ਐਸ ਕੇ ਐਮ ਗੈਰ ਰਾਜਨੀਤਕ ਅੱਜ ਦੀ ਕਨਵੈਨਸ਼ਨ ਰਾਹੀਂ ਕੇਂਦਰ ਸਰਕਾਰ ਤੋਂ ਮੰਗ ਕਰਦਾ ਹੈ ਕਿ ਸ਼ਾਰਦਾ ਯਮਨਾ ਲਿਂਕ ਚੈਨਲ ਪ੍ਰਜੈਕਟ ਤੇ ਕੰਮ ਕਰ ਕੇ ਯੂਪੀ, ਹਰਿਆਣਾ, ਰਾਜਸਥਾਨ ਅਤੇ ਗੁਜਰਾਤ ਦੇ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾ ਕੇ ਮਸਲੇ ਦਾ ਪੱਕਾ ਹੱਲ ਕਰੇ ਤਾਂ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਝਗੜੇ ਦਾ ਕਾਰਨ ਨਾ ਬਣ ਕੇ ਪੰਜਾਬ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਦਾ ਸਾਧਨ ਬਣ ਸਕੇ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਇਆ ਜਾ ਸਕੇ।
ਪੰਜਾਬ ਦੇ ਦਰਿਆਵਾਂ ਦਾ ਸਰਕਾਰਾਂ ਦੇ ਦਾਅਵੇ ਅਤੇ ਵਾਅਦੇ ਮੁਤਾਬਕ ਪਾਕਿਸਤਾਨ ਨੂੰ ਜਾ ਰਿਹਾ ਪਾਣੀ ਨੂੰ ਡੈਮ ਬਣਾ ਕੇ ਕਿਸਾਨਾਂ ਦੇ ਖੇਤਾਂ ਤੱਕ ਪਹੁਚਾਇਆ ਜਾਵੇ । ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਸੈਂਟਰ ਸਰਕਾਰ ਖੇਤੀ ਜਿਣਸਾਂ ਤੇ ਇੰਮਪੋਰਟ ਡਿਊਟੀ ਘਟਾਉਣ ਦੀ ਬਜਾਏ ਸਗੋਂ ਇੰਮਪੋਰਟ ਡਿਊਟੀ ਨੂੰ ਵਧਾਵੇ ਤਾਂ ਜ਼ੋ ਕਿਸਾਨਾ ਨੂੰ ਲਾਹੇਵੰਦ ਮੁੱਲ ਮਿਲ ਸਕੇ।
ਆਗੂ ਸਾਹਿਬਾਨਾਂ ਨੇ ਦੋਹਾਂ ਰਾਜਾਂ ਤੋਂ ਪਹੁੰਚੇ ਆਹੁਦੇਦਾਰਾਂ ਨੂੰ ਤਾਕੀਦ ਕੀਤੀ ਕੇ 13 ਫਰਵਰੀ ਦੇ ਅੰਦੋਲਨ ਵਿੱਚ ਹਰ ਪਿੰਡ ਵਿੱਚੋ ਵੱਧ ਤੋਂ ਵੱਧ ਟਰੈਕਟਰ ਟਰਾਲੀਆਂ ਅਤੇ ਰਾਸ਼ਨ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰਾਂ ਦੀ ਸ਼ਮੂਲੀਅਤ ਕਰਵਾਈ ਜਾਵੇ। ਇਸ ਮੋਕੇ ਇੰਦਰਜੀਤ ਸਿੰਘ ਕੋਟਬੁਢਾ, ਸੁਖਜਿੰਦਰ ਸਿੰਘ ਖੋਸਾ, ਗੁਰਦਾਸ ਸਿੰਘ ਹਰਿਆਣਾ, ਗੁਰਿੰਦਰ ਸਿੰਘ ਭੰਗੂ, ਸੁਖਜੀਤ ਸਿੰਘ ਹਰਦੋਝੰਡੇ, ਬਲਦੇਵ ਸਿੰਘ ਸਿਰਸਾ, ਆਤਮਾ ਰਾਮ ਝੁਰੜ, ਬਚਿੱਤਰ ਸਿੰਘ ਕੋਟਲਾ, ਮਨੋਜ ਜਾਗਲਾਨ, ਮਨਜੀਤ ਸਿੰਘ ਬਾਜਵਾ, ਜਸਵੀਰ ਸਿੰਘ, ਸੁੱਚਾ ਸਿੰਘ ਲੱਧੂ ਆਦਿ ਆਗੂ ਹਾਜ਼ਰ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
BP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