ਚੰਡੀਗੜ੍ਹ: ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਪੱਤਰ ਲਿਖਿਆ ਹੈ। ਕਾਂਗਰਸ ਸਾਂਸਦ ਨੇ ਇਸ ਚਿੱਠੀ 'ਚ ਸਾਰੇ ਸੰਸਦ ਮੈਂਬਰਾਂ ਦੀ ਇੱਕ ਮੀਟਿੰਗ ਬੁਲਾਉਣ ਦੀ ਅਪੀਲ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਬੇਅਦਬੀ ਮਾਮਲੇ 'ਤੇ ਵਿਚਾਰ ਕਰਨ ਦੀ ਗੱਲ ਲਿੱਖੀ।


ਇਸ ਪੱਤਰ ਵਿੱਚ ਬਾਜਵਾ ਨੇ ਸੰਸਦ ਮੈਂਬਰਾਂ ਦੀ ਮੀਟਿੰਗ ਨਾ ਬੁਲਾਉਣ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਲਿਖਿਆ ਹੈ ਕਿ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਕੇਸਾਂ ‘ਤੇ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਦੇ ਸੰਸਦ ਮੈਂਬਰਾਂ ਦੀ ਕੋਈ ਮੀਟਿੰਗ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਨੂੰ ਸਰੀਰਕ ਜਾਂ ਵਰਚੁਅਲ ਮੀਟਿੰਗ ਸਦਣੀ ਚਾਹਿਦੀ ਹੈ।



ਇਸ ਦੇ ਨਾਲ ਹੀ ਬਾਜਵਾ ਨੇ ਅੱਗੇ ਕਿਹਾ ਕਿ ਪਹਿਲਾਂ 4 ਮਈ ਨੂੰ ਮੀਟਿੰਗ ਬੁਲਾਈ ਗਈ ਸੀ ਜੋ ਰੱਦ ਕਰ ਦਿੱਤੀ ਗਈ ਸੀ। ਜੇ ਇਹ ਮਾਮਲਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਤਾਂ ਕੈਪਟਨ ਨੂੰ ਇਸ ਮਾਮਲੇ ਸਬੰਧੀ ਜਲਦ ਤੋਂ ਜਲਦ ਇੱਕ ਮੀਟਿੰਗ ਬੁਲਾਉਣੀ ਚਾਹੀਦੀ ਹੈ।


ਬਾਜਵਾ ਨੇ ਕਿਹਾ ਕਿ ਕੈਪਟਨ ਨੇ ਬੇਅਦਬੀ ਮਾਮਲੇ 'ਚ ਲੋਕਾਂ ਨੂੰ ਨਿਆਂ ਦਵਾਉਣ ਦਾ ਵਾਅਦਾ ਪੰਜਾਬ ਦੇ ਲੋਕਾਂ ਨਾਲ ਕੀਤਾ ਸੀ। ਅਤੇ ਹੁਣ ਸਰਕਾਰ ਨੂੰ ਇਹ ਵਾਅਦਾ ਪੂਰਾ ਕਰਨਾ ਪਵੇਗਾ।


ਇਸ ਦੇ ਨਾਲ ਹੀ ਇੱਕ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ 'ਚ ਪ੍ਰਤਾਪ ਬਾਜਵਾ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ। ਦੱਸ ਦਈਏ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਸਾਂਸਦ ਪ੍ਰਤਾਪ ਬਾਜਵਾ ਨੇ ਕੈਪਟਨ ਨੂੰ ਨਸੀਅਤ ਦਿੱਤੀ ਹੋਵੇ। ਇਸ ਤੋਂ ਪਹਿਲਾਂ ਵੀ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੜੇ ਹੱਥੀਂ ਲੈ ਚੁੱਕੇ ਹਨ।


ਇਹ ਵੀ ਪੜ੍ਹੋ: Supreme Court Notice to Punjab Government: ਸੁਪਰੀਮ ਕੋਰਟ ਨੇ ਪ੍ਰਸ਼ਾਂਤ ਕਿਸ਼ੋਰ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904