Punjab News : ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਉਨ੍ਹਾਂ ਵੱਲੋਂ ਦਿੱਤੇ ਗਏ ਭਾਸ਼ਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਬਾਜਵਾ ਨੇ ਕਿਹਾ ਕਿ ਵਿੱਤ ਮੰਤਰੀ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ’ਤੇ ਬੇਤੁਕੇ ਦੋਸ਼ ਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਬਾਜਵਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਸਪੱਸ਼ਟ ਤੌਰ ’ਤੇ ਕਿਹਾ ਕਿ ਕੇਜਰੀਵਾਲ ਭਾਜਪਾ ਵੱਲੋਂ ਲਿਆਂਦੇ ਗਏ ਆਰਡੀਨੈਂਸ ਖ਼ਿਲਾਫ਼ ਸਮਰਥਨ ਮੰਗਣ ਲਈ ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਸਮਾਂ ਮੰਗ ਰਹੇ ਸਨ। ਉਨ੍ਹਾਂ ਨੇ ਆਪਣੀ ਪਾਰਟੀ ਦੇ ਸਾਥੀਆਂ ਨਾਲ ਮਿਲ ਕੇ ਇਸ ਦਾ ਸਖ਼ਤ ਵਿਰੋਧ ਕੀਤਾ।

ਇਸ ’ਤੇ ਭੜਕਦਿਆਂ ‘ਆਪ’ ਨੇ ਉਸ ਨੂੰ ਬਦਨਾਮ ਕਰਨ ਦੇ ਇੱਕੋ-ਇੱਕ ਮਕਸਦ ਨਾਲ ਅਜਿਹੇ ਘਟੀਆ ਦੋਸ਼ ਲਾਏ ਹਨ। ਬਾਜਵਾ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਦਲਿਤ, ਐਸਸੀ, ਬੀਸੀ ਜਾਂ ਓਬੀਸੀ ਭਾਈਚਾਰੇ ਵਿਰੁੱਧ ਇੱਕ ਵੀ ਸ਼ਬਦ ਨਹੀਂ ਬੋਲਿਆ, ਬਲਕਿ ਉਹ ਮੰਨਦੇ ਹਨ ਕਿ ਇਹ ਭਾਈਚਾਰੇ ਲੰਬੇ ਸਮੇਂ ਤੋਂ ਬਿਨਾਂ ਸ਼ਰਤ ਕਾਂਗਰਸ ਪਾਰਟੀ ਦਾ ਸਮਰਥਨ ਕਰ ਰਹੇ ਹਨ।

ਬਾਜਵਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਵਰ੍ਹਦਿਆਂ ਸਵਾਲ ਕੀਤਾ ਕਿ ਕੀ ਉਨ੍ਹਾਂ ਨੇ ਕਦੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੁੱਛਿਆ ਹੈ ਕਿ ਉਹ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਦਲਿਤ ਡਿਪਟੀ ਸੀਐਮ ਦੇਣ ਦੇ ਆਪਣੇ ਵਾਅਦੇ ਨੂੰ ਕਦੋਂ ਪੂਰਾ ਕਰਨਗੇ। ਵਿੱਤ ਮੰਤਰੀ ਵੱਲੋਂ ਮੁਆਫ਼ੀ ਦੀ ਮੰਗ ’ਤੇ ਬਾਜਵਾ ਨੇ ਕਿਹਾ, ‘‘ਮੈਂ ਮੁਆਫ਼ੀ ਕਿਉਂ ਮੰਗਾਂ, ਜਦਕਿ ਮੈਂ ਕਿਸੇ ਵੀ ਭਾਈਚਾਰੇ ਦੇ ਖ਼ਿਲਾਫ਼ ਕੁਝ ਵੀ ਗ਼ਲਤ ਨਹੀਂ ਬੋਲਿਆ ਹੈ।’’


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਪੰਜਾਬ ਦੌਰੇ 'ਤੇ ਅਮਿਤ ਸ਼ਾਹ ਅਤੇ ਜੇਪੀ ਨੱਡਾ , 14 ਜੂਨ ਨੂੰ ਹੁਸ਼ਿਆਰਪੁਰ ਅਤੇ 18 ਜੂਨ ਨੂੰ ਗੁਰਦਾਸਪੁਰ 'ਚ ਹੋਵੇਗੀ ਰੈਲੀ


ਇਹ ਵੀ ਪੜ੍ਹੋ : ਪਾਣੀ ਬਚਾਉਣ ਲਈ ਕਿਸਾਨਾਂ ਦੀ ਵੱਡੀ ਪਹਿਲਕਦਮੀ, 33863 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਰਵਾਈ ਰਜਿਸਟ੍ਰੇਸ਼ਨ









ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :





Android ਫੋਨ ਲਈ ਕਲਿਕ ਕਰੋ




Iphone ਲਈ ਕਲਿਕ ਕਰੋ