ਪ੍ਰਸ਼ਾਂਤ ਕਿਸ਼ੋਰ ਬਣੇ ਕੈਪਟਨ ਦੇ ਜਰਨੈਲ, ਰਣਨੀਤੀਕਾਰ ਨੇ ਸੰਭਾਲੀ ਅਹਿਮ ਜ਼ਿੰਮੇਵਾਰੀ
ਪ੍ਰਸ਼ਾਂਤ ਕਿਸ਼ੋਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਿੰਸੀਪਲ ਐਡਵਾਈਜ਼ਰ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਚੰਡੀਗੜ੍ਹ: ਪ੍ਰਸ਼ਾਂਤ ਕਿਸ਼ੋਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਿੰਸੀਪਲ ਐਡਵਾਈਜ਼ਰ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ "ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਹੈ!"
Happy to share that @PrashantKishor has joined me as my Principal Advisor. Look forward to working together for the betterment of the people of Punjab!
— Capt.Amarinder Singh (@capt_amarinder) March 1, 2021
ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਟੀਮ 'ਆਈ-ਪੈਕ' ਫਿਲਹਾਲ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ (ਟੀਐਮਸੀ) ਤੇ ਤਾਮਿਲਨਾਡੂ ਵਿੱਚ ਡੀਐਮਕੇ ਦੀ ਚੋਣ ਮੁਹਿੰਮ ਦੀ ਯੋਜਨਾਬੰਦੀ ਦੀ ਜ਼ਿੰਮੇਵਾਰੀ ਸੰਭਾਲ ਰਹੀ ਹੈ।
ਇਸ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਆਂਧਰਾ ਪ੍ਰਦੇਸ਼ ਦੇ ਸੀਐਮ ਜਗਨਮੋਹਨ ਰੈਡੀ ਲਈ ਕੰਮ ਕਰ ਚੁੱਕੇ ਹਨ।






















