Akali dal crisis: ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੋਂ ਬਾਅਦ ਅਸੰਤੁਸ਼ਟੀ ਪੈਦਾ ਹੋ ਗਈ ਹੈ। ਇੱਕ ਪਾਸੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹੈ, ਜਿਸ ਵਿੱਚ ਉਹ ਵੱਡੇ ਆਗੂ ਤੇ ਪਰਿਵਾਰ ਸ਼ਾਮਲ ਹਨ, ਜਿਨ੍ਹਾਂ ਤੋਂ ਬਿਨਾਂ ਅਕਾਲੀ ਦਲ ਅਧੂਰਾ ਹੈ। ਦੂਜੇ ਪਾਸੇ ਪਾਰਟੀ ਵਰਕਿੰਗ ਕਮੇਟੀਆਂ ਅਤੇ ਜ਼ਿਲ੍ਹਾ ਪ੍ਰਧਾਨ ਹਨ, ਜਿਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੀ ਲੋਕ ਸਭਾ ਚੋਣਾਂ 2024 ਵਿੱਚ ਹੋਈ ਹਾਰ ਤੋਂ ਬਾਅਦ ਵੀ ਉਨ੍ਹਾਂ ਪ੍ਰਤੀ ਤਸੱਲੀ ਪ੍ਰਗਟਾਈ ਹੈ।


ਜੋ ਵੀ ਪ੍ਰਧਾਨ ਬਣੇਗਾ ਉਹ ਮੁੱਖ ਮੰਤਰੀ ਅਹੁਦੇ ਦਾ ਨਹੀਂ ਹੋਵੇਗਾ ਉਮੀਦਵਾਰ


ਅਕਾਲੀ ਦਲ ਦੇ ਬਾਗੀ ਧੜੇ ਨੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਰਵਾਇਤਾਂ ਅਨੁਸਾਰ ਅਗਵਾਈ ਧਾਰਮਿਕ ਤੇ ਸਿਆਸੀ ਸ਼ਖਸੀਅਤ ਨੂੰ ਕਰਨੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਵਿੱਚੋਂ ਕੋਈ ਵੀ ਅਕਾਲੀ ਦਲ ਦਾ ਪ੍ਰਧਾਨ ਨਹੀਂ ਬਣਨਾ ਚਾਹੁੰਦਾ। ਜੋ ਵੀ ਪਾਰਟੀ ਪ੍ਰਧਾਨ ਬਣੇ, ਉਸ ਨੂੰ ਪਾਰਟੀ ਦਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਨਹੀਂ ਹੋਣਾ ਚਾਹੀਦਾ।


ਸੁਖਬੀਰ ਬਾਦਲ ਖ਼ਿਲਾਫ਼ ਬਗ਼ਾਵਤ ਦਾ ਝੰਡਾ


ਬਾਗ਼ੀਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਬਗ਼ਾਵਤ ਦਾ ਝੰਡਾ ਬੁਲੰਦ ਕਰ ਦਿੱਤਾ ਗਿਆ ਹੈ। ਬਾਗ਼ੀ ਧੜੇ ਨੇ ਅਕਾਲੀ ਦਲ ਬਚਾਓ ਲਹਿਰ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਜਲੰਧਰ ਵਿੱਚ ਹੋਈ ਮੀਟਿੰਗ ਵਿੱਚ ਸੁਖਬੀਰ ਬਾਦਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਤਜਵੀਜ਼ ਰੱਖੀ ਗਈ ਸੀ। ਬੁੱਧਵਾਰ ਨੂੰ ਜਲੰਧਰ 'ਚ ਹੋਈ ਪੰਜ ਘੰਟੇ ਦੀ ਬੈਠਕ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਮੰਗ ਕੀਤੀ ਗਈ।


ਕੌਣ-ਕੌਣ ਬਾਗ਼ੀਆਂ ਦੀ ਸੂਚੀ ਵਿੱਚ ਸ਼ਾਮਲ ?


ਮੀਟਿੰਗ ਵਿੱਚ ਹਾਜ਼ਰ ਆਗੂਆਂ ਵਿੱਚ ਸਿਕੰਦਰ ਮਲੂਕਾ, ਸੁਰਜੀਤ ਰੱਖੜਾ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਕਿਰਨਜੋਤ ਕੌਰ, ਮਨਜੀਤ ਸਿੰਘ, ਸੁਰਿੰਦਰ ਭੁੱਲੇਵਾਲ ਰਾਠਾਂ, ਗੁਰਪ੍ਰਤਾਪ ਵਡਾਲਾ, ਚਰਨਜੀਤ ਬਰਾੜ, ਹਰਿੰਦਰ ਪਾਲ ਟੌਹੜਾ ਅਤੇ ਗਗਨਜੀਤ ਬਰਨਾਲਾ ਸ਼ਾਮਲ ਸਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।