ਪੜਚੋਲ ਕਰੋ
Advertisement
ਮੂਸੇਵਾਲਾ ਦੇ ਪਿਤਾ ਨੂੰ ਮਿਲ ਰਹੀਆਂ ਧਮਕੀਆਂ 'ਤੇ ਪ੍ਰਤਾਪ ਬਾਜਵਾ ਨੇ ਸਰਕਾਰ ਨੂੰ ਘੇਰਿਆ, ਕਿਹਾ- ਗੈਂਗਵਾਰ ਖਤਮ ਕਰਨ ਦੇ ਵਾਅਦੇ ਖੋਖਲੇ
ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ।
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਇਹ ਅਜੀਬ ਅਤੇ ਨਿਰਾਸ਼ਾਜਨਕ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਗੈਂਗਸਟਰਾਂ ਵੱਲੋਂ ਇੱਕ ਈਮੇਲ ਮਿਲੀ, ਜਿਸ ਵਿੱਚ ਉਨ੍ਹਾਂ ਨੂੰ ਧਮਕੀ ਮਿਲੀ ਕਿ ਜੇਕਰ ਉਹ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰਦਾ ਰਿਹਾ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਬਾਜਵਾ ਨੇ ਅੱਗੇ ਕਿਹਾ, “ਇਸ ਤਰ੍ਹਾਂ ਪ੍ਰਤੀਤ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਅਧਿਕਾਰੀਆਂ ਵੱਲੋਂ ਗੈਂਗਸਟਰਾਂ ਦੇ ਫੈਲੇ ਡਰ ਨੂੰ ਖ਼ਤਮ ਕਰਨ ਲਈ ਕੀਤੇ ਗਏ ਵੱਡੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋਏ ਹਨ। ਗੈਂਗਸਟਰ ਅਜੇ ਵੀ ਰਾਜ ਕਰ ਰਹੇ ਹਨ ਅਤੇ ਭਗਵੰਤ ਮਾਨ ਦੀ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਮੂਸੇਵਾਲਾ ਦੇ ਕਤਲ ਨੂੰ ਤਿੰਨ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਗੈਂਗਸਟਰਾਂ ਵੱਲੋਂ ਫਿਰੌਤੀ ਦੀਆਂ ਕਾਲਾਂ ਲਗਾਤਾਰ ਜਾਰੀ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਨ੍ਹਾਂ ਅਪਰਾਧੀਆਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ, ਇਸ ਲਈ ਉਹ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸਿੱਧੇ ਤੌਰ 'ਤੇ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦੇਣ ਤੋਂ ਵੀ ਗੁਰੇਜ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰਨੀ ਬੰਦ ਕਰਨ ਦੀ ਚੇਤਾਵਨੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਮੂਸੇਵਾਲਾ ਨਾ ਸਿਰਫ਼ ਮਾਨਸਾ ਹਲਕੇ ਤੋਂ ਚੋਣ ਲੜਨ ਵਾਲੇ ਕਾਂਗਰਸੀ ਸਨ, ਸਗੋਂ ਅੰਤਰਰਾਸ਼ਟਰੀ ਪ੍ਰਸਿੱਧੀ ਵਾਲੇ ਕਲਾਕਾਰ ਵੀ ਸਨ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਦੇ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ ਪਰ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਲਗਾਤਾਰ ਮਿਲ ਰਹੀਆਂ ਹਨ। ਖ਼ਬਰਾਂ ਮੁਤਾਬਕ ਬਲਕੌਰ ਸਿੰਘ ਸਿੱਧੂ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਇਲਾਵਾ ਮੇਲ ‘ਚ ਮਨਪ੍ਰੀਤ ਮਨੂ ਅਤੇ ਜਗਰੂਪ ਰੂਪਾ ਦੇ ਐਂਨਕਾਊਂਟਰ ਦਾ ਵੀ ਜ਼ਿਕਰ ਕੀਤਾ ਗਿਆ ਹੈ ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅਜ਼ਬ ਗਜ਼ਬ
ਪੰਜਾਬ
Advertisement