Punjab News : ਚੰਨੀ ਖਿਲਾਫ਼ ਇਕ ਹੋਰ ਜਾਂਚ ਦੀ ਤਿਆਰੀ, ਗੋਆ 'ਚ ਜ਼ਮੀਨ ਦਿੱਤੀ ਸੀ ਸਸਤੇ ਭਾਅ, ਇਹ ਹੈ ਸਾਰੀ ਕਹਾਣੀ
Vigilance probe of former CM Channi : ਚਰਨਜੀਤ ਚੰਨੀ ਦੇ ਕਾਰਜਕਾਲ ਦੌਰਾਨ ਗੋਆ 'ਚ ਬੀਚ ਦੇ ਕੰਢੇ ਪੰਜਾਬ ਸਰਕਾਰ ਦੀ 8 ਏਕੜ ਜ਼ੀਮਨ ਨੂੰ ਸਸਤੇ ਰੇਟ 'ਤੇ ਲੀਜ਼ ਉੱਪਰ ਦੇਣ ਦੇ..
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਂਗਰਸੀ ਲੀਡਰਾਂ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਵਿਜੀਲੈਂਸ ਦੀ ਰਡਾਰ 'ਤੇ ਹਨ। ਵਿਜੀਲੈਂ ਬਿਊਰੋ ਸਾਬਕਾ ਸੀਐਮ ਚੰਨੀ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਤਾਂ ਕਰ ਰਹੀ ਰਹੇ ਹਨ। ਪਰ ਇਸ ਦੌਰਾਨ ਵਿਜੀਲੈਂਸ ਹੁਣ ਚੰਨੀ ਖਿਲਾਫ਼ ਇੱਕ ਹੋਰ ਫਾਇਲ ਖੋਲ੍ਹ ਸਕਦੀ ਹੈ। ਜਿਸ ਨਾਲ ਸਾਬਕਾ ਮੁੱਖ ਮੰਤਰੀ ਚੰਨੀ ਦੀਆਂ ਆਉਣ ਵਾਲੇ ਸਮੇਂ ਵਿੱਚ ਮੁਸ਼ਕਲਾਂ ਵੱਧ ਸਕਦੀਆਂ ਹਨ।
ਦਰਅਸਲ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਦੌਰਾਨ ਗੋਆ 'ਚ ਬੀਚ ਦੇ ਕੰਢੇ ਪੰਜਾਬ ਸਰਕਾਰ ਦੀ 8 ਏਕੜ ਜ਼ੀਮਨ ਨੂੰ ਸਸਤੇ ਰੇਟ 'ਤੇ ਲੀਜ਼ ਉੱਪਰ ਦੇਣ ਦੇ ਇਲਜ਼ਾਮ ਲੱਗ ਰਹੇ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਵਿੱਚ ਜਾਂਚ ਲਈ ਮੌਖਿਕ ਤੌਰ 'ਤੇ ਕਿਹਾ ਗਿਆ ਹੈ। ਵਿਜੀਲੈਂਸ ਵੱਲੋਂ ਵੀ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ। ਵਿਜੀਲੈਂਸ ਬਿਊਰੋ ਵੱਲੋਂ ਸੈਰ ਸਪਾਟਾ ਵਿਭਾਗ ਤੋਂ ਇਸ ਮਾਮਲੇ ਵਿੱਚ ਰਿਕਾਰਡ ਤਲਬ ਕੀਤਾ ਗਿਆ ਹੈ। ਇਹ ਜ਼ਮੀਨ ਇੱਕ ਪੰਜ ਤਾਰਾ ਹੋਟਲ ਨੂੰ ਦਿੱਤੀ ਗਈ ਸੀ। ਵਿਜੀਲੈਂਸ ਇਸ ਸਬੰਧੀ ਹਰੇਕ ਦਸਤਾਵੇਜ਼ ਨੂੰ ਜੁਟਾ ਰਹੀ ਹੈ।
ਪੰਜਾਬ ਸਰਕਾਰ ਦੀ ਗੋਆ ਬੀਚ 'ਤੇ ਅੱਠ ਏਕੜ ਦੇ ਕਰੀਬ ਜ਼ਮੀਨ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਚੰਨੀ ਸੱਭਿਆਚਾਰਕ ਵਿਭਾਗ ਦੇ ਮੰਤਰੀ ਸਨ। ਉਸ ਦੌਰਾਨ ਉਹਨਾਂ ਨੂੰ ਗੋਆ 'ਚ ਸੂਬਾ ਸਰਕਾਰ ਦੀ ਜ਼ਮੀਨ ਬਾਰੇ ਜਾਣਕਾਰੀ ਸੀ। ਕਿਉਂਕਿ ਇਸ ਦੌਰਾਨ ਕਈ ਹੋਟਲ ਕੰਪਨੀਆਂ ਪੰਜਾਬ ਸਰਕਾਰ ਨਾਲ ਸੰਪਰਕ ਸਾਧਣ ਦੇ ਯਤਨ ਕਰ ਰਹੀਆਂ ਸਨ। ਕੈਪਟਨ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਣ ਤੋਂ ਬਾਅਦ ਚੰਨੀ ਮੁੱਖ ਮੰਤਰੀ ਬਣ ਗਏ। ਉਸ ਸਮੇਂ ਇਹ ਜ਼ਮੀਨ ਇੱਕ ਪੰਜ ਤਾਰਾ ਹੋਟਲ ਨੂੰ ਲੀਜ਼ 'ਤੇ ਦਿੱਤੀ ਗਈ ਸੀ। ਇਸ ਤੋਂ ਸਰਕਾਰ ਨੂੰ ਪ੍ਰਤੀ ਏਕੜ ਇੱਕ ਲੱਖ ਰੁਪਏ ਮਿਲਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।