CM ਭਗਵੰਤ ਮਾਨ ਭਾਜਪਾ ਨਾਲ ਮਿਲੇ ਹੋਏ, ਨਿਭਾਉਣਗੇ ਏਕਨਾਥ ਸ਼ਿੰਦੇ ਵਾਲੀ ਭੂਮਿਕਾ, ਪ੍ਰਤਾਪ ਬਾਜਵਾ ਨੇ ਆਪ ਦੀ ਰਾਜਧਾਨੀ 'ਚ ਲਾਏ ਵੱਡੇ ਇਲਜ਼ਾਮ
ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ ਤੋਂ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਨੂੰ ਬੰਦ ਕਰ ਦਿੱਤਾ ਹੈ। ਇਸ ਅੰਤਰਰਾਸ਼ਟਰੀ ਸਰਹੱਦ ਰਾਹੀਂ ਮੱਧ ਏਸ਼ੀਆ ਅਤੇ ਹੋਰ ਦੇਸ਼ਾਂ ਨਾਲ ਵਪਾਰ ਹੋਵੇਗਾ, ਜਿਸ ਦਾ ਸਿੱਧਾ ਲਾਭ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਹੋਵੇਗਾ।
Punjab news: ਬਰਨਾਲਾ ਵਿਖੇ ਕਾਂਗਰਸ ਪਾਰਟੀ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਨੂੰ ਘੇਰਿਆ। ਪ੍ਰਤਾਪ ਸਿੰਘ ਬਾਜਵਾ (Partap Singh Bajwa) ਤੇ ਹੋਰ ਕਾਂਗਰਸੀ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ, ਕਾਨੂੰਨ ਵਿਵਸਥਾ ਅਤੇ ਹੋਰ ਮੁੱਦਿਆਂ 'ਤੇ ਸਰਕਾਰ 'ਤੇ ਸਵਾਲ ਚੁੱਕੇ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਭਾਜਪਾ ਨਾਲ ਮਿਲੀਭੁਗਤ ਹੈ। ਭਗਵੰਤ ਮਾਨ ਰਵਨੀਤ ਬਿੱਟੂ ਰਾਹੀਂ ਗ੍ਰਹਿ ਵਿਭਾਗ ਦੇ ਸਿੱਧੇ ਸੰਪਰਕ ਵਿੱਚ ਹਨ। ਇਹੀ ਕਾਰਨ ਹੈ ਕਿ ਪੰਜਾਬ ਦੀ ਝੋਨੇ ਦੀ ਫ਼ਸਲ ਰੁਲੀ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਭਾਜਪਾ ਦਾ ਜਹਾਜ਼ ਮੋਹਾਲੀ 'ਚ ਉਤਰੇਗਾ, ਉਸ 'ਚ ਸਵਾਰ ਹੋਣ ਵਾਲੇ ਪਹਿਲੇ ਯਾਤਰੀ ਭਗਵੰਤ ਮਾਨ ਹੋਣਗੇ ਅਤੇ ਉਹ ਏਕਨਾਥ ਸ਼ਿੰਦੇ ਵਾਂਗ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਿਛਲੇ 60 ਸਾਲਾਂ ਤੋਂ ਝੋਨਾ ਅਤੇ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਭਾਜਪਾ ਵੱਲੋਂ ਸੋਚੀ ਸਮਝੀ ਸਾਜ਼ਿਸ਼ ਤਹਿਤ ਪੰਜਾਬ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ ਤੋਂ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਨੂੰ ਬੰਦ ਕਰ ਦਿੱਤਾ ਹੈ। ਇਸ ਅੰਤਰਰਾਸ਼ਟਰੀ ਸਰਹੱਦ ਰਾਹੀਂ ਮੱਧ ਏਸ਼ੀਆ ਅਤੇ ਹੋਰ ਦੇਸ਼ਾਂ ਨਾਲ ਵਪਾਰ ਹੋਵੇਗਾ, ਜਿਸ ਦਾ ਸਿੱਧਾ ਲਾਭ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦਿੱਤੀ ਹੈ ਅਤੇ ਹਾਈ ਕੋਰਟ ਲਈ ਚੰਡੀਗੜ੍ਹ ਵਿੱਚ ਹੋਰ ਜ਼ਮੀਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ 'ਤੇ ਹਰਿਆਣਾ ਦਾ ਦਾਅਵਾ ਮਜ਼ਬੂਤ ਕਰਨ ਲਈ ਭਾਜਪਾ ਦੀ ਪੂਰੀ ਸਾਜ਼ਿਸ਼ ਹੈ, ਜਿਸ 'ਚ ਪੰਜਾਬ ਸਰਕਾਰ ਵੀ ਸ਼ਾਮਲ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।