ਪੜਚੋਲ ਕਰੋ

Farmers Protest: ਪੰਜਾਬ ਸਰਕਾਰ ਵੱਲੋਂ ਸ਼ੰਭੂ ਤੇ ਖਨੌਰੀ ਮੋਰਚੇ ਹਟਾਉਣ ਦੀ ਕਾਰਵਾਈ ਸਹੀ ਕਰਾਰ, ਬਾਜਵਾ ਬੋਲੇ...ਬਿੱਲੀ ਆਪ ਹੀ ਥੈਲਿਓਂ ਬਾਹਰ ਆ ਗਈ

Farmers Protest: ਪੰਜਾਬ ਸਰਕਾਰ ਨੇ ਕਿਸਾਨਾਂ ਦੇ ਸ਼ੰਭੂ ਤੇ ਖਨੌਰੀ ਮੋਰਚੇ ਹਟਾਉਣ ਦੀ ਕਾਰਵਾਈ ਨੂੰ ਸਹੀ ਠਹਿਰਾਉਂਦਿਆਂ ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਖ਼ਲ ਕੀਤਾ ਹੈ।

Farmers Protest: ਪੰਜਾਬ ਸਰਕਾਰ ਨੇ ਕਿਸਾਨਾਂ ਦੇ ਸ਼ੰਭੂ ਤੇ ਖਨੌਰੀ ਮੋਰਚੇ ਹਟਾਉਣ ਦੀ ਕਾਰਵਾਈ ਨੂੰ ਸਹੀ ਠਹਿਰਾਉਂਦਿਆਂ ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਖ਼ਲ ਕੀਤਾ ਹੈ। ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਖੁਫ਼ੀਆ ਸੂਚਨਾ ਮਿਲੀ ਸੀ ਕਿ ਕੇਂਦਰ ਨਾਲ ਗੱਲਬਾਤ ‘ਬੇਸਿੱਟਾ’ ਰਹਿਣ ਮਗਰੋਂ ਹਰਿਆਣਾ ਹੱਦ ’ਤੇ ਜਾਰੀ ਸ਼ੰਭੂ ਤੇ ਖਨੌਰੀ ਮੋਰਚਿਆਂ ਉੱਤੇ ਤਣਾਅ ਵਧ ਸਕਦਾ ਹੈ ਤੇ ਪ੍ਰਦਰਸ਼ਨਕਾਰੀ ਕਿਸਾਨ ਬੈਰੀਕੇਡ ਟੱਪ ਕੇ ਦਿੱਲੀ ਵੱਲ ਕੂਚ ਕਰ ਸਕਦੇ ਹਨ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਸਰਕਾਰ ਉਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬਿੱਲੀ ਆਪ ਹੀ ਥੈਲਿਓਂ ਬਾਹਰ ਆ ਗਈ ਹੈ।

ਦਰਅਸਲ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ਅਦਾਲਤ ਵਿੱਚ ਦਾਖ਼ਲ ਕੀਤੇ ਹਲਫ਼ਨਾਮੇ ਵਿੱਚ ਕਿਹਾ ਕਿ ਪੰਜਾਬ ਦੇ ਇੰਟੈਲੀਜੈਂਸ ਵਿੰਗ ਸਣੇ ਵੱਖ-ਵੱਖ ਖੁਫੀਆ ਸੂਤਰਾਂ ਤੋਂ ਮਿਲੀ ਜਾਣਕਾਰੀ ਮਿਲੀ ਸੀ ਕਿ ਪ੍ਰਦਰਸ਼ਨਕਾਰੀ ਕਿਸਾਨ ਬੈਰੀਕੇਡ ਤੋੜ ਸਕਦੇ ਹਨ ਜਿਸ ਕਾਰਨ ਤਣਾਅ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨ ਜਥੇਬੰਦੀਆਂ ਦੀਆਂ ਕੇਂਦਰੀ ਖੇਤੀਬਾੜੀ ਮੰਤਰੀ ਦੀ ਅਗਵਾਈ ਵਾਲੇ ਕੇਂਦਰ ਸਰਕਾਰ ਦੇ ਵਫ਼ਦ ਨਾਲ 19 ਮਾਰਚ ਨੂੰ ਹੋਈ ਮੀਟਿੰਗ ਮਗਰੋਂ ਸਥਿਤੀ ਹੋਰ ਖ਼ਰਾਬ ਹੋ ਗਈ ਸੀ। ਕਿਸਾਨ ਨੁਮਾਇੰਦਿਆਂ ਨੇ ਇਸ ਮੀਟਿੰਗ ਨੂੰ ‘ਬੇਸਿੱਟਾ’ ਮੰਨ ਲਿਆ। ਇੱਥੋਂ ਤੱਕ ਕਿ ਕਿਸਾਨ ਅੰਦੋਲਨ ਦੇ ਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਸੁਪਰੀਮ ਕੋਰਟ ਦੇ ਨਿਰਦੇਸ਼ਾਂ ’ਤੇ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਐਂਬੂਲੈਂਸ ਰਾਹੀਂ ਡਾਕਟਰਾਂ ਦੀ ਨਿਗਰਾਨੀ ਹੇਠ ਮੀਟਿੰਗ ਵਿੱਚ ਸ਼ਾਮਲ ਹੋਏ।

