ਅੰਮ੍ਰਿਤਪਾਲ ਸਿੰਘ ਤੋਂ NSA ਹਟਾਉਣ ਦੀ ਤਿਆਰੀ, ਅੱਜ ਖਤਮ ਹੋ ਰਹੀ ਇਹ ਮਿਆਦ, ਪੰਜਾਬ ਸਰਕਾਰ ਵੱਲੋਂ ਨਹੀਂ ਜਾਰੀ ਹੋਏ ਨਵੇਂ ਹੁਕਮ, 25 ਨੂੰ ਸੁਣਵਾਈ
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦੇ ਗਏ ਸੱਤ ਖਾਲਿਸਤਾਨ ਸਮਰਥਕਾਂ ਦੀ ਤਰ੍ਹਾਂ, ਹੁਣ ਪੰਜਾਬ ਸਰਕਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਦੋ ਹੋਰ ਸਾਥੀਆਂ ਪੱਪਲਪ੍ਰੀਤ ਸਿੰਘ..

Amritpal Singh: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦੇ ਗਏ ਸੱਤ ਖਾਲਿਸਤਾਨ ਸਮਰਥਕਾਂ ਦੀ ਤਰ੍ਹਾਂ, ਹੁਣ ਪੰਜਾਬ ਸਰਕਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਦੋ ਹੋਰ ਸਾਥੀਆਂ ਪੱਪਲਪ੍ਰੀਤ ਸਿੰਘ ਅਤੇ ਵਰਿੰਦਰ ਵਿਕੀ ਤੋਂ ਵੀ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਹਟਾ ਸਕਦੀ ਹੈ। ਅੰਮ੍ਰਿਤਪਾਲ ਸਿੰਘ ਨੂੰ NSA ਹਟਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
NSA ਦੀ ਮਿਆਦ 22 ਮਾਰਚ ਨੂੰ ਖਤਮ ਹੋ ਰਹੀ ਹੈ
ਅਸਲ ’ਚ, ਅੰਮ੍ਰਿਤਪਾਲ ਸਿੰਘ ’ਤੇ ਲਾਗੂ ਕੀਤੀ ਗਈ NSA ਦੀ ਮਿਆਦ 22 ਮਾਰਚ ਨੂੰ ਖਤਮ ਹੋ ਚੁੱਕੀ ਹੈ ਅਤੇ ਹੁਣ ਤੱਕ NSA ਦੀ ਮਿਆਦ ਵਧਾਉਣ ਸੰਬੰਧੀ ਕੋਈ ਵੀ ਹੁਕਮ ਜਾਰੀ ਨਹੀਂ ਹੋਇਆ। ਇੱਕ ਸੀਨੀਅਰ ਅਧਿਕਾਰੀ ਨੇ ਨਾਂ ਨਾ ਛਾਪਣ ਦੀ ਸ਼ਰਤ ’ਤੇ ਜਾਣਕਾਰੀ ਦਿੱਤੀ ਕਿ ਹੁਣ ਤੱਕ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੀ NSA ਮਿਆਦ ਵਧਾਉਣ ਜਾਂ ਇਸ ਸੰਬੰਧੀ ਕੋਈ ਹੋਰ ਹੁਕਮ ਜਾਰੀ ਨਹੀਂ ਹੋਇਆ।
ਇਸ ਗੱਲ ਤੋਂ ਇਹ ਸਾਫ ਹੈ ਕਿ ਪੰਜਾਬ ਸਰਕਾਰ ਹੁਣ ਅੰਮ੍ਰਿਤਪਾਲ ਸਿੰਘ ਉੱਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਸੰਭਾਵਨਾ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਦੋ ਹੋਰ ਸਾਥੀ ਪੱਪਲਪ੍ਰੀਤ ਸਿੰਘ ਤੇ ਵਰਿੰਦਰ ਵਿਕੀ ਨੂੰ ਅੰਮ੍ਰਿਤਸਰ ਲਿਆ ਕੇ 2023 ਵਿੱਚ ਅਜਨਾਲਾ ਥਾਣੇ ’ਤੇ ਹੋਏ ਹਮਲੇ ਦੀ ਜਾਂਚ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।
25 ਮਾਰਚ ਨੂੰ ਹਾਈਕੋਰਟ ਵਿੱਚ ਸੁਣਵਾਈ
