Punjab News: ਪ੍ਰੇਮ ਸਿੰਘ ਚੰਦੂਮਾਜਰਾ ਦੇ ਸੋਸ਼ਲ ਮੀਡੀਆ ਅਕਾਊਂਟ ਹੋਏ ਹੈਕ, ਸਿਆਸੀ ਗਲਿਆਰਿਆਂ 'ਚ ਮੱਚੀ ਹਾਹਾਕਾਰ
ਪ੍ਰੇਮ ਸਿੰਘ ਚੰਦੂਮਾਜਰਾ ਦੇ ਸੋਸ਼ਲ ਮੀਡੀਆ ਖਾਤੇ ਹੈਕ ਹੋ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਦੇ ਰਾਹੀਂ ਦਿੱਤੀ ਹੈ। ਉਨ੍ਹਾਂ ਨੇ ਪੋਸਟ ਵਿੱਚ ਦੱਸਿਆ ਹੈ ਕਿ ਦੇਰ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਮੇਰੇ ਵੱਟਸਐੱਪ, ਫੇਸਬੁੱਕ..

ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਸੋਸ਼ਲ ਮੀਡੀਆ ਖਾਤੇ ਹੈਕ ਹੋ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਦੇ ਰਾਹੀਂ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ- ''ਸਤਿ ਸ਼੍ਰੀ ਅਕਾਲ ਜੀ,
ਮੈਂ ਆਪ ਜੀ ਦੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਅੱਜ ਰਾਤ ਕੁੱਝ ਦੇਰ ਪਹਿਲਾਂ ਸ਼ਰਾਰਤੀ ਅਨਸਰਾਂ ਵੱਲੋਂ ਮੇਰੇ ਵੱਟਸਐੱਪ, ਫੇਸਬੁੱਕ ਅਤੇ ਇੰਸਟਾਗ੍ਰਾਮ ਖਾਤਿਆਂ ਨੂੰ ਹੈਕ ਕਰਕੇ ਇਤਰਾਜ਼ਯੋਗ ਵੀਡੀਓ ਅਪਲੋਡ ਕਰਨ ਦੀ ਕੋਸ਼ਿਸ਼ ਕੀਤੀ ਗਈ। ਸਾਡੀ ਟੀਮ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਸਮੱਗਰੀ ਨੂੰ ਹਟਾ ਦਿੱਤਾ ਗਿਆ ਹੈ। ਇਸ ਘਟਨਾ ਸਬੰਧੀ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਆਪ ਜੀ ਨੂੰ ਅਪੀਲ ਹੈ ਕਿ ਕਿਸੇ ਵੀ ਅਫ਼ਵਾਹ ਜਾਂ ਗ਼ਲਤ ਜਾਣਕਾਰੀ ‘ਤੇ ਵਿਸ਼ਵਾਸ ਨਾ ਕੀਤਾ ਜਾਵੇ।''
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ


















