Prakash Singh Badal Live: ਬਾਦਲ ਨੂੰ ਉਨ੍ਹਾਂ ਦੇ ਜੱਦੀ ਪਿੰਡ 'ਚ ਦਿੱਤੀ ਜਾਵੇਗੀ ਅੰਤਿਮ ਵਿਦਾਈ, ਪੰਜਾਬ ਸਰਕਾਰ ਵੱਲੋਂ ਭਲਕੇ ਛੁੱਟੀ ਦਾ ਐਲਾਨ

Parkash Singh Badal Death Breaking News: ਪੰਜਾਬੀ ਸਿਆਸਤ ਦੇ ਮਜ਼ਬੂਤ ​​ਨੇਤਾ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਸੂਬੇ ਵਿੱਚ ਹਿੰਦੂਆਂ ਅਤੇ ਸਿੱਖਾਂ ਦਰਮਿਆਨ ਏਕਤਾ ਪੈਦਾ ਕਰਨ ਲਈ ਜਾਣੇ ਜਾਂਦੇ ਹਨ।

ਰਜਨੀਸ਼ ਕੌਰ ਰੰਧਾਵਾ Last Updated: 26 Apr 2023 04:20 PM

ਪਿਛੋਕੜ

Parkash Singh Badal Death Breaking News: ਪੰਜਾਬ ਦੀ ਸਿਆਸਤ ਦੇ ਥੰਮ੍ਹ ਰਹੇ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ...More

Parkash Singh Badal : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸ਼ੁਰੂ, ਮਜੀਠੀਆ ਖ਼ੁਦ ਐਂਬੂਲੈਂਸ ਚਲਾਉਂਦੇ ਹੋਏ ਆਏ ਨਜ਼ਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਵਿਖੇ ਪਾਰਟੀ ਦਫਤਰ ਤੋਂ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖੁਦ ਐਂਬੂਲੈਂਸ ਚਲਾ ਰਹੇ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਤੋਂ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਲਿਜਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਸੈਕਟਰ 28 ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਲੋਕਾਂ ਦੇ ਦਰਸ਼ਨਾਂ ਲਈ ਰੱਖੀ ਗਈ ਸੀ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ਰਧਾਂਜਲੀ ਦੇਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਪੁੱਜੇ ਆਗੂਆਂ ਦੀਆਂ ਅੱਖਾਂ ਨਮ ਸਨ। ਹਰ ਕੋਈ ਭਾਵੁਕ ਨਜ਼ਰ ਆ ਰਿਹਾ ਹੈ।