ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਤੇ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਘਰੇਲੂ ਖਪਤਕਾਰਾਂ ਲਈ ਪ੍ਰਤੀ ਯੂਨਿਟ 25 ਪੈਸਿਆਂ ਤੋਂ ਲੈ ਕੇ 50 ਪੈਸੇ ਤੱਕ ਸਸਤੀ ਕੀਤੀ ਬਿਜਲੀ ਨੂੰ ਲੋਕਾਂ ਨਾਲ ਧੋਖਾ ਕਰਾਰ ਦਿੱਤਾ।
ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੀ ਜਨਤਾ ਦੀਆਂ ਅੱਖਾਂ 'ਚ ਘੱਟਾ ਪਾ ਕੇ ਫੋਕੀ ਵਾਹ-ਵਾਹ ਖੱਟਣ ਦੀ ਹਲਕੀ ਹਰਕਤ ਕੀਤੀ ਹੈ। ਉਨ੍ਹਾਂ ਕਿਹਾ ਕਿ ਠੀਕ ਜਿਸ ਸਮੇਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦੀਆਂ ਦਰਾਂ 'ਚ 25 ਤੋਂ 50 ਪੈਸੇ ਦੀ ਰਾਹਤ ਐਲਾਨੀ, ਠੀਕ ਉਸ ਸਮੇਂ 2 ਤੋਂ 50 ਕਿੱਲੋਵਾਟ ਲੋਡ ਉੱਪਰ 20 ਤੋਂ 50 ਫ਼ੀਸਦੀ ਤੱਕ ਬਿਜਲੀ ਦਰਾਂ ਵਧਾ ਦਿੱਤੀਆਂ। ਇਸ ਨਾਲ ਅਗਲੇ 10 ਮਹੀਨਿਆਂ 'ਚ ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਕੋਲੋਂ ਲਗਪਗ ਸਵਾ 200 ਕਰੋੜ ਰੁਪਏ ਦੀ ਵਾਧੂ ਵਸੂਲੀ ਕੀਤੀ ਜਾਵੇਗੀ।
ਇਸ ਭਾਰਤੀ ਨੇ ਕੀਤੀਆਂ ਸਭ ਤੋਂ ਵੱਧ ਡਿਗਰੀਆਂ, ਗਿਣਤੀ ਜਾਣ ਹੋ ਜਾਓਗੇ ਹੈਰਾਨ
ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕਿੱਲੋਵਾਟ ਲੋਡ ਦੇ ਖ਼ਰਚ ਨੂੰ ਪੱਕਾ ਖ਼ਰਚ ਬਣਾ ਦਿੱਤਾ ਗਿਆ ਹੈ। ਹੁਣ ਜੇਕਰ ਕੋਈ ਘਰ ਬਿਜਲੀ ਦੀ ਇੱਕ ਵੀ ਯੂਨਿਟ ਦੀ ਵਰਤੋਂ ਨਹੀਂ ਕਰਦਾ ਤਾਂ ਵੀ ਉਸ ਨੂੰ ਤੈਅ ਕੀਤਾ ਬੱਝਵਾਂ ਖ਼ਰਚ ਦੇਣਾ ਹੀ ਪਵੇਗਾ ਜੋ ਪੰਜਾਬ ਦੇ ਬਿਜਲੀ ਖਪਤਕਾਰਾਂ ਦੀ ਉਸੇ ਤਰ੍ਹਾਂ ਦੀ ਲੁੱਟ ਹੈ, ਜਿਵੇਂ ਨਿੱਜੀ ਥਰਮਲ ਪਲਾਂਟਾਂ ਕੋਲੋਂ ਜੇਕਰ ਪੰਜਾਬ ਸਰਕਾਰ (ਪਾਵਰਕਾਮ) ਇੱਕ ਵੀ ਯੂਨਿਟ ਨਹੀਂ ਖ਼ਰੀਦਦੀ ਤਾਂ ਵੀ ਇਨ੍ਹਾਂ ਨਿੱਜੀ ਥਰਮਲ ਪਲਾਂਟਾਂ ਨੂੰ ਫਿਕਸਡ ਚਾਰਜਿਜ਼ ਵਜੋਂ ਪੰਜਾਬ ਦੇ ਖ਼ਜ਼ਾਨੇ 'ਚੋਂ ਇਨ੍ਹਾਂ 25 ਸਾਲਾਂ 'ਚ 70 ਹਜ਼ਾਰ ਕਰੋੜ ਰੁਪਏ ਦੇਣੇ ਪੈਣਗੇ।
ਉਧਰ, ਪਾਰਟੀ ਦੇ ਬੁਲਾਰੇ ਅਤੇ ਬਠਿੰਡਾ (ਦਿਹਾਤੀ) ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵੀ ਬਾਦਲਾਂ ਵਾਂਗ ਨਿੱਜੀ ਬਿਜਲੀ ਮਾਫ਼ੀਆ ਦੇ ਹੱਥਾਂ 'ਚ ਖੇਡਣ ਲੱਗੀ ਹੈ, ਜਦਕਿ ਬਿਜਲੀ ਮਾਫ਼ੀਆ ਦਾ ਹੱਲ ਨਿੱਜੀ ਥਰਮਲ ਪਲਾਂਟਾਂ ਨਾਲ ਕੀਤੇ ਇਕਪਾਸੜ ਤੇ ਮਾਰੂ ਸਮਝੌਤੇ ਰੱਦ ਕਰਕੇ ਹੀ ਹੋ ਸਕੇਗਾ।
ਇਹ ਵੀ ਪੜ੍ਹੋ: ਦੇਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ
129 ਸਾਲਾਂ ਬਾਅਦ ਭਿਆਨਕ ਚੱਕਰਵਾਤ ਤੂਫਾਨ, ਅਗਲੇ ਛੇ ਤੋਂ ਸੱਤ ਘੰਟੇ ਵਰ੍ਹੇਗਾ ਕਹਿਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਬਿਜਲੀ ਸਸਤੀ ਕਰਨ ਦੇ ਨਾਂ 'ਤੇ ਲੋਕਾਂ ਨਾਲ ਧੋਖਾ, 'ਆਪ' ਵਿਧਾਇਕਾਂ ਨੇ ਕਪੈਟਨ 'ਤੇ ਹਮਲਾ ਬੋਲਿਆ
ਏਬੀਪੀ ਸਾਂਝਾ
Updated at:
03 Jun 2020 05:36 PM (IST)
ਘਰੇਲੂ ਖਪਤਕਾਰਾਂ ਲਈ ਪ੍ਰਤੀ ਯੂਨਿਟ 25 ਪੈਸਿਆਂ ਤੋਂ ਲੈ ਕੇ 50 ਪੈਸੇ ਤੱਕ ਸਸਤੀ ਕੀਤੀ ਬਿਜਲੀ ਨੂੰ 'ਆਪ' ਨੇ ਲੋਕਾਂ ਨਾਲ ਧੋਖਾ ਕਰਾਰ ਦਿੱਤਾ ਹੈ।
ਸੰਕੇਤਕ ਤਸਵੀਰ
- - - - - - - - - Advertisement - - - - - - - - -