Punjab news: ਕਿਸਾਨੀ ਅੰਦੋਲਨ ਅਤੇ ਕਾਂਗਰਸ-'ਆਪ' ਗਠਜੋੜ 'ਤੇ ਖੁੱਲ੍ਹ ਕੇ ਬੋਲੇ ਰਾਜਾ ਵੜਿੰਗ
Punjab news: ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਬਾਕੀ ਸੂਬਿਆਂ ਵਿੱਚ ਹੋ ਰਹੇ ਗਠਜੋੜ ਸਬੰਧੀ ਕਿਹਾ ਕਿ ਬਾਕੀ ਸੂਬਿਆਂ ਸਬੰਧੀ ਵੀ ਅਜੇ ਫਾਈਨਲ ਤਸਵੀਰ ਸਾਹਮਣੇ ਆਉਣੀ ਬਾਕੀ ਹੈ ਪਰ ਪੰਜਾਬ ਸਬੰਧੀ ਉਹ ਪੂਰੀ ਤਰ੍ਹਾਂ ਸਪੱਸ਼ਟ ਹਨ ਕਿ ਪੰਜਾਬ ਵਿਚ ਕਾਂਗਰਸ ਲੋਕ ਸਭਾ ਦੀਆਂ 13 ਸੀਟਾਂ ‘ਤੇ ਇਕੱਲਿਆਂ ਹੀ ਲੜੇਗੀ।
Punjab news: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਹਲਕਾ ਗਿੱਦੜਬਾਹਾ ਵਿਖੇ ਵੱਖ-ਵੱਖ ਸਮਾਗਮਾਂ ਦੌਰਾਨ ਸ਼ਿਰਕਤ ਕੀਤੀ।
ਇਸ ਦੌਰਾਨ ਉਨ੍ਹਾਂ ਜਿੱਥੇ ਕਿਸਾਨ ਅੰਦੋਲਨ ਸਬੰਧੀ ਕੇਂਦਰ ਅਤੇ ਸੂਬਾ ਸਰਕਾਰ ‘ਤੇ ਕਈ ਸਵਾਲ ਖੜ੍ਹੇ ਕੀਤੇ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਸਬੰਧੀ ਖ਼ੁਲਾਸੇ ਕਰਦਿਆਂ ਬੀਤੇ ਦਿਨੀਂ ਹਰਸਿਮਰਤ ਕੌਰ ਬਾਦਲ ਦੇ ਕਿਸਾਨਾਂ ਦੇ ਹੱਕ ਵਿਚ ਦਿੱਤੇ ਬਿਆਨ ‘ਤੇ ਤੰਜ਼ ਕੱਸਿਆ।
ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਬਾਕੀ ਸੂਬਿਆਂ ਵਿੱਚ ਹੋ ਰਹੇ ਗਠਜੋੜ ਸਬੰਧੀ ਕਿਹਾ ਕਿ ਬਾਕੀ ਸੂਬਿਆਂ ਸਬੰਧੀ ਵੀ ਅਜੇ ਫਾਈਨਲ ਤਸਵੀਰ ਸਾਹਮਣੇ ਆਉਣੀ ਬਾਕੀ ਹੈ ਪਰ ਪੰਜਾਬ ਸਬੰਧੀ ਉਹ ਪੂਰੀ ਤਰ੍ਹਾਂ ਸਪੱਸ਼ਟ ਹਨ ਕਿ ਪੰਜਾਬ ਵਿਚ ਕਾਂਗਰਸ ਲੋਕ ਸਭਾ ਦੀਆਂ 13 ਸੀਟਾਂ ‘ਤੇ ਇਕੱਲਿਆਂ ਹੀ ਲੜੇਗੀ।
