Punjab Big News: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਧਰਨਾ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿਸ ਦਰਮਿਆਰ ਧਰਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਕਿਸਾਨਾਂ 'ਤੇ ਕਾਰਵਾਈ ਕਰ ਦਿੱਤੀ ਗਈ। ਦਰਅਸਲ ਪੁਲਿਸ ਨੇ ਤੜਕਸਾਰ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ।

ਇਸੇ ਤਹਿਤ ਹੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਦਲਬੀਰ ਸਿੰਘ ਜੀਵਨਚੱਕ, ਮੰਗਤਾ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਚੰਨਣ ਸਿੰਘ ਦੌਰਾਗਲਾ, ਮੁਖਤਿਆਰ ਸਿੰਘ ਮੱਲੀਆ ਅਤੇ ਸੁਖਦੇਵ ਸਿੰਘ ਮਿਆਣੀ ਨੂੰ ਵੀ ਪੁਲਿਸ ਵੱਲੋਂ ਸਵੇਰੇ ਤੜਕਸਾਰ ਚਾਰ ਵਜੇ ਦੇ ਕਰੀਬ ਘਰੋਂ ਗ੍ਰਿਫਤਾਰ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਹਿਰਾਸਤ  ਵਿੱਚ ਲੈਣ ਨਾਲ ਕਿਸਾਨਾਂ ਦੇ ਸੰਘਰਸ਼ ਨੂੰ ਨਹੀਂ ਰੋਕਿਆ ਜਾ ਸਕਦਾ  ਹੈ। ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਨੂੰ ਲੈ ਕੇ ਹੁਣ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਸੂਬਾ ਸਰਕਾਰ ਨਿਸ਼ਾਨੇ ਉੱਤੇ ਆ ਗਈ ਹੈ।

ਹੋਰ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ! ਛਾਪੇਮਾਰੀ ਕਰ ਚੁੱਕੇ ਕਈ ਕਿਸਾਨ, ਕੰਧਾਂ ਟੱਪ ਘਰਾਂ 'ਚ ਵੜੀ ਪੁਲਿਸ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਐਕਸ ਉੱਤੇ ਵੀਡੀਓ ਸੁਨੇਹਾ ਸਾਂਝਾ ਕਰਕੇ CM ਮਾਨ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਪੰਜਾਬ ਨੂੰ ਭਗਵੰਤ ਸਿੰਘ ਮਾਨ ਦੀ ਜ਼ਰੂਰਤ ਨਹੀਂ ਹੈ। ਬਾਜਵਾ ਨੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਬੇਨਤੀ ਕੀਤੀ ਹੈ ਕਿ ਕਿਸੇ ਹੋਰ ਨੂੰ ਆਗੂ ਨੂੰ ਪੰਜਾਬ ਦੀ ਵਾਗਡੋਰ ਸੰਭਾਲੀ ਜਾਏ। 

ਵਿਪਾਸਨਾ ਅਤੇ ਯੋਗ ਦੀ ਜ਼ਰੂਰਤ ਮਾਨਸਿਕ ਤੌਰ ‘ਤੇ ਸੰਤੁਲਨ ਗਵਾ ਚੁੱਕੇ CM ਮਾਨ ਨੂੰ-ਪ੍ਰਤਾਪ ਸਿੰਘ ਬਾਜਵਾ

ਉਨ੍ਹਾਂ ਨੇ X ਉੱਤੇ ਲਿਖਿਆ ਹੈ- ''ਪੰਜਾਬ ਵਾਸੀਓ ਜੋ ਹੱਥਾਂ ਨਾਲ ਦਿੱਤੀਆਂ ਗੰਢਾਂ ਸੀ, ਅੱਜ ਉਹੀ ਮੂੰਹ ਨਾਲ ਖੋਲਣੀਆਂ ਪੈ ਰਹੀਆਂ ਹਨ… ਹੁਣ ਹੰਭਲਾ ਮਾਰ ਕੇ ਅਜਿਹੀ ਬੇਈਮਾਨ ਲੀਡਰਸ਼ਿਪ ਨੂੰ ਬਦਲਣ ਦਾ ਸਮਾਂ ਆ ਗਿਆ ਹੈ।

@ArvindKejriwal  ਜੀ, ਹੁਣ ਤੁਹਾਡੇ ਨਾਲੋਂ ਵੱਧ ਵਿਪਾਸਨਾ ਅਤੇ ਯੋਗ ਦੀ ਜ਼ਰੂਰਤ ਮਾਨਸਿਕ ਤੌਰ ‘ਤੇ ਸੰਤੁਲਨ ਗਵਾ ਚੁੱਕੇ ਮੁੱਖ ਮੰਤਰੀ  @BhagwantMann ਨੂੰ ਹੈ। ਕਿਸਾਨ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰ ਰਹੇ ਹਨ, ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਭ੍ਰਿਸ਼ਟ ਮੰਤਰੀਆਂ, ਵਿਧਾਇਕਾਂ ਅਤੇ ਅਫਸਰਾਂ ‘ਤੇ ਐਕਸ਼ਨ ਕਰੋ…. ਮੈਂ ਕਿਸਾਨ ਆਗੂਆਂ ਦੀ ਤੁਰੰਤ ਰਿਹਾਈ ਦੀ ਮੰਗ ਕਰਦਾ ਹਾਂ।''