ਪੜਚੋਲ ਕਰੋ

ਅਗਲੇ ਹਫਤੇ ਮਿਲੇਗੀ ਗਰਮੀ ਤੋਂ ਰਾਹਤ, ਜੁਲਾਈ 'ਚ ਲੱਗੇਗੀ ਛਹਿਬਰ

ਪੰਜਾਬ ਵਿੱਚ ਮੌਨਸੂਨ ਜੁਲਾਈ ਦੇ ਪਹਿਲੇ ਹਫਤੇ ਪਹੁੰਚੇਗੀ ਪਰ ਗਰਮੀ ਤੋਂ ਰਾਹਤ ਅਗਲੇ ਹਫਤੇ ਮਿਲ ਸਕਦੀ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਪ੍ਰੀ-ਮੌਨਸੂਨ ਬਾਰਸ਼ ਅਗਲੇ ਹਫਤੇ ਹੋ ਸਕਦੀ ਹੈ। ਉਂਝ ਮੌਨਸੂਨ ਦੀਆਂ ਛਹਿਬਰਾਂ ਲਈ ਜੁਲਾਈ ਦੇ ਪਹਿਲੇ ਹਫਤੇ ਤੱਕ ਉਡੀਕਣਾ ਪਏਗਾ।

ਚੰਡੀਗੜ੍ਹ: ਪੰਜਾਬ ਵਿੱਚ ਮੌਨਸੂਨ ਜੁਲਾਈ ਦੇ ਪਹਿਲੇ ਹਫਤੇ ਪਹੁੰਚੇਗੀ ਪਰ ਗਰਮੀ ਤੋਂ ਰਾਹਤ ਅਗਲੇ ਹਫਤੇ ਮਿਲ ਸਕਦੀ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਪ੍ਰੀ-ਮੌਨਸੂਨ ਬਾਰਸ਼ ਅਗਲੇ ਹਫਤੇ ਹੋ ਸਕਦੀ ਹੈ। ਉਂਝ ਮੌਨਸੂਨ ਦੀਆਂ ਛਹਿਬਰਾਂ ਲਈ ਜੁਲਾਈ ਦੇ ਪਹਿਲੇ ਹਫਤੇ ਤੱਕ ਉਡੀਕਣਾ ਪਏਗਾ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਹਫ਼ਤੇ ਦੀ ਦੇਰੀ ਨਾਲ ਸ਼ਨੀਵਾਰ ਨੂੰ ਮੌਨਸੂਨ ਨੇ ਕੇਰਲ ’ਚ ਦਸਤਕ ਦੇ ਦਿੱਤੀ ਹੈ। ਇਸ ਨਾਲ ਦੇਸ਼ ਵਿੱਚ ਬਾਰਸ਼ ਦੀ ਚਾਰ ਮਹੀਨਿਆਂ ਦੀ ਰੁੱਤ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਜਨਰਲ ਐੱਮ ਮਹਾਪਾਤਰਾ ਨੇ ਕਿਹਾ ਕਿ ਸ਼ਨੀਵਾਰ ਨੂੰ ਮੌਨਸੂਨ ਕੇਰਲ ਪਹੁੰਚ ਗਿਆ ਹੈ। ਕੇਰਲ ਦੇ ਬਹੁਤਿਆਂ ਹਿੱਸਿਆਂ ’ਚ ਭਰਵਾਂ ਮੀਂਹ ਪਿਆ ਹੈ। ਉਨ੍ਹਾਂ ਕਿਹਾ ਕਿ ਇਹ ਖ਼ਬਰ ਦੇਸ਼ ਲਈ ਵੱਡੀ ਖੁਸ਼ੀ ਦੇਣ ਵਾਲੀ ਹੈ ਕਿਉਂਕਿ ਦੇਸ਼ ਦੇ ਬਹੁਤਿਆਂ ਹਿੱਸਿਆਂ ’ਚ ਖੇਤੀ ਖਰਾਬ ਹੋ ਰਹੀ ਹੈ ਤੇ ਪੱਛਮੀ ਤੇ ਦੱਖਣੀ ਭਾਰਤ ’ਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਬਹੁਤ ਨੀਵਾਂ ਹੋ ਗਿਆ ਹੈ। ਖੇਤੀ ਲਈ ਸਹੂਲਤਾਂ ਦੀ ਘਾਟ ਕਾਰਨ ਭਾਰਤ ਦੀ ਪੇਂਡੂ ਵਸੋਂ ਦਾ ਵੱਡਾ ਹਿੱਸਾ ਬਰਸਾਤ ’ਤੇ ਹੀ ਨਿਰਭਰ ਕਰਦਾ ਹੈ। ਮੌਸਮ ਵਿਭਾਗ ਨੇ ਉੱਤਰੀ ਖੇਤਰਾਂ ’ਚ ਜੂਨ ਦੇ ਅਖੀਰ ਜਾਂ ਜੁਲਾਈ ਦੇ ਪਹਿਲੇ ਹਫ਼ਤੇ ’ਚ ਮੌਨਸੂਨ ਦੇ ਪਹੁੰਚਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਦਿੱਲੀ ’ਚ ਮੌਨਸੂਨ ਪਹਿਲਾਂ ਦੀ ਭਵਿੱਖਬਾਣੀ ਤੋਂ ਦੋ-ਤਿੰਨ ਦਿਨ ਦੇਰੀ ਨਾਲ 29 ਜੂਨ ਨੂੰ ਪਹੁੰਚ ਸਕਦਾ ਹੈ। ਹਾਲਾਂਕਿ ਪ੍ਰਾਈਵੇਟ ਖੇਤਰ ਦੀ ਏਜੰਸੀ ਸਕਾਈਮੈਟ ਨੇ ਇਸ ’ਚ ਇੱਕ ਹਫ਼ਤੇ ਦੀ ਦੇਰੀ ਹੋਣ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਨੇ ਦਿੱਲੀ ਤੇ ਉੱਤਰ ਪੱਛਮੀ ਇਲਾਕਿਆਂ ਸਮੇਤ ਤਕਰੀਬਨ ਪੂਰੇ ਦੇਸ਼ ’ਚ ਮੌਨਸੂਨ ਆਮ ਵਰਗੀ ਰਹਿਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਨੇ ਪਿਛਲੇ ਮਹੀਨੇ ਦੱਖਣੀ ਪੱਛਮੀ ਮੌਨਸੂਨ ਦੇ ਕੇਰਲ ਤੱਟ ’ਤੇ ਛੇ ਜੂਨ ਨੂੰ ਪਹੁੰਚਣ ਦੀ ਪੇਸ਼ੀਨਗੋਈ ਕੀਤੀ ਸੀ, ਪਰ ਹਵਾ ’ਚ ਘੱਟ ਦਬਾਅ ਦਾ ਖੇਤਰ ਬਣਨ ’ਚ ਹੋਈ ਦੇਰੀ ਕਾਰਨ ਮੌਨਸੂਨ ਦੋ ਦਿਨ ਪੱਛੜ ਕੇ ਪਹੁੰਚਿਆ ਹੈ। ਦੇਸ਼ ’ਚ ਮੌਨਸੂਨ ਦੇ ਪੁੱਜਣ ਦੀ ਖ਼ਬਰ ਨਾਲ ਭਿਆਨਕ ਗਰਮੀ ਨਾਲ ਜੂਝ ਰਹੇ ਉੱਤਰੀ ਤੇ ਮੱਧ ਭਾਰਤ ਦੇ ਮੈਦਾਨੀ ਖੇਤਰਾਂ ਤੇ ਦੱਖਣੀ ਸੂਬਿਆਂ ’ਚ ਤਾਪਮਾਨ ’ਚ ਗਿਰਾਵਟ ਆਉਣ ਦੀ ਵੀ ਉਮੀਦ ਜਗੀ ਹੈ। ਮੈਦਾਨੀ ਇਲਾਕਿਆਂ ’ਚ ਇਨ੍ਹੀਂ ਦਿਨੀ ਵੱਧ ਤੋਂ ਵੱਧ ਤਾਪਮਾਨ 40 ਤੋਂ 45 ਡਿਗਰੀ ਵਿਚਾਲੇ ਚੱਲ ਰਿਹਾ ਹੈ ਜਦਕਿ ਰਾਜਸਥਾਨ ਦੇ ਚੁਰੂ ਤੇ ਨੇੜਲੇ ਇਲਾਕਿਆਂ ’ਚ ਪਾਰਾ 50 ਡਿਗਰੀ ਤੋਂ ਵੀ ਟੱਪ ਗਿਆ ਹੈ।

ਟਾਪ ਹੈਡਲਾਈਨ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Embed widget