Punjab News : ਹਰਭਜਨ ਸਿੰਘ ਈਟੀਓ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਦੱਸਿਆ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 25 ਮਈ ਤੋਂ ਸ਼ੁਰੂ ਕੀਤੀ ਯੁਕਮੁਸ਼ਤ ਨਿਬੇੜਾ ਸਕੀਮ (ਉ.ਟੀ.ਐਸ) ਦੀ ਮਿਆਦ ਨੂੰ 24 ਨਵੰਬਰ ,2023 ਤਕ ਵਧਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ ਵਿੱਚ ਹਰ ਵਰਗ ਦੇ ਬਿਜਲੀ ਖਪਤਕਾਰਾਂ (ਏ.ਪੀ. ਖਪਤਕਾਰਾਂ) ਨੂੰ ਛੱਡ ਕੇ ਲਈ ਜਾਰੀ ਰਹੇਗੀ।
ਬਿਜਲੀ ਮੰਤਰੀ ਨੇ ਕਿਹਾ ਕਿ ਇਸ ਓ ਟੀ.ਐਸ ਸਕੀਮ ਅਧੀਨ ਬਿੱਲਾਂ ਦੀ ਬਕਾਇਆ ਰਹਿੰਦੀ ਡਿਫਾਲਟਿੰਗ ਰਕਮ ਉਪਰ ਦੇਰੀ ਨਾਲ ਅਦਾਇਗੀ ਉਤੇ ਵਿਆਜ 9 ਫੀਸਦੀ ਦੀ ਸਾਧਾਰਨ ਦਰ ਦੇ ਹਿਸਾਬ ਨਾਲ ਲਿਆ ਜਾਵੇਗਾ ਜਦੋਂ ਕਿ ਪਹਿਲਾਂ ਬਿੱਲਾਂ ਦੀ ਬਕਾਇਆ ਰਹਿੰਦੀ ਡਿਫਾਲਟਿੰਗ ਰਕਮ ਉਪਰ ਲੇਟ ਅਦਾਇਗੀ ਉਤੇ 18 ਫੀਸਦੀ ਕੰਪਾਉਂਡਿਡ ਦੇ ਹਿਸਾਬ ਨਾਲ ਵਿਆਜ ਲਿਆ ਜਾਂਦਾ ਸੀ।
ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਛੇ ਮਹੀਨੇ ਜਾਂ ਇਸ ਤੋਂ ਘੱਟ ਹੈ ਤਾਂ ਕੋਈ ਵੀ ਫਿਕਸਡ ਚਾਰਜਿਜ਼ ਨਹੀਂ ਲਏ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਛੇ ਮਹੀਨੇ ਜਾਂ ਇਸ ਤੋਂ ਵੱਧ ਹੈ ਤਾਂ ਫਿਕਸਡ ਚਾਰਜਿਜ਼ ਕੇਵਲ ਛੇ ਮਹੀਨਿਆਂ ਲਈ ਹੀ ਲਏ ਜਾਣਗੇ।
ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਵਿੱਚ ਖਪਤਕਾਰ ਵੱਲੋਂ ਬਕਾਇਆ ਰਕਮ ਨੂੰ ਇਕ ਸਾਲ ਦੇ ਅੰਦਰ ਚਾਰ ਕਿਸ਼ਤਾਂ ਵਿਚ ਜਮ੍ਹਾਂ ਕਰਵਾਇਆ ਜਾ ਸਕੇਗਾ, ਜਦੋਂ ਕਿ ਪਹਿਲਾਂ ਅਜਿਹੀ ਕੋਈ ਸਹੂਲਤ ਨਹੀਂ ਸੀ। ਉਨ੍ਹਾਂ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖਪਤਕਾਰਾਂ ਨੂੰ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਨੇ ਕਿਹਾ ਕਿ ਇਸ ਸਕੀਮ ਵਿੱਚ ਖਪਤਕਾਰ ਵੱਲੋਂ ਬਕਾਇਆ ਰਕਮ ਨੂੰ ਇਕ ਸਾਲ ਦੇ ਅੰਦਰ ਚਾਰ ਕਿਸ਼ਤਾਂ ਵਿਚ ਜਮ੍ਹਾਂ ਕਰਵਾਇਆ ਜਾ ਸਕੇਗਾ, ਜਦੋਂ ਕਿ ਪਹਿਲਾਂ ਅਜਿਹੀ ਕੋਈ ਸਹੂਲਤ ਨਹੀਂ ਸੀ। ਉਨ੍ਹਾਂ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖਪਤਕਾਰਾਂ ਨੂੰ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