Punjab News: ਰਾਜਪਾਲ ਦੇ ਹੱਕ 'ਚ ਡਟੇ ਪ੍ਰਤਾਪ ਬਾਜਵਾ? ਬੋਲੇ, ਭਗਵੰਤ ਮਾਨ ਨੂੰ ਅਹੁਦੇ ਦੀ ਸਹੁੰ ਰਾਜਪਾਲ ਨੇ ਚੁਕਾਈ, ਹੁਣ ਸੰਵਿਧਾਨਕ ਤੌਰ 'ਤੇ ਮੁਖੀ ਮੰਨਣ ਤੋਂ ਕਿਉਂ ਇਨਕਾਰ...
Punjab News: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਭਗਵੰਤ ਮਾਨ ਨੂੰ ਅਹੁਦੇ ਦੀ ਸਹੁੰ ਪੰਜਾਬ ਦੇ ਰਾਜਪਾਲ ਨੇ ਚੁਕਾਈ ਤੇ ਹੁਣ ਉਹ ਉਨ੍ਹਾਂ ਨੂੰ ਸੰਵਿਧਾਨਕ ਤੌਰ 'ਤੇ ਮੁਖੀ ਮੰਨਣ ਤੋਂ ਇਨਕਾਰ ਕਰਦੇ
Punjab News: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Bajwa) ਨੇ ਕਿਹਾ ਹੈ ਕਿ ਭਗਵੰਤ ਮਾਨ (CM Bhagwant Mann ) ਨੂੰ ਅਹੁਦੇ ਦੀ ਸਹੁੰ ਪੰਜਾਬ ਦੇ ਰਾਜਪਾਲ (Pratap Bajwa ) ਨੇ ਚੁਕਾਈ ਤੇ ਹੁਣ ਉਹ ਉਨ੍ਹਾਂ ਨੂੰ ਸੰਵਿਧਾਨਕ ਤੌਰ 'ਤੇ ਮੁਖੀ ਮੰਨਣ ਤੋਂ ਇਨਕਾਰ ਕਰਦੇ ਹਨ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਕਹਿ ਰਹੇ ਹਨ ਕਿ ਉਹ ਇਲੈਕਟਡ ਹਨ ਤੇ ਗਵਰਨਰ ਸਿਲੈਕਟਡ ਹੈ।
ਬਾਜਵਾ ਨੇ ਕਿਹਾ ਕਿ ਹੁਣ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਮਨਜ਼ੂਰੀ ਵੀ ਰਾਜਪਾਲ ਵੱਲੋਂ ਦਿੱਤੀ ਜਾਣੀ ਹੈ ਪਰ ਸੀਐਮ ਮਾਨ ਰਾਜਪਾਲ ਨੂੰ ਮੁਖੀ ਨਹੀਂ ਮੰਨਦੇ। ਉਨ੍ਹਾਂ ਕਿਹਾ ਕਿ ਕਾਂਗਰਸ ਰਾਜ ਦੌਰਾਨ ਕੇਂਦਰ ਵਿੱਚ ਹੋਰ ਵੀ ਸਰਕਾਰਾਂ ਆਈਆਂ ਪਰ ਰਾਜਪਾਲ ਨਾਲ ਹਮੇਸ਼ਾ ਚੰਗੇ ਸਬੰਧ ਬਣਾ ਕੇ ਰੱਖੇ ਗਏ।
ਇਹ ਵੀ ਪੜ੍ਹੋ : ਪ੍ਰਦਰਸ਼ਨਕਾਰੀਆਂ ਨੇ ਰੋਕੇ ਟੋਲ ਪਲਾਜ਼ੇ, NHAI ਨੇ ਹਾਈਕੋਰਟ 'ਚ ਘੜੀਸੀ ਪੰਜਾਬ ਸਰਕਾਰ, ਅੱਜ ਹੋਵੇਗੀ ਸੁਣਵਾਈ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਦੋਂ ਵੀ ਪੰਜਾਬ ਦੇ ਪ੍ਰਸ਼ਾਸਨ ਨਾਲ ਸਬੰਧਤ ਕੋਈ ਮਾਮਲਾ ਪੰਜਾਬ ਦੇ ਰਾਜਪਾਲ ਦੇ ਧਿਆਨ ਵਿੱਚ ਲਿਆਂਦਾ ਜਾਂਦਾ ਹੈ ਤਾਂ ਉਹ ਉਸ ਸਬੰਧੀ ਸਵਾਲ ਪੁੱਛ ਸਕਦੇ ਹਨ ਤੇ ਸਰਕਾਰ ਨੂੰ ਜਵਾਬ ਦੇਣਾ ਪੈਂਦਾ ਹੈ।
ਇਹ ਵੀ ਪੜ੍ਹੋ : ਲਖਬੀਰ ਲੰਡਾ ਪੰਜਾਬ 'ਚ ਕਰਵਾ ਰਿਹੈ ਧਮਾਕੇ ! NIA ਨੇ ਸਿਰ 'ਤੇ ਰੱਖਿਆ ਇਨਾਮ
ਉਨ੍ਹਾਂ ਨਵਲ ਅਗਰਵਾਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿਸ ਦੀ ਨਿਯੁਕਤੀ ਵੀ ਸਰਕਾਰ ਨੇ ਨਹੀਂ ਕੀਤੀ, ਉਹ ਮੁੱਖ ਸਕੱਤਰ ਕੋਲ ਕਿਵੇਂ ਬੈਠ ਸਕਦਾ ਹੈ, ਉਸ ਦੀਆਂ ਤਸਵੀਰਾਂ ਰਾਜਪਾਲ ਨੂੰ ਦਿੱਤੀਆਂ ਗਈਆਂ ਹਨ। ਬਾਜਵਾ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਏ ਜਾਣ ਦੀ ਜਾਣਕਾਰੀ ਜਨਤਕ ਕਰਨ ਦੇ ਮੁੱਦੇ ਨੂੰ ਦੁਹਰਾਇਆ।
ਦੱਸ ਦੇਈਏ ਕਿ ਪੰਜਾਬ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਆਹਮੋ-ਸਾਹਮਣੇ ਹੋ ਗਏ ਹਨ ਅਤੇ ਉਨ੍ਹਾਂ ਵਿਚਕਾਰ ਤਕਰਾਰ ਦੇਖਣ ਨੂੰ ਮਿਲ ਰਹੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੀਆਂ ਚਿੱਠੀਆਂ ਦਾ ਜਵਾਬ ਨਹੀਂ ਦਿੰਦੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੱਤਰ ਵਿੱਚ ਉਠਾਏ ਸਵਾਲਾਂ ਦਾ 15 ਦਿਨਾਂ ਵਿੱਚ ਜਵਾਬ ਨਹੀਂ ਦਿੱਤਾ ਗਿਆ ਤਾਂ ਉਨ੍ਹਾਂ ਨੂੰ ਅਗਲੀ ਕਾਰਵਾਈ ਲਈ ਕਾਨੂੰਨੀ ਰਾਏ ਲੈਣੀ ਪਏਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।