PPSC Declares Final Result for 405 Veterinary Officer Posts: ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਦੇ ਪਸ਼ੂਪਾਲਨ, ਮੱਛੀਪਾਲਨ ਅਤੇ ਡੇਅਰੀ ਵਿਕਾਸ ਵਿਭਾਗ ਵਿਚ ਵੈਟਰਨਰੀ ਅਫਸਰ (ਗਰੁੱਪ-ਏ) ਦੇ 405 ਅਸਾਮੀਆਂ ਲਈ ਅੰਤਿਮ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ PPSC ਦੇ ਸੈਕਟਰੀ ਚਰਨਜੀਤ ਸਿੰਘ ਨੇ ਦੱਸਿਆ ਕਿ ਉਕਤ ਅਸਾਮੀਆਂ ਲਈ ਕੁੱਲ 1022 ਉਮੀਦਵਾਰਾਂ ਵੱਲੋਂ ਅਰਜ਼ੀਆਂ ਦਿੱਤੀਆਂ ਗਈਆਂ ਸਨ।

Continues below advertisement

ਇਨ੍ਹਾਂ ਅਸਾਮੀਆਂ ਲਈ 8 ਦਸੰਬਰ 2024 ਨੂੰ ਲਿਖਤੀ ਪਰੀਖਿਆ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚੋਂ 413 ਉਮੀਦਵਾਰਾਂ ਨੂੰ ਇੰਟਰਵਿਊ ਲਈ ਚੁਣਿਆ ਗਿਆ ਸੀ। ਹੁਣ ਇੰਟਰਵਿਊ ਅਤੇ ਲਿਖਤੀ ਪਰੀਖਿਆ ਦੇ ਅਧਾਰ 'ਤੇ ਕੁੱਲ 405 ਪੋਸਟਾਂ ਲਈ ਚੁਣੀ ਗਈ ਸੂਚੀ ਤਿਆਰ ਕਰਕੇ ਆਖ਼ਰੀ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। PPSC ਵੱਲੋਂ ਨਤੀਜੇ ਦੀ ਜਾਣਕਾਰੀ ਆਪਣੇ ਅਧਿਕਾਰਿਕ ਵੈੱਬਸਾਈਟ 'ਤੇ ਵੀ ਜਾਰੀ ਕਰ ਦਿੱਤੀ ਗਈ ਹੈ। 

Continues below advertisement

ਇਸ ਵੈੱਬਸਾਈਟ ਉੱਤੇ ਫਾਈਨਲ ਰਿਜ਼ਲਟ ਕਰ ਸਕਦੇ ਹੋ ਚੈੱਕ

ਸੰਯੁਕਤ ਮੈਰਿਟ ਸੂਚੀ ਦੇ ਨਾਲ-ਨਾਲ ਸ਼੍ਰੇਣੀਵਾਰ ਮੈਰਿਟ ਸੂਚੀਆਂ ਵੀ ਪੰਜਾਬ ਲੋਕ ਸੇਵਾ ਕਮਿਸ਼ਨ ਦੀ ਅਧਿਕਾਰਿਕ ਵੈੱਬਸਾਈਟ www.ppsc.gov.in 'ਤੇ ਅਪਲੋਡ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ PPSC ਦੇ ਸਚਿਵ ਚਰਨਜੀਤ ਸਿੰਘ ਨੇ ਕਿਹਾ ਕਿ ਸਾਰੀ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਫਲਤਾਪੂਰਵਕ ਪੂਰਾ ਕੀਤਾ ਗਿਆ ਹੈ।

ਉਨ੍ਹਾਂ ਆਖਿਆ ਕਿ ਉਮੀਦਵਾਰਾਂ ਦੇ ਲਿਖਤੀ ਪੇਪਰ ਤੋਂ ਲੈ ਕੇ ਇੰਟਰਵਿਊ ਤੱਕ ਦੇ ਸਾਰੇ ਚਰਨ ਸੁਚੱਜੇ ਢੰਗ ਨਾਲ ਅਤੇ ਨਿਯਮਾਂ ਅਨੁਸਾਰ ਕਰਵਾਏ ਗਏ ਹਨ, ਜਿਸ ਨਾਲ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਜਾਂ ਅਣਨਿਆਇ ਦੀ ਕੋਈ ਸੰਭਾਵਨਾ ਨਹੀਂ ਰਹੀ। PPSC ਨੇ ਭਰਤੀ ਦੀ ਹਰ ਪੜਾਅ 'ਚ ਪਾਰਦਰਸ਼ਤਾ ਅਤੇ ਯੋਗਤਾ ਨੂੰ ਪਹਿਲ ਦੇਣ ਦੀ ਨੀਤੀ 'ਤੇ ਕੰਮ ਕੀਤਾ ਹੈ, ਜਿਸ ਨਾਲ ਯੋਗ ਉਮੀਦਵਾਰਾਂ ਨੂੰ ਨਿਆਂ ਮਿਲ ਸਕੇ। 

ਇਸ ਲਿੰਕ ਤੇ ਕਲਿੱਕ ਕਰਕੇ ਦੇਖ ਸਕਦੇ ਹੋ ਰਿਜ਼ਲਟ

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।