ਪੰਜਾਬ ਸਰਕਾਰ 21 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੀ ਸੀ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 4 ਦਿਨਾਂ ਦਾ ਰਿਮਾਂਡ ਲਿਆ ਗਿਆ। ਜਦਕਿ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਸੁਣਵਾਈ ਲੰਬਿਤ ਸੀ। ਜਿਸ ਕਰਕੇ ਅੰਮ੍ਰਿਤਪਾਲ ਸਿੰਘ, ਪੱਪਲਪ੍ਰੀਤ ਸਿੰਘ ਅਤੇ ਵਰਿੰਦਰ ਵਿਕੀ ਸੰਬੰਧੀ ਕੋਈ ਫੈਸਲਾ ਨਹੀਂ ਲਿਆ ਜਾ ਸਕਿਆ।
ਉਮੀਦ ਜਤਾਈ ਜਾ ਰਹੀ ਹੈ ਕਿ ਸਰਕਾਰ ਹੁਣ ਤੱਕ ਕੋਈ ਹੁਕਮ ਜਾਰੀ ਕਰਨ ਦੀ ਬਜਾਏ 25 ਮਾਰਚ ਨੂੰ ਕੋਰਟ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਦੋ ਸਾਥੀਆਂ ਬਾਰੇ ਆਪਣਾ ਫੈਸਲਾ ਸਾਫ਼ ਕਰੇਗੀ।
21 ਮਾਰਚ ਨੂੰ ਹੀ ਪੰਜਾਬ ਵਾਪਸ ਆਏ ਹਨ 7 ਸਾਥੀ
ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ 17 ਮਾਰਚ ਤੋਂ ਹੀ ਡਿਬਰੂਗੜ੍ਹ ਜੇਲ੍ਹ ਤੋਂ ਰਿਹਾ ਕਰਕੇ ਪ੍ਰੋਡਕਸ਼ਨ ਵਾਰੰਟ 'ਤੇ ਅੰਮ੍ਰਿਤਸਰ ਲਿਆਉਣ ਦੀ ਕਾਰਵਾਈ ਸ਼ੁਰੂ ਹੋ ਗਈ ਸੀ। ਜਿਸ ਤੋਂ ਬਾਅਦ 20 ਮਾਰਚ ਦੀ ਰਾਤ ਉਨ੍ਹਾਂ ਨੂੰ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਸ਼ਿਫਟ ਕਰਨ ਦੀ ਕਾਰਵਾਈ ਸ਼ੁਰੂ ਹੋਈ ਅਤੇ 21 ਮਾਰਚ ਨੂੰ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਅਜਨਾਲਾ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦਾ ਰਿਮਾਂਡ ਲਿਆ ਗਿਆ।
ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦੇ ਨਾਂ:
ਭਗਵੰਤ ਸਿੰਘ ਉਰਫ਼ ‘ਪ੍ਰਧਾਨ ਮੰਤਰੀ’ ਬਾਜੇਕੇ – ‘ਵਾਰਿਸ ਪੰਜਾਬ ਦੇ’ ਸੰਘਠਨ ਦੇ ਮੁੱਖ ਮੈਂਬਰ।
ਦਲਜੀਤ ਸਿੰਘ ਕਲਸੀ – ਅੰਮ੍ਰਿਤਪਾਲ ਸਿੰਘ ਦਾ ਨਜ਼ਦੀਕੀ ਸਹਿਯੋਗੀ ਤੇ ਸੰਘਠਨ ਦਾ ਮੁੱਖ ਮੈਂਬਰ।
ਬਸੰਤ ਸਿੰਘ – ਸੰਗਠਨ ਦੇ ਸਰਗਰਮ ਮੈਂਬਰ।
ਗੁਰਮੀਤ ਸਿੰਘ – ਸੰਗਠਨ ਦੇ ਸਰਗਰਮ ਮੈਂਬਰ।
ਜੀਤ ਸਿੰਘ – ਸੰਗਠਨ ਦੇ ਸਰਗਰਮ ਮੈਂਬਰ।
ਹਰਜੀਤ ਸਿੰਘ – ਅੰਮ੍ਰਿਤਪਾਲ ਸਿੰਘ ਦੇ ਚਾਚਾ।
ਲਵਪ੍ਰੀਤ ਸਿੰਘ ਤੂਫ਼ਾਨ – ਸੰਘਠਨ ਦਾ ਮੈਂਬਰ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
