ਜਾਣਕਾਰੀ ਅਨੁਸਾਰ ਪਾਵਰਕਾਮ ਨੇ ਫਿਊਲ ਕੋਸਟ ਐਡਜਸਟਮੈਂਟ (ਐੱਫਸੀਏ) ਸਰਚਾਰਜ ਦੀਆਂ ਦਰਾਂ ਤੈਅ ਕੀਤੀਆਂ ਹਨ। ਪਾਵਰਕਾਮ ਨੇ ਬਕਾਇਦਾ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਮੁਤਾਬਕ ਇਹ ਸਰਚਾਰਜ ਮੌਜੂਦਾ ਲਾਗੂ ਦਰਾਂ ਤੋਂ ਵੱਖਰਾ ਹੋਵੇਗਾ ਇਸ ਨਾਲ ਬਿਜਲੀ ਦੀ ਪ੍ਰਤੀ ਯੂਨਿਟ 5 ਪੈਸੇ ਦੀ ਦਰ ਨਾਲ ਮਹਿੰਗੀ ਹੋ ਗਈ।
ਪਾਵਰਕਾਮ ਮੁਤਾਬਕ ਚਾਲੂ ਵਿੱਤੀ ਵਰੇ ਦੀ ਪਹਿਲੀ ਤਿਮਾਹੀ ਪਹਿਲੀ ਅਪ੍ਰੈਲ ਤੋਂ 30 ਜੂਨ 2019 ਤਕ ਦੇ ਸਮੇਂ ਲਈ ਮੀਟਰਡ ਵਰਗ ਲਈ 5 ਪੈਸੇ ਪ੍ਰਤੀ ਯੂਨਿਟ ਦੀ ਦਰ ਨਾਲ ਪਿਛਲੇ ਬਕਾਏ ਪਹਿਲੀ ਅਕਤੂਬਰ ਤੋਂ 31 ਦਸੰਬਰ 2019 ਤਕ ਦੇ ਸਮੇਂ ਵਿਚ ਬਿਜਲੀ ਬਿੱਲਾਂ ਦੇ ਨਾਲ ਉਗਰਾਹੇ ਜਾਣਗੇ। ਗ਼ੈਰ ਮੀਟਰਡ ਵਰਗ ਲਈ ਇਹ ਦਰ 3.18 ਰੁਪਏ ਪ੍ਰਤੀ ਕਿਲੋਵਾਟ ਜਾਂ 2.38 ਰੁਪਏ ਪ੍ਰਤੀ ਹਾਰਸ ਪਾਵਰ ਜਾਂ ਫਿਰ 5 ਪੈਸੇ ਪ੍ਰਤੀ ਯੂਨਿਟ ਹੋਵੇਗੀ।