(Source: ECI/ABP News)
Behbal Kalan Goli Kand : ਭਗਵੰਤ ਮਾਨ ਸਰਕਾਰ ਲਈ ਨਵੀਂ ਮੁਸੀਬਤ, ਬਹਿਬਲ ਕਲਾਂ ਗੋਲੀਕਾਂਡ 'ਚ ਮ੍ਰਿਤਕ ਦੇ ਬੇਟੇ ਨੇ ਛੱਡੀ ਨੌਕਰੀ, ਆਰ-ਪਾਰ ਦੀ ਲੜਾਈ ਦਾ ਐਲਾਨ
Behbal Kalan Goli Kand : ਬਹਿਬਲ ਕਲਾਂ ਗੋਲੀਕਾਂਡ ਹੁਣ ਭਗਵੰਤ ਮਾਨ ਸਰਕਾਰ ਲਈ ਵੱਡੀ ਮੁਸੀਬਤ ਬਣ ਸਕਦਾ ਹੈ। ਇਨਸਾਫ ਦੀ ਉਡੀਕ ਕਰ ਰਹੇ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਵੀ ਖੁਸ਼ ਨਹੀਂ ਹ
![Behbal Kalan Goli Kand : ਭਗਵੰਤ ਮਾਨ ਸਰਕਾਰ ਲਈ ਨਵੀਂ ਮੁਸੀਬਤ, ਬਹਿਬਲ ਕਲਾਂ ਗੋਲੀਕਾਂਡ 'ਚ ਮ੍ਰਿਤਕ ਦੇ ਬੇਟੇ ਨੇ ਛੱਡੀ ਨੌਕਰੀ, ਆਰ-ਪਾਰ ਦੀ ਲੜਾਈ ਦਾ ਐਲਾਨ Prabhadeep Singh left the Government Job as protest against not getting justice for his father's death in Behbal Kalan Goli Kand Behbal Kalan Goli Kand : ਭਗਵੰਤ ਮਾਨ ਸਰਕਾਰ ਲਈ ਨਵੀਂ ਮੁਸੀਬਤ, ਬਹਿਬਲ ਕਲਾਂ ਗੋਲੀਕਾਂਡ 'ਚ ਮ੍ਰਿਤਕ ਦੇ ਬੇਟੇ ਨੇ ਛੱਡੀ ਨੌਕਰੀ, ਆਰ-ਪਾਰ ਦੀ ਲੜਾਈ ਦਾ ਐਲਾਨ](https://feeds.abplive.com/onecms/images/uploaded-images/2022/12/20/c8396ead96c23057d98b813bde2c1a321671513157192345_original.jpg?impolicy=abp_cdn&imwidth=1200&height=675)
Behbal Kalan Goli Kand : ਬਹਿਬਲ ਕਲਾਂ ਗੋਲੀਕਾਂਡ ਹੁਣ ਭਗਵੰਤ ਮਾਨ ਸਰਕਾਰ ਲਈ ਵੱਡੀ ਮੁਸੀਬਤ ਬਣ ਸਕਦਾ ਹੈ। ਇਨਸਾਫ ਦੀ ਉਡੀਕ ਕਰ ਰਹੇ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਵੀ ਖੁਸ਼ ਨਹੀਂ ਹਨ। ਸੰਗਤ ਵੱਲੋਂ 7 ਜਨਵਰੀ ਨੂੰ ਆਰ-ਪਾਰ ਦੀ ਲੜਾਈ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਦਰਅਸਲ ਬਹਿਬਲ ਕਲਾਂ ਗੋਲੀਕਾਂਡ ’ਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਛੋਟੇ ਪੁੱਤਰ ਪ੍ਰਭਦੀਪ ਸਿੰਘ ਨੇ ਪਿਤਾ ਦੀ ਮੌਤ ਲਈ ਇਨਸਾਫ਼ ਨਾ ਦਿਵਾਏ ਜਾਣ ਦੇ ਰੋਸ ਵਜੋਂ ਸਰਕਾਰ ਵੱਲੋਂ ਤਰਸ ਦੇ ਆਧਾਰ ’ਤੇ ਮਿਲੀ ਸਰਕਾਰੀ ਨੌਕਰੀ ਛੱਡ ਦਿੱਤੀ ਹੈ। ਇਹ ਐਲਾਨ ਉਨ੍ਹਾਂ ਵੱਲੋਂ ਬਹਿਬਲ ਕਲਾਂ ’ਚ ਆਪਣੇ ਭਰਾ ਸੁਖਰਾਜ ਸਿੰਘ ਨਿਆਮੀ ਵਾਲਾ ਦੀ ਅਗਵਾਈ ਹੇਠ ਚੱਲ ਰਹੇ ਇਨਸਾਫ਼ ਮੋਰਚੇ ਦੌਰਾਨ ਕੀਤਾ ਗਿਆ। ਇਸ ਮਗਰੋਂ ਮਾਮਲਾ ਹੋਰ ਗਰਮਾ ਗਿਆ ਹੈ।
ਦੱਸ ਦਈਏ ਕਿ ਪ੍ਰਭਦੀਪ ਸਿੰਘ ਨੂੰ 2015 ਵਿੱਚ ਹੋਈ ਉਸ ਦੇ ਪਿਤਾ ਦੀ ਮੌਤ ਮਗਰੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਬਲ ਕਲਾਂ ਵਿੱਚ ਕਰਲਕ ਦੀ ਨੌਕਰੀ ਮਿਲੀ ਸੀ। ਪ੍ਰਭਦੀਪ ਸਿੰਘ ਨੇ ਕਿਹਾ ਕਿ ਉਸ ਦੇ ਪਰਿਵਾਰ ਨੂੰ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਦਾ ਇਨਸਾਫ਼ ਚਾਹੀਦਾ ਹੈ ਤੇ ਇਸ ਦੇ ਇਵਜ਼ ਵਿੱਚ ਕੋਈ ਲਾਭ ਨਹੀਂ ਚਾਹੀਦਾ। ਇਸ ਮੌਕੇ ਸੁਖਰਾਜ ਸਿੰਘ ਨੇ ਦੱਸਿਆ ਸਿੱਖ ਸੰਗਤ ਵੱਲੋਂ 7 ਜਨਵਰੀ ਨੂੰ ਆਰ-ਪਾਰ ਦੀ ਲੜਾਈ ਲੜੀ ਜਾਵੇਗੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)