੰਜਾਬ ਦੀ ਬਿਜਲੀ ਸਪਲਾਈ ਬਹਾਲ ਕਰ ਰਹੀ ਹੈ।ਸੂਬਾ ਸਰਕਾਰ ਨੇ ਕੇਂਦਰ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਰੇਲਵੇ ਮੰਤਰਾਲੇ ਵੱਲੋਂ ਮਾਲ ਗੱਡੀਆਂ ਸ਼ੁਰੂ ਨਹੀਂ ਕਰਨ ਕਾਰਨ ਇਹ ਹਲਾਤ ਬਣੇ ਹਨ।ਪੰਜਾਬ ਅੰਦਰ ਦਿਨ ਦੀ ਬਿਜਲੀ ਘਾਟ ਵੱਧ ਕੇ 1000-1500 ਮੈਗਾਵਾਟ ਹੋ ਗਈ ਹੈ। ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਸਮੇਂ ਰਾਜ ਵਿੱਚ ਦਿਨ ਦੀ ਮੰਗ ਲਗਭਗ 5100-5200 ਮੈਗਾਵਾਟ ਹੈ ਅਤੇ ਰਾਤ ਦੀ ਮੰਗ ਕਰੀਬ 3400 ਮੈਗਾਵਾਟ ਹੈ। ਦੂਜੇ ਪਾਸੇ, ਸਪਲਾਈ ਪੂਰੀ ਤਰ੍ਹਾਂ ਨਾਕਾਫੀ ਹੈ ਸਿਰਫ ਸਬਜ਼ੀ ਫੀਡਰ (800 ਮੈਗਾਵਾਟ) ਦੇ ਖੇਤੀਬਾੜੀ ਬਿਜਲੀ (ਏਪੀ) ਦੇ ਲੋਡ ਨਾਲ ਹਰ ਰੋਜ਼ 4-5 ਘੰਟਿਆਂ ਲਈ ਸਪਲਾਈ ਦਿੱਤੀ ਜਾਂਦੀ ਹੈ। ਹਾਲਾਂਕਿ 22 ਅਕਤੂਬਰ ਨੂੰ ਕਿਸਾਨਾਂ ਨੇ ਫੈਸਲਾ ਲਿਆ ਸੀ ਕਿ ਪੰਜਾਬ ਅੰਦਰ ਮਾਲ ਗੱਡੀਆ ਲਈ ਰੇਲ ਟਰੇਕ ਖੋਲ ਦਿੱਤੇ ਜਾਣਗੇ ਤਾਂ ਜੋ ਪੰਜਾਬ 'ਚ ਫਸਲਾਂ ਲਈ ਖਾਦ ਤੇ ਬਿਜਲੀ ਲਈ ਕੋਲਾ ਆ ਸਕੇ। ਬਾਵਜੂਦ ਇਸਦੇ ਰੇਲਵੇ ਨੇ ਪੰਜਾਬ ਅੰਦਰ ਰੇਲ ਆਵਾਜਾਈ ਤੇ ਇਸ ਲਈ ਰੋਕ ਲਾ ਦਿੱਤੀ ਕਿ ਪੰਜਾਬ ਅੰਦਰ ਅਜੇ ਵੀ ਰੇਲਵੇ ਟ੍ਰੈਕ ਤੇ ਕਿਸਾਨ ਅੰਦੋਲਨ ਕਰ ਰਹੇ ਹਨ।ਅਜਿਹੇ ਵਿੱਚ ਰੇਲ ਚਾਲੂ ਕਰਨਾ ਸਹੀ ਨਹੀਂ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Embed widget