(Source: ECI/ABP News)
ਪੰਜਾਬ 'ਚ ਅਗਲੇ ਮਹੀਨੇ ਤੋਂ ਟ੍ਰੈਫਿਕ ਨਿਯਮ ਬਦਲਣ ਦੀ ਤਿਆਰੀ, ਓਵਰ ਸਪੀਡ ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ 'ਤੇ ਕੱਸੀ ਜਾਏਗੀ ਨਕੇਲ
ਪੰਜਾਬ ਵਿੱਚ ਅਗਸਤ ਤੋਂ ਨਵੇਂ ਟ੍ਰੈਫਿਕ ਨਿਯਮਾਂ ਨੂੰ ਲਾਗੂ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਟ੍ਰੈਫਿਕ ਪੁਲਿਸ ਵੱਲੋਂ ਓਵਰ ਸਪੀਡ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ 'ਤੇ ਨਕੇਲ ਕੱਸਣ ਲਈ ਲੋੜੀਂਦੇ ਸਾਜੋ ਸਮਾਨ ਦੀ ਖਰੀਦ ਕਰਨ ਦਾ ਫੈਸਲਾ
![ਪੰਜਾਬ 'ਚ ਅਗਲੇ ਮਹੀਨੇ ਤੋਂ ਟ੍ਰੈਫਿਕ ਨਿਯਮ ਬਦਲਣ ਦੀ ਤਿਆਰੀ, ਓਵਰ ਸਪੀਡ ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ 'ਤੇ ਕੱਸੀ ਜਾਏਗੀ ਨਕੇਲ Preparation to change traffic rules in Punjab from next month, over speeding and drunk driving will be strictly dealt ਪੰਜਾਬ 'ਚ ਅਗਲੇ ਮਹੀਨੇ ਤੋਂ ਟ੍ਰੈਫਿਕ ਨਿਯਮ ਬਦਲਣ ਦੀ ਤਿਆਰੀ, ਓਵਰ ਸਪੀਡ ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ 'ਤੇ ਕੱਸੀ ਜਾਏਗੀ ਨਕੇਲ](https://feeds.abplive.com/onecms/images/uploaded-images/2022/07/18/aacc203715dd91bc0c7b381efcf9ac7f1658124949_original.png?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਵਿੱਚ ਅਗਸਤ ਤੋਂ ਨਵੇਂ ਟ੍ਰੈਫਿਕ ਨਿਯਮਾਂ ਨੂੰ ਲਾਗੂ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਟ੍ਰੈਫਿਕ ਪੁਲਿਸ ਵੱਲੋਂ ਓਵਰ ਸਪੀਡ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ 'ਤੇ ਨਕੇਲ ਕੱਸਣ ਲਈ ਲੋੜੀਂਦੇ ਸਾਜੋ ਸਮਾਨ ਦੀ ਖਰੀਦ ਕਰਨ ਦਾ ਫੈਸਲਾ ਕੀਤਾ ਹੈ, ਜਿਸ ਤਹਿਤ 203 ਅਲਕੋਮੀਟਰ ਅਤੇ 350 ਸਬੰਧਤ ਕਿੱਟਾਂ ਤੋਂ ਇਲਾਵਾ 66 ਸਪੀਡੋ ਮੀਟਰ ਵੀ ਖਰੀਦੇ ਜਾਣਗੇ।
ਏਡੀਜੀਪੀ ਟਰੈਫਿਕ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਦੇ 422 ਥਾਣਾ ਖੇਤਰਾਂ ਵਿੱਚ ਟ੍ਰੈਫਿਕ ਨਾਕੇਬੰਦੀ ਕਰਨ ਲਈ 81 ਏਐਸਆਈ ਰੈਂਕ ਦੇ ਅਧਿਕਾਰੀਆਂ ਦੀ ਟੀਮ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਡੀਐਸਪੀ ਰੈਂਕ ਦੇ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਬਣਾਇਆ ਜਾ ਰਿਹਾ ਹੈ, ਜੋ ਟਰੈਫ਼ਿਕ ਚਲਾਨਾਂ ਦਾ ਰਿਕਾਰਡ ਰੱਖਣਗੇ।
ਵਰਨਣਯੋਗ ਹੈ ਕਿ 2019 ਵਿੱਚ ਤਤਕਾਲੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਟ੍ਰੈਫਿਕ ਦਿਸ਼ਾ-ਨਿਰਦੇਸ਼ਾਂ ਦੇ ਆਧਾਰ 'ਤੇ ਪੰਜਾਬ ਲਈ ਟ੍ਰੈਫਿਕ ਨਿਯਮਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ।
ਹੁਣ ਇਸੇ ਨੋਟੀਫਿਕੇਸ਼ਨ ਵਿੱਚ ਸੋਧ ਕਰਕੇ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਓਵਰ ਸਪੀਡ ਦੇ ਮਾਮਲਿਆਂ ਵਿੱਚ ਜੁਰਮਾਨੇ ਦੀ ਰਕਮ ਦੁੱਗਣੀ ਕਰ ਦਿੱਤੀ ਗਈ ਹੈ। ਪੰਜਾਬ ਪੁਲਿਸ ਵੱਲੋਂ ਸੋਧਿਆ ਹੋਇਆ ਨੋਟੀਫਿਕੇਸ਼ਨ ਸੂਬਾ ਸਰਕਾਰ ਦੀ ਪ੍ਰਵਾਨਗੀ ਲਈ ਮੁੱਖ ਮੰਤਰੀ ਨੂੰ ਭੇਜ ਦਿੱਤਾ ਗਿਆ ਹੈ। ਸਰਕਾਰ ਛੇਤੀ ਹੀ ਇਸ ਨੂੰ ਲਾਗੂ ਕਰਨ ਦਾ ਐਲਾਨ ਕਰ ਸਕਦੀ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)