ਰਾਜਾ ਵੜਿੰਗ ਨੇ ਕਿਹਾ ਕਿਸਾਨ ਅੰਦੋਲਨ ਵਿਚ ਜ਼ਖ਼ਮੀ ਹੋਏ ਪ੍ਰਿਤਪਾਲ ਸਿੰਘ ਨੂੰ ਰੋਹਤਕ ਤੋਂ ਚੰਡੀਗੜ੍ਹ ਲਿਆਂਦਾ ਗਿਆ ਹੈ ਪਰ ਪੀਜੀਆਈ ਚੰਡੀਗੜ੍ਹ ਵਿਚ ਉਸ ‘ਤੇ ਚੰਡੀਗੜ੍ਹ ਪੁਲਿਸ ਲਗਾ ਦਿੱਤੀ ਗਈ ਹੈ ਤਾਂ ਜੋ ਉਸ ਦੇ ਠੀਕ ਹੁੰਦਿਆਂ ਹੀ ਉਸ ਨੂੰ ਵਾਪਸ ਹਰਿਆਣਾ ਪੁਲਿਸ ਕਸਟਡੀ ਵਿੱਚ ਲੈ ਲਵੇ। ਪਰ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਸੇ ਵੀ ਹਾਲਤ ਵਿਚ ਪ੍ਰਿਤਪਾਲ ਨੂੰ ਵਾਪਸ ਹਰਿਆਣਾ ਨਹੀਂ ਜਾਣ ਦਿੱਤਾ ਜਾਣਾ ਚਾਹੀਦਾ ਹੈ। `
ਇਹ ਵੀ ਪੜ੍ਹੋ: SGPC Wrote to CM Mann: ਅੰਮ੍ਰਿਤਪਾਲ ਸਿੰਘ ਦਾ ਭੱਖਿਆ ਮੁੱਦਾ, ਹੁਣ SGPC ਨੇ ਸੀਐਮ ਭਗਵੰਤ ਮਾਨ ਨੂੰ ਲਿਖਿਆ ਪੱਤਰ, ਰੱਖੀ ਇਹ ਮੰਗ
ਏਮਜ ਬਠਿੰਡਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਰਚੁਅਲ ਸਮਾਗਮ ਦੌਰਾਨ ਐਮਪੀ ਹਰਸਿਮਰਤ ਕੌਰ ਬਾਦਲ ਦੇ ਕਿਸਾਨਾਂ ਦੇ ਹੱਕ ਵਿਚ ਦਿੱਤੇ ਬਿਆਨ ਉਪਰੰਤ ਭਾਜਪਾ ਦੇ ਮੰਤਰੀ ਹਰਦੀਪ ਪੁਰੀ, ਸੋਮਨਾਥ ਦੇ ਸਾਹਮਣੇ ਆਉਣ ਵਾਲੇ ਬਿਆਨ ਸਬੰਧੀ ਰਾਜਾ ਵੜਿੰਗ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਆਗੂ ਸਿਰਫ਼ ਦਿਖਾਵੇ ਲਈ ਇਹ ਕਰ ਰਹੇ ਹਨ, ਅੰਦਰੋਂ ਦੋਵਾਂ ਪਾਰਟੀਆਂ ਦਾ ਗਠਜੋੜ ਹੋ ਚੁੱਕਿਆ ਹੈ ਅਤੇ ਦੋਵੇ ਸਿਰਫ਼ ਚੋਣ ਜਾਬਤੇ ਦੀ ਉਡੀਕ ਵਿੱਚ ਹਨ।
ਉਨ੍ਹਾਂ ਕਿਹਾ ਕਿ ਬਠਿੰਡਾ ਲੋਕ ਸਭਾ ਹਲਕਾ ਕਿਉਂਕਿ ਹਰਸਿਮਰਤ ਕੌਰ ਬਾਦਲ ਦਾ ਹਲਕਾ, ਇਸ ਲਈ ਇੱਥੇ ਕਿਸਾਨ ਵਿਰੋਧ ਨਾ ਕਰਨ, ਇਸ ਕਰਕੇ ਹਮਦਰਦੀ ਲੈਣ ਲਈ ਅਜਿਹਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ: 27 ਫਰਵਰੀ ਨੂੰ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ AAP, CM ਕੇਜਰੀਵਾਲ ਕਰਨਗੇ ਮੀਟਿੰਗ