(Source: ECI/ABP News/ABP Majha)
ਦਮ ਹੈ ਤਾਂ ਕੈਪਟਨ ਸਰਕਾਰ ਵੇਲੇ ਹੋਏ 3400 ਕਰੋੜ ਦੇ ਘੁਟਾਲੇ ਦੀ ਕਰਵਾਓ ਜਾਂਚ, ਬਾਜਵਾ ਨੇ ਸੀਐਮ ਭਗਵੰਤ ਮਾਨ ਨੂੰ ਵੰਗਾਰਿਆ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਵਿਜੀਲੈਂਸ ਜਾਂਚ ਦਾ ਮੰਗ ਜੋੜ ਫੜਦੀ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੰਗਾਰਦਿਆਂ ਕਿਹਾ ਹੈ ਕਿ ਜੇਕਰ ਉਹ ਸਹੀ ਮਾਅਨਿਆਂ ਵਿੱਚ ਇਮਾਨਦਾਰ ਹਨ
Punjab News: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਵਿਜੀਲੈਂਸ ਜਾਂਚ ਦਾ ਮੰਗ ਜੋੜ ਫੜਦੀ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੰਗਾਰਦਿਆਂ ਕਿਹਾ ਹੈ ਕਿ ਜੇਕਰ ਉਹ ਸਹੀ ਮਾਅਨਿਆਂ ਵਿੱਚ ਇਮਾਨਦਾਰ ਹਨ ਤਾਂ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਹੋਏ 3400 ਕਰੋੜ ਰੁਪਏ ਦੇ ਕਥਿਤ ਘੁਟਾਲੇ ਦੀ ਜਾਂਚ ਕਰਵਾਉਣ।
ਉਨ੍ਹਾਂ ਕਿਹਾ ਕਿ ਮੋਤੀ ਮਹਿਲ ’ਚ ਵਿਜੀਲੈਂਸ ਭੇਜ ਕੇ ਇਸ ਕਥਿਤ ਗਬਨ ਤੋਂ ਪਰਦਾ ਚੁੱਕਿਆ ਜਾਵੇ। ਉਂਜ ਬਾਜਵਾ ਨੇ ਦਿੱਲੀ ਦੀ ਆਬਕਾਰੀ ਨੀਤੀ ਨੂੰ ਲੈ ਕੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ ਦਰਜ ਸੀਬੀਆਈ ਕੇਸ ਦੇ ਹਵਾਲੇ ਨਾਲ ਪੰਜਾਬ ਦੀ ‘ਆਪ’ ਸਰਕਾਰ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਸਲਾਹ ਵੀ ਦਿੱਤੀ।
ਬਾਜਵਾ ਨੇ ਕਿਹਾ ਕਿ ਕੈਪਟਨ ਸਰਕਾਰ ਦੌਰਾਨ ਕਾਂਗਰਸੀ ਵਿਧਾਇਕ ਰਣਦੀਪ ਸਿੰਘ ਨਾਭਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਖੇਤੀਬਾੜੀ ਮਸ਼ੀਨਰੀ ਨਾਲ ਸਬੰਧਤ ਬਠਿੰਡਾ ਵਿੱਚ 12000 ਕਰੋੜ ਨਾਲ ਬਣਨ ਵਾਲੇ 34 ਬੈਂਕਾਂ ਦੇ ਮਾਮਲੇ ਵਿੱਚ 3400 ਕਰੋੜ ਰੁਪਏ ਦੇ ਕਥਿਤ ਗਬਨ ਦਾ ਮਾਮਲਾ ਚੁੱਕਿਆ ਸੀ।
ਉਨ੍ਹਾਂ ਕਿਹਾ ਕਿ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਦਾ ਕਥਿਤ ਭ੍ਰਿਸ਼ਟਾਚਾਰ ਖੁਦ ਮੁੱਖ ਮੰਤਰੀ ਵੱਲੋ ਬੇਨਕਾਬ ਕੀਤੇ ਜਾਣ ਦੇ ਬਾਵਜੂਦ ਅੱਜ ਉਹੀ ਵਿਜੈ ਸਿੰਗਲਾ ‘ਆਪ’ ਦੀਆਂ ਮੀਟਿੰਗਾਂ ਅਤੇ ਸਰਕਾਰੀ ਸਮਾਗਮਾਂ ਦਾ ਸ਼ਿੰਗਾਰ ਬਣਦਾ ਆ ਰਿਹਾ ਹੈ। ਬਾਜਵਾ ਨੇ ਅਜਿਹੀਆਂ ਹੋਰ ਮਿਸਾਲਾਂ ਦਿੰਦਿਆਂ ‘ਆਪ’ ਸਰਕਾਰ ’ਤੇ ਦੋਹਰੇ ਮਾਪਦੰਡ ਅਪਣਾਉਣ ਦੇ ਦੋਸ਼ ਵੀ ਲਾਏ।
ਇਸ ਦੇ ਨਾਲ ਹੀ ਬਾਜਵਾ ਨੇ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨੂੰ ਕਾਂਗਰਸ ਦਾ ਖਹਿੜਾ ਛੱਡਣ ਦੀ ਅਪੀਲ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪਰਨੀਤ ਕੌਰ ਹੁਣ ਕਾਂਗਰਸ ਦਾ ਹਿੱਸਾ ਨਹੀਂ ਹਨ ਤੇ ਉਹ ਸਿਰਫ਼ ਲੋਕ ਸਭਾ ਮੈਂਬਰੀ ਬਚਾਉਣ ਲਈ ਹੀ ਪਾਰਟੀ ਨਾਲ ਜੁੜੇ ਹੋਏ ਹਨ। ਬਾਜਵਾ ਨੇ ਕਿਹਾ ਕਿ ਪਰਨੀਤ ਕੌਰ ਦਾ ਇਖਲਾਕੀ ਫ਼ਰਜ਼ ਬਣ ਜਾਂਦਾ ਹੈ ਕਿ ਉਹ ਹੁਣ ਕਾਂਗਰਸ ਦਾ ਖਹਿੜਾ ਛੱਡ ਦੇਣ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।