ਇੱਕ ਮਹਿਲਾ ਨੇ ਸਰਕਾਰੀ ਬੱਸ 'ਚ ਹੀ ਬੱਚੇ ਨੂੰ ਦਿੱਤਾ ਜਨਮ , ਮਾਂ ਤੇ ਬੱਚੀ ਦੋਵੇਂ ਤੰਦਰੁਸਤ 

 

ਫਗਵਾੜਾ : ਕਹਿੰਦੇ ਹਨ ਕਿ ਜਨਮ ਅਤੇ ਮਰਨ ਉਸ ਪ੍ਰਮਾਤਮਾਂ ਦੇ ਹੱਥ ਵਿੱਚ ਹੁੰਦਾ ਹੈ ਤੇ ਪ੍ਰਮਾਤਮਾਂ ਹੀ ਜਨਮ ਅਤੇ ਮੌਤ ਦਾ ਥਾਂ ਨਿਸ਼ਚਿਤ ਕਰਦਾ ਹੈ ,ਫਗਵਾੜਾ ਵਿਖੇ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਇੱਕ ਗਰਭਵਤੀ ਮਹਿਲਾਂ ਨੇ ਸਰਕਾਰੀ ਬੱਸ ਵਿੱਚ ਹੀ ਇੱਕ ਬੱਚੀ ਨੂੰ ਜਨਮ ਦੇ ਦਿੱਤਾ ਹੈ। 

 

ਦਰਾਸਲ ਉਕਤ ਮਹਿਲਾਂ ਸ਼ਿਵਾਨੀ ਪਤਨੀ ਅਸ਼ਵੀਰ ਵਾਸੀ ਲੁਧਿਆਣਾ ਜੋ ਕਿ ਗਰਭਵਤੀ ਸੀ ਤੇ ਗਰਭਵਤੀ ਹਾਲਤ ਵਿੱਚ ਹੀ ਸਰਕਾਰੀ ਬੱਸ ਵਿੱਚ ਜਲੰਧਰ ਤੋਂ ਲੁਧਿਆਣਾ ਜਾ ਰਹੇ ਸਨ ਕਿ ਫਗਵਾੜਾ ਬੱਸ ਸਟੈਂਡ ਵਿਖੇ ਉਕਤ ਮਹਿਲਾ ਨੇ ਸਰਕਾਰੀ ਬੱਸ ਵਿੱਚ ਹੀ ਬੱਚੀ ਨੂੰ ਜਨਮ ਦੇ ਦਿੱਤਾ ਹੈ। 

 

ਇਸ ਸਬੰਧੀ ਗੱਲਬਾਤ ਕਰਦਿਆਂ ਪੀ.ਆਰ.ਟੀ.ਸੀ ਵਿਭਾਗ ਦੀ ਬੱਸ ਦੇ ਕੰਡੈਕਟਰ ਅਤੇ ਅੱਡਾ ਇੰਚਾਰਜ ਨੇ ਦੱਸਿਆ ਕਿ ਉਕਤ ਮਹਿਲਾ ਦੇ ਜਲੰਧਰ ਤੋਂ ਰਾਸਤੇ ਵਿੱਚ ਹੀ ਦਰਦ ਸ਼ੁਰੂ ਹੋ ਗਈਆਂ ਸਨ ਤੇ ਜਦੋਂ ਉਹ ਫਗਵਾੜਾ ਬੱਸ ਸਟੈਂਡ ਵਿਖੇ ਪਹੁੰਚੇ ਤਾਂ ਉਕਤ ਮਹਿਲਾ ਨੇ ਬੱਸ ਵਿੱਚ ਬੱਚੀ ਨੂੰ ਜਨਮ ਦੇ ਦਿੱਤਾ। ਉਨਾਂ ਕਿਹਾ ਕਿ ਸਰਕਾਰੀ ਬੱਸ ਵਿੱਚ ਸਿਹਤ ਵਿਭਾਗ ਦੀ ਮਹਿਲਾ ਮੌਜੂਦ ਸੀ ,ਜਿਸ ਦੀ ਮਦਦ ਨਾਲ ਬੱਸ ਵਿੱਚ ਮਹਿਲਾ ਦੀ ਡਲੀਵਰੀ ਹੋ ਗਈ।

 

 ਜਿਸ ਤੋਂ ਬਾਅਦ ਡਾਇਲ 108 ਦੀ ਮਦਦ ਨਾਲ ਉਕਤ ਮਹਿਲਾ ਤੇ ਉਸ ਦੀ ਬੱਚੀ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਿਲ ਕਰਵਾਇਆ ਗਿਆ ਹੈ। ਉਧਰ ਇਸ ਦੀ ਸੂਚਨਾਂ ਮਿਲਦੇ ਸਾਰ ਹੀ ਡਾਇਲ 108 ਐਂਬੂਲੈਂਸ ਬੱਸ ਸਟੈਂਡ ਵਿਖੇ ਪਹੁੰਚ ਗਈ ,ਜਿਥੇ ਕਿ ਐਂਬੂਲੈਂਸ ਵਿੱਚ ਸਵਾਰ ਸਟਾਫ ਵੱਲੋਂ ਮਹਿਲਾ ਤੇ ਉਸ ਦੀ ਬੱਚੀ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਿਲ ਕਰਵਾਇਆ ਗਿਆ।

 

ਇਸ ਬਾਬਤ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐੱਸ.ਐੱਮ.ਓ ਡਾ.ਕਮਲ ਕਿਸ਼ੋਰ ਨੇ ਦੱਸਿਆ ਕਿ ਬੱਚੀ ਨੂੰ ਜਨਮ ਦੇਣ ਵਾਲੀ ਮਹਿਲਾ ਦਾ ਨਾਂ ਸ਼ਿਵਾਨੀ ਹੈ ਤੇ ਉਹ ਲੁਧਿਆਣਾ ਦੀ ਰਹਿਣ ਵਾਲੀ ਹੈ। ਉਨਾਂ ਦੱਸਿਆ ਕਿ ਸਿਵਲ ਹਸਪਤਾਲ ਦੇ ਸਟਾਫ ਵੱਲੋਂ ਉਕਤ ਮਹਿਲਾਂ ਤੇ ਉਸ ਦੇ ਬੱਚੇ ਦਾ ਇਲਾਜ ਸ਼ੁਰੂ ਕੀਤਾ ਗਿਆ ਹੈ ਤੇ ਫਿਲਹਾਲ ਬੱਚੀ ਅਤੇ ਉਸ ਦੀ ਮਾਂ ਦੋਨੋਂ ਹੀ ਪੂਰੀ ਤਰਾਂ ਨਾਲ ਠੀਕ ਠਾਕ ਹਨ।