Punjab News: ਪੰਜਾਬ ਦੇ ਜਲ ਸ੍ਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਜਲ ਸ੍ਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 15 ਜੇਈਜ਼ ਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਤਰਜੀਹ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਪੰਜਾਬ ਸਰਕਾਰ ਨੇ 11 ਮਹੀਨਿਆਂ ਵਿੱਚ 27 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ।


ਇਹ ਵੀ ਪੜ੍ਹੋ: ਗੈਂਗਸਟਰ ਸੁਖਪ੍ਰੀਤ ਬੁੱਢਾ ਸਖਤ ਸੁਰੱਖਿਆ ਹੇਠ ਅਦਾਲਤ 'ਚ ਪੇਸ਼, 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਆ


ਕੈਬਨਿਟ ਮੰਤਰੀ ਮੀਤ ਹੇਅਰ ਨੇ ਇਸ ਮੌਕੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਲਈ ਸਕਾਰਾਤਮਕ ਮਾਹੌਲ ਸਿਰਜਿਆ ਜਾ ਰਿਹਾ ਹੈ। ਸੂਬੇ ਵਿੱਚ ਨਵੇਂ ਪ੍ਰੋਜੈਕਟ ਲਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਲੋਕ ਹਿੱਤ ਵਿੱਚ ਤਨਦੇਹੀ ਤੇ ਇਮਾਨਦਾਰੀ ਨਾਲ ਸੇਵਾ ਕਰਨ ਲਈ ਕਿਹਾ। 


ਇਹ ਵੀ ਪੜ੍ਹੋ: CM ਭਗਵੰਤ ਮਾਨ ਨੇ ਲੁਧਿਆਣਾ ਦੇ ਬੁੱਢੇ ਨਾਲ਼ੇ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੀਤਾ ਉਦਘਾਟਨ


ਮੀਤ ਹੇਅਰ ਨੇ ਕਿਹਾ ਕਿ ਜਲ ਸਰੋਤ ਵਿਭਾਗ ਸਿੱਧੇ ਤੌਰ ’ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਨਵ-ਨਿਯੁਕਤ ਕਰਮਚਾਰੀ ਵਧੀਆ ਸੇਵਾਵਾਂ ਦੇ ਕੇ ਕਿਸਾਨਾਂ ਦੇ ਹਿੱਤ ਵਿੱਚ ਯੋਗਦਾਨ ਪਾ ਸਕਦੇ ਹਨ।


ਇਹ ਵੀ ਪੜ੍ਹੋ: ਪੰਜਾਬ 'ਚ ਡਿੱਗਿਆ ਅਪਰਾਧਾਂ ਦਾ ਗ੍ਰਾਫ, ਸੀਐਮ ਭਗਵੰਤ ਮਾਨ ਨੇ NCB ਅੰਕੜਿਆਂ ਨਾਲ ਕੀਤਾ ਵੱਡਾ ਦਾਅਵਾ


ਇਸ ਮੌਕੇ ਪੰਜਾਬ ਜਲ ਸ੍ਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਜਲ ਸ੍ਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਮੈਨੇਜਿੰਗ ਡਾਇਰੈਕਟਰ ਡਾ. ਹਰਿੰਦਰਪਾਲ ਪਾਲ ਸਿੰਘ ਬੇਦੀ ਤੇ ਹੋਰ ਅਧਿਕਾਰੀ ਹਾਜ਼ਰ ਸਨ।


ਇਹ ਵੀ ਪੜ੍ਹੋ: ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਕਰਾਉਣ ਦਾ ਐਲਾਨ, ਆਨਲਾਈਨ ਹੋਏਗੀ ਵੋਟਿੰਗ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।