ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
Punjab News: ਪੰਜਾਬ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਰਹੇ ਪ੍ਰਭਦੀਪ ਸਿੰਘ ਨੱਥੇਵਾਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ।

Punjab News: ਪੰਜਾਬ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਰਹੇ ਪ੍ਰਭਦੀਪ ਸਿੰਘ ਨੱਥੇਵਾਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਏਕੋਟ ਪਹੁੰਚ ਕੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।
ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਪ੍ਰਭਦੀਪ ਸਿੰਘ ਨੂੰ ਕਿਤੇ ਨਾ ਕਿਤੇ ਰਾਏਕੋਟ ਹਲਕੇ ਤੋਂ ਉਮੀਦਵਾਰ ਵੀ ਐਲਾਨ ਦਿੱਤਾ ਹੈ, ਪਰ ਹਾਲੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਇਸ ਦਾ ਰਸਮੀ ਤੌਰ ‘ਤੇ ਐਲਾਨ ਕੀਤਾ ਗਿਆ ਹੈ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ, ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਕਾਫੀ ਸਮੇਂ ਤੋਂ ਪ੍ਰਭਦੀਪ ਸਿੰਘ ਨੱਥੇਵਾਲ 'ਤੇ ਨਿਗਾਹ ਰੱਖੀ ਹੋਈ ਸੀ ਤੇ ਅੱਜ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾ ਹੀ ਲਿਆ ਹੈ।
ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਕਿਹਾ ਕਿ ਤੁਹਾਡਾ ਆਉਣ ਵਾਲਾ MLA ਵੀ ਇਹੋ ਹੋਵੇਗਾ, ਤੁਸੀਂ ਆਉਣ ਵਾਲੀਆਂ ਚੋਣਾਂ ਵਿਚ ਵੋਟਾਂ ਪਾ ਕੇ ਇਸ ਨੂੰ ਵਿਧਾਇਕ ਬਣਾਓ। ਉਨ੍ਹਾਂ ਕਿਹਾ ਕਿ ਜੇ ਇਲਾਕੇ ਦਾ ਸੇਵਾਦਾਰ ਚੰਗਾ ਹੋਵੇ ਤਾਂ ਇਲਾਕੇ ਦੀ ਨੁਹਾਰ ਬਦਲ ਜਾਂਦੀ ਹੈ।
ਟ੍ਰੈਂਡਿੰਗ ਟੌਪਿਕ















