ਪੜਚੋਲ ਕਰੋ
ਸ਼੍ਰੋਮਣੀ ਕਮੇਟੀ 'ਚ ਵੱਡੇ ਫੇਰਬਦਲ ਦੀ ਤਿਆਰੀ, ਬੀਬੀ ਜਗੀਰ ਕੌਰ ਨੇ ਦਿੱਤੇ ਹੁਕਮ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਡੇ ਫੈਸਲੇ ਲੈਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੀ ਤੀਜੀ ਵਾਰ ਕਮਾਨ ਸੰਭਾਲਣ ਮਗਰੋਂ ਉਨ੍ਹਾਂ ਸਾਹਮਣੇ ਵੱਡੀਆਂ ਚੁਣੌਤੀਆਂ ਤੇ ਜ਼ਿੰਮੇਵਾਰੀਆਂ ਹਨ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਡੇ ਫੈਸਲੇ ਲੈਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੀ ਤੀਜੀ ਵਾਰ ਕਮਾਨ ਸੰਭਾਲਣ ਮਗਰੋਂ ਉਨ੍ਹਾਂ ਸਾਹਮਣੇ ਵੱਡੀਆਂ ਚੁਣੌਤੀਆਂ ਤੇ ਜ਼ਿੰਮੇਵਾਰੀਆਂ ਹਨ ਜਿਸ ਲਈ ਸਭ ਤੋਂ ਪਹਿਲਾਂ ਉਹ ਪ੍ਰਸ਼ਾਸਕੀ ਫੇਰਬਦਲ ਕਰਨ ਜਾ ਰਹੇ ਹਨ। ਇਸ ਦੀ ਪੁਸ਼ਟੀ ਕਰਦਿਆਂ ਬੀਬੀ ਜਗੀਰ ਕੌਰ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਵੱਖ-ਵੱਖ ਗੁਰਦੁਆਰਿਆਂ ਤੇ ਹੋਰ ਵਿੱਦਿਅਕ ਤੇ ਧਾਰਮਿਕ ਅਦਾਰਿਆਂ 'ਚ ਤਾਇਨਾਤ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਬੀਤੇ ਸਾਲਾਂ ਦੀ ਕਾਰਗੁਜ਼ਾਰੀ ਨੂੰ ਡੂੰਘਾਈ ਨਾਲ ਘੋਖਿਆ ਜਾ ਰਿਹਾ ਹੈ। ਇਸ ਮਗਰੋਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਦੇ ਅਧਾਰ ਤੇ ਸਮੁੱਚੇ ਪ੍ਰਬੰਧ ਨੂੰ ਹੋਰ ਵੀ ਗਤੀਸ਼ੀਲ, ਉਸਾਰੂ ਤੇ ਸਾਰਥਕ ਢੰਗ ਨਾਲ ਸਮੇਂ ਦਾ ਹਾਣੀ ਬਣਾਉਣ ਲਈ ਤਬਦੀਲੀਆਂ ਤੇ ਤਾਇਨਾਤੀਆਂ ਬੁਹਤ ਜਲਦੀ ਹੀ ਕੀਤੀਆਂ ਜਾਣਗੀਆਂ। ਦਰਅਸਲ ਬੀਬੀ ਜਗੀਰ ਕੌਰ ਸਾਹਮਣੇ ਸ਼੍ਰੋਮਣੀ ਕਮੇਟੀ ਦੀ ਸਾਖ 'ਚ ਸੁਧਾਰ ਲਿਆਉਣਾ ਵੱਡੀ ਚੁਣੌਤੀ ਹੈ। ਇਸ ਤਹਿਤ ਨੇੜ ਭਵਿੱਖ 'ਚ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਬੀਤੇ ਸਾਲਾਂ ਦੀ ਕਾਰਗੁਜ਼ਾਰੀ ਦੇ ਅਧਾਰ ’ਤੇ ਸ਼੍ਰੋਮਣੀ ਕਮੇਟੀ ਅੰਦਰ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਤੇ ਵੀਰਵਾਰ ਨੂੰ ਗੁਰਦੁਆਰਿਆਂ ਦੇ ਮੈਨੇਜਰਾਂ ਦੀ ਬੈਠਕ ਸੱਦੀ ਗਈ ਹੈ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















