Punjab News : ਪਾਰਟੀ ਵੱਲੋਂ ਮਿਲੀ ਵੱਡੀ ਜ਼ਿੰਮੇਵਾਰੀ ਤੋਂ ਬਾਅਦ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਪਹੁੰਚੇ ਪ੍ਰੇਮ ਸਿੰਘ ਚੰਦੂਮਾਜਰਾ
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੰਦੂਮਾਜਰਾ ਨੇ ਕਿਹਾ, ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨਿਭਾਉਣਗੇ ਤੇ ਆਉਂਦੀਆਂ ਚੋਣਾਂ ਵਿਚ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਵੱਡੇ ਬੋਹਮਤ ਨਾਲ ਜਿੱਤਣਗੇ।
Punjab News : ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਜਰਾ ਨੂੰ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦਾ ਇੰਚਾਰਜ ਲਾਏ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੱਡੀ ਗਿਣਤੀ ਵਿੱਚ ਦੇ ਸਮਰਥਕਾਂ ਦੇ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੰਦੂਮਾਜਰਾ ਨੇ ਕਿਹਾ, ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨਿਭਾਉਣਗੇ ਤੇ ਆਉਂਦੀਆਂ ਚੋਣਾਂ ਵਿਚ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਵੱਡੇ ਬੋਹਮਤ ਨਾਲ ਜਿੱਤਣਗੇ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ, ਜਲੰਧਰ ਲੋਕ ਸਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ, ਖਰੜ ਤੋਂ ਅਕਾਲੀ ਆਗੂ ਰਣਜੀਤ ਸਿੰਘ ਗਿੱਲ, ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਸ ਮੌਕੇ ਚੰਦੂਮਾਜਰਾ ਨੇ ਕਿਹਾ, ਉਹ ਪਾਰਟੀ ਹਾਈ ਕਮਾਂਡ ਦੇ ਧੰਨਵਾਦੀ ਹਨ, ਕਿਉਂਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਇੱਕ ਵਾਰ ਫਿਰ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ, ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾਂ ਦਾ ਗੱਠਜੋੜ ਵੱਡੀ ਜਿੱਤ ਪ੍ਰਾਪਤ ਕਰੇਗਾ। ਇਸ ਮੌਕੇ ਅਕਾਲੀ ਦਲ ਤੇ ਬਸਪਾ ਦੇ ਵਰਕਰਾਂ ਦੇ ਵਿੱਚ ਭਾਰੀ ਜੋਸ਼ ਵੇਖਣ ਨੂੰ ਮਿਲਿਆ।
ਚੰਦੂਮਾਜਰਾ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕੇ ਸੂਬੇ ਦੇ ਮੁੱਖ ਮੰਤਰੀ ਦੀ ਅਗਵਾਈ ਦੇ ਵਿੱਚ ਚੱਲ ਰਹੀ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦਾ ਬੇੜਾ ਗਰਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਫਰੰਟ ਤੇ ਬੁਰੀ ਤਰਾਂ ਫੇਲ ਹੋਈ ਹੈ, ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਨੂੰ ਜਹਾਜ਼ ਦੇ ਝੂਟੇ ਦਵਾਉਂਣ ਦੇ ਵਿੱਚ ਮਸਰੂਫ ਹਨ ਤੇ ਓਹਨਾ ਨੂ ਸੂਬੇ ਦੀ ਕੋਈ ਫ਼ਿਕਰ ਨਹੀਂ ਹੈ, ਇਸ ਲਈ ਸੂਬੇ ਦੇ ਲੋਕ ਮਨ ਬਣਾ ਚੁੱਕੇ ਹਨ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਨੂੰ ਵੱਡੇ ਬਹੁਮਤ ਨਾਲ ਜਤਾਇਆ ਜਾਵੇ।
