ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਕਾਂਗਰਸ ਵਿੱਚ ਵਾਪਸ ਨਹੀਂ ਪਰਤਣਗੇ। ਕੈਪਟਨ ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ (Preneet Kaur) ਦੀ ਮੁੱਖ ਮੰਤਰੀ ਚਰਨਜੀਤ ਚੰਨੀ (Charanjit Singh Channi)ਨਾਲ ਮੁਲਾਕਾਤ ਮਗਰੋਂ ਛਿੜੀ ਚਰਚਾ ਉੱਪਰ ਲਗਾਮ ਲਾਉਂਦਿਆਂ ਕੈਪਟਨ ਨੇ ਕਿਹਾ ਹੈ ਕਿ ਇਹ ਗਲਤ ਤੇ ਸ਼ਰਾਰਤੀ ਕੂੜ ਪ੍ਰਚਾਰ ਹੈ ਜੋ ਜਾਣਬੁੱਝ ਕੇ ਫੈਲਾਇਆ ਜਾ ਰਿਹਾ ਹੈ। ਕੈਪਟਨ ਨੇ ਕਿਹਾ ਹੈ ਕਿ ਉਹ ਆਪਣੀ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਅੰਤਿਮ ਛੋਹਾਂ ਦੇ ਰਹੇ ਹਨ ਤੇ ਚੋਣ ਨਿਸ਼ਾਨ ਦੀ ਉਡੀਕ ਕਰ ਰਹੇ ਹਨ।


ਦੱਸ ਦਈਏ ਕਿ ਸੰਸਦ ਮੈਂਬਰ ਤੇ ਸਾਬਕਾ ਮੰਤਰੀ ਪ੍ਰਨੀਤ ਕੌਰ ਨੇ ਐਤਵਾਰ ਨੂੰ ਅਚਨਚੇਤ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਸਮੇਂ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਤੇ ਹੋਰ ਕੌਂਸਲਰ ਵੀ ਮੌਜੂਦ ਸਨ। ਇਸ ਮੁਲਾਕਾਤ ਦੇ ਕੋਈ ਵੇਰਵੇ ਨਹੀਂ ਮਿਲੇ ਪਰ ਨਵੇਂ ਸਿਆਸੀ ਚਰਚੇ ਛਿੜ ਗਏ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਤੋਂ ਅਸਤੀਫ਼ਾ ਦੇਣ ਮਗਰੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੀ ਮੁੱਖ ਮੰਤਰੀ ਚੰਨੀ ਨਾਲ ਹੋਈ ਇਸ ਮਿਲਣੀ ਦੇ ਸਿਆਸੀ ਮਾਅਨੇ ਕੱਢੇ ਜਾ ਰਹੇ ਹਨ।


ਬੇਸ਼ੱਕ ਪ੍ਰਨੀਤ ਕੌਰ ਨੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਪਰ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਦਾ ਕਹਿਣਾ ਹੈ ਕਿ ਪਟਿਆਲਾ ਦੇ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਉਹ ਮੁੱਖ ਮੰਤਰੀ ਨੂੰ ਐਮਪੀ ਪ੍ਰਨੀਤ ਕੌਰ ਨਾਲ ਮਿਲੇ ਸਨ। ਉਨ੍ਹਾਂ ਕਿਹਾ ਕਿ ਇਸ ਮੌਕੇ ਕੋਈ ਸਿਆਸੀ ਚਰਚਾ ਨਹੀਂ ਹੋਈ।


ਇਹ ਵੀ ਚਰਚਾ ਹੈ ਕਿ ਕੈਪਟਨ ਦੇ ਅਸਤੀਫ਼ੇ ਮਗਰੋਂ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਨੂੰ ਅਹੁਦੇ ਤੋਂ ਤਬਦੀਲ ਕਰਨ ਦੀ ਮੁਹਿੰਮ ਚੱਲੀ ਹੋਈ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਟਿਆਲਾ ਵਿੱਚ ਕੁਝ ਦਿਨ ਪਹਿਲਾਂ ਕੌਂਸਲਰਾਂ ਦੀ ਨਬਜ਼ ਟੋਹੀ ਸੀ। ਪੰਜਾਬ ਸਰਕਾਰ ਵੱਲੋਂ ਮੇਅਰ ਸੰਜੀਵ ਬਿੱਟੂ ਨੂੰ ਲਾਂਭੇ ਕੀਤੇ ਜਾਣ ਲਈ ਸਿਆਸੀ ਯਤਨ ਤੇਜ਼ ਕੀਤੇ ਗਏ ਸਨ।


ਇਹ ਵੀ ਪੜ੍ਹੋ: PPF Account for Kids: ਤੁਸੀਂ ਵੀ ਖੋਲ੍ਹ ਸਕਦੇ ਹੋ ਬੱਚਿਆਂ ਲਈ PPF ਅਕਾਉਂਟ, ਟੈਕਸ ਛੋਟ ਸਣੇ ਮਿਲਣਗੇ ਕਈ ਲਾਭ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904