Punjab News: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਨੂੰ ਕੁਝ ਹੀ ਮਹੀਨੇ ਰਹਿ ਗਏ ਹਨ। ਪਰ ਉੱਥੇ ਹੀ ਪਾਰਟੀਆਂ ਨੇ ਆਪਣੀ ਲੋਕਾਂ 'ਤੇ ਭਰੋਸਾ ਬਣਾਉਣ ਲਈ ਪੂਰਾ ਜ਼ੋਰ ਲਾਇਆ ਹੋਇਆ ਹੈ। ਇਸ ਦੇ ਨਾਲ ਹੀ ਸਿਆਸੀ ਆਗੂ ਵੀ ਕਈ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ।

Continues below advertisement

ਉੱਥੇ ਹੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਵਿੱਚ ਜਾਣ ਦੇ ਮੁੱਦੇ 'ਤੇ ਪਲਟਵਾਰ ਕੀਤਾ ਹੈ।

Continues below advertisement

ਦਰਅਸਲ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਦਿਨ ਪਹਿਲਾਂ ਕੈਪਟਨ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਘੱਟ ਸੰਭਾਵਨਾ ਦੱਸਦਿਆਂ ਹੋਇਆਂ ਉਨ੍ਹਾਂ ਦੇ ਖਿਲਾਫ ਚੱਲ ਰਹੇ ਈਡੀ ਕੇਸਾਂ ਦਾ ਜ਼ਿਕਰ ਕੀਤਾ ਸੀ।

ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਹੋਇਆਂ ਪ੍ਰਨੀਤ ਕੌਰ ਨੇ ਕਿਹਾ ਕਿ ਕੈਪਟਨ ਸਾਹਬ ਇਸ ਨੂੰ ਲੈਕੇ ਆਪਣਾ ਜਵਾਬ ਦੇ ਚੁੱਕੇ ਹਨ। ਵਾਰ-ਵਾਰ ਇਸ ਮੁੱਦੇ 'ਤੇ ਕੀ ਬੋਲਾਂ। ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਵਾਰ-ਵਾਰ ਆਪਣਾ ਫੈਸਲਾ ਨਹੀਂ ਬਦਲਣਗੇ।  

ਪ੍ਰਨੀਤ ਕੌਰ ਨੇ ਕਿਹਾ ਕਿ ਇਹ ਮਾਮਲਾ ਹੁਣ ਖਤਮ ਹੋ ਚੁੱਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਭਾਜਪਾ (BJP) ਦੇ ਨਾਲ ਹਨ ਅਤੇ ਪਾਰਟੀ ਲਈ ਕੰਮ ਕਰ ਰਹੇ ਹਾਂ।