ਪੜਚੋਲ ਕਰੋ

ਬਿਜਲੀ ਸਸਤੀ ਕਰਨ ਦੇ ਨਾਂ 'ਤੇ ਲੋਕਾਂ ਨਾਲ ਧੋਖਾ, 'ਆਪ' ਵਿਧਾਇਕਾਂ ਨੇ ਕਪੈਟਨ 'ਤੇ ਹਮਲਾ ਬੋਲਿਆ

ਘਰੇਲੂ ਖਪਤਕਾਰਾਂ ਲਈ ਪ੍ਰਤੀ ਯੂਨਿਟ 25 ਪੈਸਿਆਂ ਤੋਂ ਲੈ ਕੇ 50 ਪੈਸੇ ਤੱਕ ਸਸਤੀ ਕੀਤੀ ਬਿਜਲੀ ਨੂੰ 'ਆਪ' ਨੇ ਲੋਕਾਂ ਨਾਲ ਧੋਖਾ ਕਰਾਰ ਦਿੱਤਾ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਤੇ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਘਰੇਲੂ ਖਪਤਕਾਰਾਂ ਲਈ ਪ੍ਰਤੀ ਯੂਨਿਟ 25 ਪੈਸਿਆਂ ਤੋਂ ਲੈ ਕੇ 50 ਪੈਸੇ ਤੱਕ ਸਸਤੀ ਕੀਤੀ ਬਿਜਲੀ ਨੂੰ ਲੋਕਾਂ ਨਾਲ ਧੋਖਾ ਕਰਾਰ ਦਿੱਤਾ। ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੀ ਜਨਤਾ ਦੀਆਂ ਅੱਖਾਂ 'ਚ ਘੱਟਾ ਪਾ ਕੇ ਫੋਕੀ ਵਾਹ-ਵਾਹ ਖੱਟਣ ਦੀ ਹਲਕੀ ਹਰਕਤ ਕੀਤੀ ਹੈ। ਉਨ੍ਹਾਂ ਕਿਹਾ ਕਿ ਠੀਕ ਜਿਸ ਸਮੇਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ 'ਚ 25 ਤੋਂ 50 ਪੈਸੇ ਦੀ ਰਾਹਤ ਐਲਾਨੀ, ਠੀਕ ਉਸ ਸਮੇਂ 2 ਤੋਂ 50 ਕਿੱਲੋਵਾਟ ਲੋਡ ਉੱਪਰ 20 ਤੋਂ 50 ਫ਼ੀਸਦੀ ਤੱਕ ਬਿਜਲੀ ਦਰਾਂ ਵਧਾ ਦਿੱਤੀਆਂ। ਇਸ ਨਾਲ ਅਗਲੇ 10 ਮਹੀਨਿਆਂ 'ਚ ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਕੋਲੋਂ ਲਗਪਗ ਸਵਾ 200 ਕਰੋੜ ਰੁਪਏ ਦੀ ਵਾਧੂ ਵਸੂਲੀ ਕੀਤੀ ਜਾਵੇਗੀ। ਇਸ ਭਾਰਤੀ ਨੇ ਕੀਤੀਆਂ ਸਭ ਤੋਂ ਵੱਧ ਡਿਗਰੀਆਂ, ਗਿਣਤੀ ਜਾਣ ਹੋ ਜਾਓਗੇ ਹੈਰਾਨ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕਿੱਲੋਵਾਟ ਲੋਡ ਦੇ ਖ਼ਰਚ ਨੂੰ ਪੱਕਾ ਖ਼ਰਚ ਬਣਾ ਦਿੱਤਾ ਗਿਆ ਹੈ। ਹੁਣ ਜੇਕਰ ਕੋਈ ਘਰ ਬਿਜਲੀ ਦੀ ਇੱਕ ਵੀ ਯੂਨਿਟ ਦੀ ਵਰਤੋਂ ਨਹੀਂ ਕਰਦਾ ਤਾਂ ਵੀ ਉਸ ਨੂੰ ਤੈਅ ਕੀਤਾ ਬੱਝਵਾਂ ਖ਼ਰਚ ਦੇਣਾ ਹੀ ਪਵੇਗਾ ਜੋ ਪੰਜਾਬ ਦੇ ਬਿਜਲੀ ਖਪਤਕਾਰਾਂ ਦੀ ਉਸੇ ਤਰ੍ਹਾਂ ਦੀ ਲੁੱਟ ਹੈ, ਜਿਵੇਂ ਨਿੱਜੀ ਥਰਮਲ ਪਲਾਂਟਾਂ ਕੋਲੋਂ ਜੇਕਰ ਪੰਜਾਬ ਸਰਕਾਰ (ਪਾਵਰਕਾਮ) ਇੱਕ ਵੀ ਯੂਨਿਟ ਨਹੀਂ ਖ਼ਰੀਦਦੀ ਤਾਂ ਵੀ ਇਨ੍ਹਾਂ ਨਿੱਜੀ ਥਰਮਲ ਪਲਾਂਟਾਂ ਨੂੰ ਫਿਕਸਡ ਚਾਰਜਿਜ਼ ਵਜੋਂ ਪੰਜਾਬ ਦੇ ਖ਼ਜ਼ਾਨੇ 'ਚੋਂ ਇਨ੍ਹਾਂ 25 ਸਾਲਾਂ 'ਚ 70 ਹਜ਼ਾਰ ਕਰੋੜ ਰੁਪਏ ਦੇਣੇ ਪੈਣਗੇ। ਉਧਰ, ਪਾਰਟੀ ਦੇ ਬੁਲਾਰੇ ਅਤੇ ਬਠਿੰਡਾ (ਦਿਹਾਤੀ) ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵੀ ਬਾਦਲਾਂ ਵਾਂਗ ਨਿੱਜੀ ਬਿਜਲੀ ਮਾਫ਼ੀਆ ਦੇ ਹੱਥਾਂ 'ਚ ਖੇਡਣ ਲੱਗੀ ਹੈ, ਜਦਕਿ ਬਿਜਲੀ ਮਾਫ਼ੀਆ ਦਾ ਹੱਲ ਨਿੱਜੀ ਥਰਮਲ ਪਲਾਂਟਾਂ ਨਾਲ ਕੀਤੇ ਇਕਪਾਸੜ ਤੇ ਮਾਰੂ ਸਮਝੌਤੇ ਰੱਦ ਕਰਕੇ ਹੀ ਹੋ ਸਕੇਗਾ। ਇਹ ਵੀ ਪੜ੍ਹੋ: ਦੇਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ 129 ਸਾਲਾਂ ਬਾਅਦ ਭਿਆਨਕ ਚੱਕਰਵਾਤ ਤੂਫਾਨ, ਅਗਲੇ ਛੇ ਤੋਂ ਸੱਤ ਘੰਟੇ ਵਰ੍ਹੇਗਾ ਕਹਿਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
Embed widget