ਹਲਫ਼ਨਾਮੇ ਵਿੱਚ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ 19-20 ਮਾਰਚ ਦੀ ਰਾਤ ਨੂੰ ਪ੍ਰਦਰਸ਼ਨ ਵਾਲੀਆਂ ਥਾਵਾਂ ’ਤੇ ਸ਼ਾਂਤੀ ਭੰਗ ਹੋਣ ਦੇ ਖਦਸ਼ੇ ਸਬੰਧੀ ਅਹਿਮ ਤੇ ਗੰਭੀਰ ਸੂਚਨਾਵਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਇਹਤਿਆਤੀ ਕਦਮ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਪੁਲੀਸ ਤੇ ਸਥਾਨਕ ਪ੍ਰਸ਼ਾਸਨ ਨੇ ਸ਼ੰਭੂ ਤੇ ਖਨੌਰੀ ਤੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਕਿਸੇ ਤਰ੍ਹਾਂ ਦਾ ਬਲ ਪ੍ਰਯੋਗ ਨਹੀਂ ਕੀਤਾ ਤੇ ਸ਼ਾਂਤੀ ਭੰਗ ਹੋਣ ਤੋਂ ਰੋਕਣ ਤੇ ਲੰਬੇ ਸਮੇਂ ਤੋਂ ਸੜਕ ਜਾਮ ਕਰਨ ਕਾਰਨ ਆਮ ਲੋਕਾਂ ਨੂੰ ਦਰਪੇਸ਼ ਪ੍ਰੇਸ਼ਾਨੀਆਂ ਦੇ ਮੱਦੇਨਜ਼ਰ ਇਹ ਕਾਰਵਾਈ ਜ਼ਰੂਰੀ ਸੀ।

ਹਲਫ਼ਨਾਮੇ ਵਿੱਚ ਕਿਹਾ ਗਿਆ ਕਿ ਮੋਰਚਿਆਂ ਨੂੰ ਹਟਾਉਣ ਦਾ ਫ਼ੈਸਲਾ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ ਜਿਸ ਨੇ ਸੂਬਾ ਅਧਿਕਾਰੀਆਂ ਨੂੰ ਸਥਿਤੀ ਸੰਭਾਲਣ ਸਬੰਧੀ ਉਤਸ਼ਾਹਿਤ ਕੀਤਾ ਸੀ। ਡੱਲੇਵਾਲ ਦੀ ਰਿਹਾਈ ਸਬੰਧੀ ਦਾਇਰ ਹੈਬੀਅਸ ਕੋਰਪਸ ਪਟੀਸ਼ਨ ਦੇ ਜਵਾਬ ਵਿੱਚ ਪੰਜਾਬ ਸਰਕਾਰ ਵੱਲੋਂ ਇਹ ਹਲਫ਼ਨਾਮਾ ਦਾਖ਼ਲ ਕੀਤਾ ਗਿਆ। ਪਟੀਸ਼ਨਰ ਤੇ ਕਿਸਾਨ ਨੇਤਾ ਗੁਰਮੁਖ ਸਿੰਘ ਵੱਲੋਂ ਪੇਸ਼ ਹੋਏ ਵਕੀਲ ਗੁਰਮੋਹਨ ਪ੍ਰੀਤ ਸਿੰਘ, ਅੰਗਰੇਜ਼ ਸਿੰਘ ਤੇ ਕੰਵਰਜੀਤ ਸਿੰਘ ਨੇ ਦਲੀਲ ਦਿੱਤੀ ਸੀ ਕਿ ਸਰਕਾਰ ਨੇ ਡੱਲੇਵਾਲ ਨੂੰ ਕਥਿਤ ਗ਼ੈਰਕਾਨੂੰਨੀ ਹਿਰਾਸਤ ਵਿੱਚ ਰੱਖਿਆ ਹੋਇਆ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Embed widget