Captain meet Prashant kishor: ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਕੀਤੀ, 2022 ਦੀਆਂ ਚੋਣਾਂ 'ਚ ਮੁੜ ਜੁੜਨ ਦੇ ਕਿਆਸ
ਪੰਜਾਬ ਵਿਚ ਸਿੱਧੂ ਨਾਲ ਹੋਣ ਵਾਲੀ ਵਿਰੋਧੀ ਲਹਿਰ ਅਤੇ ਝਗੜਿਆਂ ਵਿਚਕਾਰ ਸੀਐਮ ਕੈਪਟਨ ਅਮਰਿੰਦਰ ਸਿੰਘ, ਪ੍ਰਸ਼ਾਂਤ ਕਿਸ਼ੋਰ ਨਾਲ ਜਿੱਤ ਦੁਹਰਾਉਣਾ ਚਾਹੁੰਦੇ ਹਨ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਮੀਟਿੰਗ ਕੀਤੀ। ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਇੱਕ ਦਿਨ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸ਼ਾਂਤ ਕਿਸ਼ੋਰ ਨਾਲ ਦਿੱਲੀ ਦੇ ਕਪੂਰਥਲਾ ਹਾਊਸ ਵਿੱਚ ਮੀਟਿੰਗ ਕੀਤੀ। ਪ੍ਰਸ਼ਾਂਤ ਕਿਸ਼ੋਰ ਨੂੰ ਬਹੁਤ ਸਾਰੀਆਂ ਚੋਣਾਂ ਜਿੱਤਣ ਦਾ ਸਿਹਰਾ ਦਿੱਤਾ ਜਾਂਦਾ ਹੈ।
ਦੱਸ ਦਈਏ ਕਿ ਸਾਲ 2017 ਵਿੱਚ ਵੀ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਲਈ ਚੋਣ ਮੁਹਿੰਮ ਦੀ ਤਿਆਰੀ ਕੀਤੀ ਸੀ। ਪੰਜਾਬ ਵਿਚ ਸਿੱਧੂ ਨਾਲ ਹੋਣ ਵਾਲੀ ਵਿਰੋਧੀ ਲਹਿਰ ਅਤੇ ਝਗੜਿਆਂ ਵਿਚਕਾਰ ਅਮਰਿੰਦਰ ਇੱਕ ਵਾਰ ਫਿਰ 2022 ਵਿਚ ਪ੍ਰਸ਼ਾਂਤ ਕਿਸ਼ੋਰ ਨਾਲ ਜਿੱਤ ਦੁਹਰਾਉਣਾ ਚਾਹੁੰਦੇ ਹਨ। ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਨਾਲ ਅਮਰਿੰਦਰ ਦਾ ਵਿਵਾਦ ਅਜੇ ਤਕ ਹੱਲ ਨਹੀਂ ਹੋਇਆ ਹੈ।
ਕਾਂਗਰਸ ਪੈਨਲ ਨੇ ਇੱਕ ਸੁਝਾਅ ਦਿੱਤਾ ਹੈ ਕਿ ਜਾਂ ਤਾਂ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇ ਜਾਂ ਫਿਰ ਮੰਤਰੀ ਮੰਡਲ ਵਿਚ ਫੇਰਬਦਲ ਕੀਤਾ ਜਾਵੇ। ਸੂਤਰਾਂ ਮੁਤਾਬਕ ਕੈਪਟਨ ਨੇ ਦੋਵਾਂ ਵਿਕਲਪਾਂ ਦਾ ਵਿਰੋਧ ਕੀਤਾ ਹੈ, ਹਾਲਾਂਕਿ ਉਨ੍ਹਾਂ ਨੇ ਮੰਗਲਵਾਰ ਨੂੰ ਮੀਡੀਆ ਨੂੰ ਕਿਹਾ- ਮੈਨੂੰ ਸਿੱਧੂ ਸਾਹਿਬ ਬਾਰੇ ਕੁਝ ਨਹੀਂ ਪਤਾ ਹੈ। ਜੋ ਵੀ ਕਾਂਗਰਸ ਪ੍ਰਧਾਨ ਫੈਸਲਾ ਲੈਂਦੇ ਹਨ, ਅਸੀਂ ਇਸ ਦੀ ਪਾਲਣਾ ਕਰਾਂਗੇ।
ਦਿੱਲੀ ਵਿਚ ਨੇਤਾਵਾਂ ਨਾਲ ਆਪਣੀਆਂ ਮੁਲਾਕਾਤਾਂ ਵਿਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਚੋਣ ਵਾਅਦਿਆਂ 'ਤੇ ਅਮਲ ਕਰਨ ਦੀ ਤਾਕੀਦ ਕੀਤੀ ਗਈ, ਜਿਸ ਦੀ ਵਰਤੋਂ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਖਿਲਾਫ ਜਨਤਕ ਹਮਲਿਆਂ ਵਿਚ ਵਾਰ-ਵਾਰ ਕੀਤਾ ਹੈ। ਸੂਤਰ ਦੱਸਦੇ ਹਨ ਕਿ ਹਾਲਾਂਕਿ ਪ੍ਰਸ਼ਾਂਤ ਕਿਸ਼ੋਰ ਨੇ ਅਮਰਿੰਦਰ ਸਿੰਘ ਨੂੰ ਕੋਈ ਸਪਸ਼ਟ ਜਵਾਬ ਨਹੀਂ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ ਨੇ ਹਾਲ ਹੀ ਵਿੱਚ ਆਪਣੇ ਪੋਰਟਫੋਲੀਓ ਵਿੱਚ ਬੰਗਾਲ ਅਤੇ ਤਾਮਿਲਨਾਡੂ ਵਿੱਚ ਚੰਗੀ ਕਾਰਗੁਜ਼ਾਰੀ ਸ਼ਾਮਲ ਕੀਤੀ, ਪਰ ਇਸ ਤੋਂ ਬਾਅਦ ਉਨ੍ਹਾਂ ਨੇ ਬਗੈਰ ਕਾਰਨ ਦੱਸੇ ਚੋਣਾਂ ਦੇ ਕੰਮਕਾਰ ਤੋਂ ਸੰਨਿਆਸ ਲੈਣ ਦੀ ਗੱਲ ਕੀਤੀ ਸੀ।
ਇਹ ਵੀ ਪੜ੍ਹੋ: Tokyo Olympics 2020: ਟੋਕਿਓ ਓਲੰਪਿਕ 2020 ਮੈਚ ਬਗੈਰ ਦਰਸ਼ਕਾਂ ਦੇ ਖੇਡੇ ਜਾਣਗੇ, ਕੋਰੋਨਾ ਕੇਸਾਂ ਕਾਰਨ ਲਿਆ ਗਿਆ ਫੈਸਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904