ਆਮ ਆਦਮੀ ਪਾਰਟੀ ਵੱਲੋ ਪ੍ਰੈਸ ਕਾਨਫਰੰਸ ਕਰਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਆਪਸੀ ਗਠਬੰਧਨ ਸਬੰਧੀ ਮਲਵਿੰਦਰ ਸਿੰਘ ਕੰਗ ਦੀ ਟਿੱਪਣੀ ਦਾ ਜਵਾਬ ਦਿੰਦਿਆਂ ਚੰਦੂਮਾਜਰਾ ਨੇ ਕਿਹਾ, ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਆਉਂਦੀਆਂ ਚੋਣਾਂ ਵਿਚ ਵਿੱਚ ਹੋਣ ਵਾਲੀ ਜਿੱਤ ਦਿਖਾਈ ਦੇ ਰਹੀ ਹੈ ਇਸੇ ਕਰਕੇ ਉਹ ਅਜਿਹੇ ਸੁਪਨੇ ਦੇਖ ਰਹੇ ਹਨ।
ਭਾਜਪਾ ਦੇ ਨਾਲ ਅਕਾਲੀ ਦਲ ਦੇ ਗਠਜੋੜ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਚੰਦੂ ਮਾਜਰਾ ਨੇ ਕਿਹਾ ਕਿ ਅਜੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਬਸਪਾ ਨਾਲ ਹੈ ਪ੍ਰੰਤੂ ਰਾਜਨੀਤੀ ਵਿੱਚ ਹਰ ਤਰਾਂ ਦੀਆਂ ਸੰਭਾਵਨਾਵਾਂ ਹੁੰਦੀਆਂ ਹਨ ਤੇ ਸ਼੍ਰੋਮਣੀ ਅਕਾਲੀ ਦਲ ਕੇਵਲ ਸਿਧਾਂਤਿਕ ਗੱਠਜੋੜ ਦੇ ਵਿੱਚ ਵਿਸ਼ਵਾਸ ਰੱਖਦਾ ਹੈ।, ਇਸ ਲਈ ਜਿਹੜੀਆਂ ਪਾਰਟੀਆਂ ਸੂਬਿਆਂ ਨੂੰ ਵੱਧ ਅਧਿਕਾਰ ਦੇਣ ਦੀਆਂ ਹਿਤੈਸ਼ੀ ਹੋਣਗੀਆਂ ਤੇ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹੋਏ ਮੁੱਦੇ ਚੁੱਕਣਗੀਆਂ ਉਹ ਪਾਰਟੀਆਂ ਸ਼੍ਰੋਮਣੀ ਅਕਾਲੀ ਦੇ ਗਠਬੰਧਨ ਦਾ ਹਿੱਸਾ ਕਿਸੇ ਸਮੇਂ ਵੀ ਬਣ ਸਕਦੇ ਹਨ।
ਕੇਂਦਰੀ ਪੱਧਰ ਤੇ ਬਣੇ ਇੰਡੀਆ ਨਾਮ ਦੇ ਗੱਠਜੋੜ ਤੇ ਟਿੱਪਣੀ ਕਰਦੇ ਚੰਦੂ ਮਾਜਰਾ ਨੇ ਕਿਹਾ ਕਿ ਇਹ ਸਾਰੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਡਰ ਤੋਂ ਇਕੱਠੇ ਹੋਏ ਜਾਪਦੇ ਨੇ। ਚੰਦੂਮਾਜਰਾ ਨੇ ਕਿਹਾ ਕਿ ਇੰਡੀਆ ਦੇ ਵਿੱਚ ਜਿਹੜੀਆਂ ਪਾਰਟੀਆਂ ਸ਼ਾਮਿਲ ਹਨ ਉਹਨਾਂ ਦੇ ਲੀਡਰ ਆਪਸ ਵਿੱਚ ਇੱਕ ਦੂਜੇ ਨੂੰ ਪਾਣੀ ਪੀ ਪੀ ਕੇ ਕੋਸਦੇ ਸਨ ਸਨ ਪ੍ਰੰਤੂ ਹੁਣ ਮੋਦੀ ਸਾਹਬ ਦੇ ਡਰ ਤੋਂ ਇਕੱਠੇ ਹੋਏ ਹਨ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ, ਅਤੇ ਬੰਗਾ ਤੋਂ ਵਿਧਾਇਕ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਨੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਇਹ ਜਿਵੇਂ ਵਾਰੀ ਮਿਲਣ ਤੇ ਮੁਬਾਰਕ ਦਿੱਤੀਆਂ ਉੱਥੇ ਹੀ ਇਹਨਾਂ ਦੋਵੇਂ ਆਗੂਆਂ ਨੇ ਆਉਂਦੀਆਂ ਚੋਣਾਂ ਵਿਚ ਪਾਰਟੀ ਦੀ ਜਿੱਤ ਦਾ ਦਾਅਵਾ ਵੀ ਕੀਤਾ।
ਵਿਧਾਇਕ ਸੁੱਖੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਕੇਵਲ ਤੇ ਕੇਵਲ ਝੂਠ ਹੀ ਬੋਲਦੇ ਹਨ ਤੇ ਹੁਣ ਸੂਬੇ ਦੇ ਲੋਕਾਂ ਨੂੰ ਇਹਨਾਂ ਦੇ ਝੂਠ ਬਾਰੇ ਪਤਾ ਲੱਗ ਚੁੱਕਾ ਹੈ ਤੇ ਜਲਦ ਸੂਬੇ ਦੇ ਲੋਕ ਇਹਨਾਂ ਨੂੰ ਚਲਦਾ ਕਰਨ ਗਏ।