Kisan Protest: ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਿਸ ਦੀਆਂ ਦੇਖੋ ਤਿਆਰੀਆਂ, ਸ਼ੰਭੂ ਬੈਰੀਅਰ 'ਤੇ ਲਾਈਆਂ ਲੋਹੇ ਦੀਆਂ ਦੀਵਾਰਾਂ
Kisan Protest: ਜਿਸ ਤੋਂ ਪਹਿਲਾਂ ਕਿਸਾਨਾਂ ਨੂੰ ਸ਼ੰਭੂ ਬਾਰਡਰ ਤੇ ਰੋਕਣ ਦੇ ਲਈ ਬੈਰੀਕੇਡ ਅਤੇ ਲੋਹੇ ਦੀਆਂ ਦੀਵਾਰਾਂ ਬਣਾਈਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕੀ ਦਿੱਲੀ ਬਾਰਡਰ ਤੇ ਪਹਿਲਾਂ ਵੀ ਕਿਸਾਨ ਪਹੁੰਚੇ ਸਨ
Kisan Protest: ਸੰਯੁਕਤ ਕਿਸਾਨ ਮੋਰਚੇ ਵੱਲੋਂ 13 ਫਰਵਰੀ ਨੂੰ ਇੱਕ ਵਾਰ ਫਿਰ ਤੋਂ ਟਰੈਕਟਰ ਮਾਰਚ ਰਾਹੀਂ ਕੂਚ ਕਰਨ ਦੇ ਐਲਾਨ ਤੋਂ ਬਾਅਦ ਪੰਜਾਬ- ਹਰਿਆਣਾ ਬਾਰਡਰ ਸ਼ੰਬੂ ਬੈਰੀਅਰ ਤੇ ਕਿਸਾਨਾਂ ਨੂੰ ਰੋਕਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਕੇਂਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ਨਾਲ ਕੀਤੇ ਗਏ ਵਆਦਿਆਂ ਅਤੇ ਉਹਨਾਂ ਦੀਆਂ ਮੰਗਾਂ ਨੂੰ ਮੰਨਣ ਦਾ ਆਸ਼ਵਾਸਨ ਦਿੱਤਾ ਗਿਆ ਸੀ ਅਤੇ ਕਾਫੀ ਸਮਾਂ ਲੰਘ ਜਾਣ ਤੋਂ ਬਾਅਦ ਕਿਸਾਨਾਂ ਨੂੰ ਐਮਐਸਪੀ ਅਤੇ ਲਖੀਮਪੁਰ ਖੀਰੀ ਦੇ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਦੋਸ਼ੀਆਂ ਨੂੰ ਸਜ਼ਾ ਨਾ ਮਿਲਣ ਅਤੇ ਹੋਰ ਵੱਖ-ਵੱਖ ਮੰਗਾਂ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ।
ਜਿਸ ਤੋਂ ਪਹਿਲਾਂ ਕਿਸਾਨਾਂ ਨੂੰ ਸ਼ੰਭੂ ਬਾਰਡਰ ਤੇ ਰੋਕਣ ਦੇ ਲਈ ਬੈਰੀਕੇਡ ਅਤੇ ਲੋਹੇ ਦੀਆਂ ਦੀਵਾਰਾਂ ਬਣਾਈਆਂ ਜਾ ਰਹੀਆਂ ਹਨ ਅਤੇ ਕਿਸਾਨਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕੀ ਦਿੱਲੀ ਬਾਰਡਰ ਤੇ ਪਹਿਲਾਂ ਵੀ ਕਿਸਾਨ ਪਹੁੰਚੇ ਸਨ ਅਤੇ ਹੁਣ ਫਿਰ ਪਿੰਡਾਂ ਦੇ ਵਿੱਚ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਪਹੁੰਚ ਕੇ ਆਪਣੀਆਂ ਮੰਗਾਂ ਨੂੰ ਮਨਵਾ ਕੇ ਹੀ ਵਾਪਸ ਪਰਤਣਗੇ।
ਪਿਛਲੇ ਸਮੇਂ ਦੌਰਾਨ ਜਦੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕੂਚ ਕਰਨਗੇ। ਸ਼ੰਭੂ ਬਾਰਡਰ ਤੇ ਹਰਿਆਣਾ ਪੁਲਿਸ ਅਤੇ ਹਰਿਆਣਾ ਸਰਕਾਰ ਦੇ ਵੱਲੋਂ ਪੂਰੀ ਕੋਸ਼ਿਸ਼ ਕੀਤੀ ਗਈ ਪਰੰਤੂ ਕਿਸਾਨਾਂ ਦੇ ਵੱਲੋਂ ਉੱਥੇ ਲਗਾਏ ਗਏ ਬੈਰੀਕੇਡਾਂ ਨੂੰ ਤੋੜ ਕੇ ਦਿੱਲੀ ਵੱਲ ਵਧੇ ਸਨ।
ਮਿਲੀ ਜਾਣਕਾਰੀ ਅਨੁਸਾਰ ਇੱਕ ਵਾਰ ਫਿਰ ਤੋਂ ਕਿਸਾਨਾਂ ਨੂੰ ਸ਼ੰਭੂ ਬਾਰਡਰ ਤੇ ਰੋਕਣ ਦੇ ਲਈ ਹਰਿਆਣਾ ਸਰਕਾਰ ਵੱਲੋਂ ਘੱਗਰ ਦਰਿਆ ਤੇ ਬਣੇ ਪੁਲ ਤੇ ਲੋਹੇ ਦੀਆਂ ਦੀਵਾਰਾਂ ਲਗਾਈਆਂ ਜਾ ਰਹੀਆਂ ਹਨ ਜਿਨਾਂ ਦੀ ਲੰਬਾਈ 8 ਫੁੱਟ ਦੇ ਕਰੀਬ ਹੈ। ਅਤੇ ਸਮਿੰਟਡ ਪੱਥਰਾਂ ਨੂੰ ਵੀ ਸਾਈਡ ਤੇ ਰੱਖਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਸ਼ੰਭੂ ਬਾਰਡਰ ਤੇ ਰੋਕਣ ਦੀ ਪੂਰੀ ਤਿਆਰੀ ਹਰਿਆਣਾ ਸਰਕਾਰ ਦੇ ਵੱਲੋਂ ਕੀਤੀ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial