Kotkapura Firing Case : ਕੋਟਕਪੁਰਾ ਗੋਲੀਕਾਂਡ ਮਾਮਲੇ (Kotkapura Firing Case) 'ਚ ਫ਼ਰੀਦਕੋਟ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ , ਸਾਬਕਾ ਉੱਪ ਮੁੱਖ ਸੁਖਬੀਰ ਸਿੰਘ ਬਾਦਲ ,ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ 5 ਸਾਬਕਾ ਪੁਲਿਸ ਅਧਿਕਾਰੀਆਂ ਨੂੰ 23 ਮਾਰਚ ਨੂੰ ਅਦਾਲਤ 'ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। 
 

ਮਿਲੀ ਜਾਣਕਾਰੀ ਅਨੁਸਾਰ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ
  SIT ਵੱਲੋਂ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਚਲਾਨ ਦੇ ਆਧਾਰ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ-ਮੁੱਖ ਮੰਤਰੀ ਸੁਖ਼ਬੀਰ ਸਿੰਘ ਬਾਦਲ ਅਤੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਣੇ ਹੋਰ ਪੁਲਿਸ ਅਧਿਕਾਰੀਆਂ ਨੂੰ 23 ਮਾਰਚ ਲਈ ਸੰਮਨ ਜਾਰੀ ਕਰਕੇ ਤਲਬ ਕੀਤਾ ਗਿਆ ਹੈ।

 

ਜਿਨ੍ਹਾਂ ਹੋਰ ਅਧਿਕਾਰੀਆਂ ਨੂੰ ਸੰਮਨ ਕੀਤਾ ਗਿਆ ਹੈ ,ਉਨ੍ਹਾਂ ਵਿੱਚ ਸਾਬਕਾ ਆਈ.ਜੀ. ਅਮਰਦੀਪ ਸਿੰਘ ਚਾਹਲ, ਸਾਬਕਾ ਡੀ.ਜੀ.ਆਈ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾ ਅਤੇ ਸੁਖਮੰਦਰ ਸਿੰਘ ਮਾਨ ਅਤੇ ਐੱਸ.ਐੱਚ.ਉ. ਗੁਰਦੀਪ ਸਿੰਘ ਸ਼ਾਮਲ ਹਨ।

 


 

ਦੱਸ ਦੇਈਏ ਕਿ ਬੀਤੇ ਦਿਨੀਂ ਇਸ ਮਾਮਲੇ ਵਿੱਚ ਫ਼ਰੀਦਕੋਟ ਅਦਾਲਤ ਵਿੱਚ ਐੱਸ.ਆਈ.ਟੀ. ਵੱਲੋਂ ਪੇਸ਼ ਚਾਰਜਸ਼ੀਟ ਦੇ ਸੰਬੰਧ ਵਿੱਚ ਅੱਜ ਅਦਾਲਤ ਵਿੱਚ ਹੋਈ ਸੁਣਵਾਈ ਮਗਰੋਂ ਚਾਰਜਸ਼ੀਟ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨੂੰ ਅਦਾਲਤ ਵੱਲੋਂ 23 ਮਾਰਚ ਲਈ ਸੰਮਨ ਜਾਰੀ ਕੀਤੇ ਜਾਣ ਦੇ ਹੁਕਮ ਹੋਏ ਹਨ।

 


 
ਦੱਸ ਦੇਈਏ ਕਿ ਬੀਤੇ ਦਿਨੀਂ 2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਫਰੀਦਕੋਟ ਦੇ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਐਸਆਈਟੀ ਮੁਖੀ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਟੀਮ ਨੇ ਫਰੀਦਕੋਟ ਅਦਾਲਤ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ।

 



ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।