ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਸ਼ਰਾਬ ਤੇ ਮਾਈਨਿੰਗ ਠੇਕੇਦਾਰਾਂ ਨੂੰ ਮੁਆਵਜ਼ਾ ਦੇਣ ਦੀ ਬਜਾਏ ਚਾਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕਰ ਦੇਣ।


ਸ਼ਨੀਵਾਰ ਨੂੰ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਰਕਾਰੀ ਖਜ਼ਾਨੇ ਨੂੰ ਹਜ਼ਾਰਾਂ ਕਰੋੜਾਂ ਦਾ ਨੁਕਸਾਨ ਪਹੁੰਚਾਉਣ ਵਾਲੇ ਡਿਸਟਿਲਰੀ ਤੇ ਐਕਸਾਈਜ਼ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਸਰਕਾਰ ਨੂੰ ਝੋਨੇ ਦੀ ਲੁਆਈ ਵਿੱਚ ਰਾਜ ਦੇ ਮਜ਼ਦੂਰਾਂ ਨੂੰ ਸ਼ਾਮਲ ਕਰਨ ਲਈ ਠੋਸ ਪ੍ਰਸਤਾਵ ਲੈ ਕੇ ਆਉਣ ਲਈ ਵੀ ਕਿਹਾ ਹੈ।

ਇਸ ਦੌਰਾਨ ਚੰਦੂਮਾਜਰਾ ਨੇ ਸਰਕਾਰ ਨੂੰ ਇਹ ਦੱਸਣ ਦੀ ਮੰਗ ਵੀ ਕੀਤੀ ਹੈ ਕਿ ਕੋਵਿਡ-19 ਦਾ ਮੁਕਾਬਲਾ ਕਰਨ ਲਈ ਕੇਂਦਰ ਤੋਂ ਉਸ ਨੂੰ ਕਿੰਨੇ ਫੰਡ ਪ੍ਰਾਪਤ ਹੋਏ ਹਨ। ਹੁਣ ਤੱਕ ਇਸ ਕੰਮ ਉੱਤੇ ਕਿੰਨੀ ਰਕਮ ਖਰਚ ਕੀਤੀ ਗਈ ਹੈ।


ਇਹ ਵੀ ਪੜ੍ਹੋ: 
 ਭਾਰਤੀਆਂ ਨੂੰ ਐਚ-1 ਬੀ ਵੀਜ਼ਾਂ ਤੋਂ ਦੂਰ ਕਰਨ ਦੀ ਤਿਆਰੀ, ਅਮਰੀਕੀ ਸੰਸਦ ਦੇ ਦੋਨਾਂ ਸਦਨਾਂ 'ਚ ਬਿੱਲ ਪੇਸ਼

ਲੁਧਿਆਣਾ ਦੀ ਮੈਡੀਕਲ ਦੁਕਾਨ ਦੇ ਸਾਈਨ ਬੋਰਡ ਦੀ ਸੋਸ਼ਲ ਮੀਡੀਆ 'ਤੇ ਚਰਚਾ, ਜਾਣੋ ਕਿਉਂ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