ਪੜਚੋਲ ਕਰੋ
Advertisement
ਪਾਰਟੀ ਚੋਂ ਸਸਪੈਂਡ ਕੀਤੇ ਜਾਣ ਬਾਅਦ ਪਰਨੀਤ ਕੌਰ ਦਾ ਤਿੱਖਾ ਜਵਾਬ
ਕਾਂਗਰਸ ਵੱਲੋਂ ਸਸਪੈਂਡ ਕੀਤੇ ਜਾਣ ਤੋਂ ਬਾਅਦ ਸੰਸਦ ਮੈਂਬਰ ਪਰਨੀਤ ਕੌਰ ਨੇ ਕਾਂਗਰਸ ਨੂੰ ਜਵਾਬ ਦਿੱਤਾ ਹੈ।
ਕਾਂਗਰਸ ਵੱਲੋਂ ਸਸਪੈਂਡ ਕੀਤੇ ਜਾਣ ਤੋਂ ਬਾਅਦ ਸੰਸਦ ਮੈਂਬਰ ਪਰਨੀਤ ਕੌਰ ਨੇ ਕਾਂਗਰਸ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪੂਰਾ ਹੱਕ ਹੈ ਉਹ ਜੋ ਵੀ ਮਰਜ਼ੀ ਕਰੇ।
ਪਰਨੀਤ ਕੌਰ ਨੇ ਕਿਹਾ ਕਿ, "ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ ਉਸਦਾ ਸਵਾਗਤ ਹੈ। ਮੈਂ ਹਮੇਸ਼ਾ ਪਾਰਟੀ ਅਤੇ ਲੋਕਾਂ ਨੂੰ ਆਪਣਾ ਸਭ ਤੋਂ ਵਧੀਆ ਦਿੱਤਾ ਹੈ ਜਿਨ੍ਹਾਂ ਨੇ ਮੈਨੂੰ ਵਾਰ-ਵਾਰ ਚੁਣਿਆ ਹੈ। ਮੈਂ ਉਹਨਾਂ ਦਾ ਰਿਣੀ ਹਾਂ ਅਤੇ ਹਮੇਸ਼ਾ ਵਾਂਗ ਉਹਨਾਂ ਦੀ ਸੇਵਾ ਕਰਦੀ ਰਹਾਂਗਾ। ਮੈਂ ਆਪਣੇ ਲੋਕਾਂ ਤੋਂ ਆਪਣੀ ਤਾਕਤ ਪ੍ਰਾਪਤ ਕਰਦੀ ਹਾਂ ਬਾਕੀ ਸਭ ਕੁਝ ਸੈਕੰਡਰੀ ਹੈ।"
Congress is welcome to take whatever decision it wants.
— Preneet Kaur (@preneet_kaur) February 4, 2023
I have always given my best to the party and to the people who have repeatedly elected me. I owe it to them and will continue to serve them, as always. I derive my strength from my people. Everything else is secondary.
ਜ਼ਿਕਰ ਕਰ ਦਈਏ ਕਿ ਕਾਂਗਰਸ ਨੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ 'ਤੇ ਭਾਜਪਾ ਦੀ ਮਦਦ ਕਰਨ ਦੇ ਦੋਸ਼ ਲਾਏ ਗਏ ਹਨ। ਕਾਂਗਰਸ ਅਨੁਸ਼ਾਸਨੀ ਕਮੇਟੀ ਨੇ ਪਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ ਕਿ ਉਨ੍ਹਾਂ ਨੂੰ ਪਾਰਟੀ ਵਿੱਚੋਂ ਕਿਉਂ ਨਾ ਕੱਢਿਆ ਜਾਵੇ।
ਪੰਜਾਬ ਕਾਂਗਰਸ ਅੰਦਰ ਪ੍ਰਨੀਤ ਕੌਰ ਨੂੰ ਪਾਰਟੀ ਵਿੱਚੋਂ ਕੱਢਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਪਿਛਲੇ ਦਿਨੀਂ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਠਾਨਕੋਟ ਰੈਲੀ 'ਚ ਕਿਹਾ ਸੀ ਕਿ ਪ੍ਰਨੀਤ ਕੌਰ ਨੂੰ ਪਾਰਟੀ 'ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਬੇਨਤੀ ਕੀਤੀ ਸੀ ਕਿ ਪ੍ਰਨੀਤ ਕੌਰ ਨੂੰ ਪਾਰਟੀ 'ਚੋਂ ਬਾਹਰ ਕੱਢਣ ਦਾ ਤੁਰੰਤ ਐਲਾਨ ਕਰਨ। ਉਨ੍ਹਾਂ ਨੇ ਕੈਪਟਨ ਨੂੰ ਵੀ ਗੱਦਾਰ ਕਰਾਰ ਦਿੱਤਾ ਸੀ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement