NIA ਵੱਲੋਂ ਅੱਤਵਾਦੀ ਅਰਸ਼ ਡੱਲਾ ਨੂੰ ਭਾਰਤ ਲਿਆਉਣ ਦੀ ਤਿਆਰੀ, ਪਰ ਸੌਖਾਲਾ ਨਹੀਂ ਆਵੇਗਾ ਹੱਥ, ਜਾਣੋ ਕਿਉਂ
Punjab News: ਕਾਨੂੰਨੀ ਮਾਹਿਰਾਂ ਅਨੁਸਾਰ, ਇਹ ਰਾਹ ਇੰਨਾ ਆਸਾਨ ਨਹੀਂ ਹੈ। ਕਿਉਂਕਿ ਉਸ 'ਤੇ ਲਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਭਾਰਤ ਲਿਆਉਣ ਤੋਂ ਪਹਿਲਾਂ ਕੈਨੇਡਾ 'ਚ ਸਾਬਤ ਕਰਨਾ ਹੋਵੇਗਾ। ਇਸ ਤੋਂ ਬਾਅਦ ਹੀ ਇਹ ਪ੍ਰਕਿਰਿਆ ਪੂਰੀ ਹੋਵੇਗੀ।
Punjab News: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਕੈਨੇਡਾ 'ਚ ਲੁਕੇ ਅੱਤਵਾਦੀ ਅਰਸ਼ ਡੱਲਾ(Arsh Dalla) ਨੂੰ ਭਾਰਤ ਲਿਆਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਐਨਆਈਏ ਵੱਲੋਂ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਦਾਇਰ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਅਜਿਹੇ 'ਚ ਹੁਣ NIA ਉਸ ਨੂੰ ਭਾਰਤ ਲਿਆਉਣ ਲਈ ਅਗਲੀ ਕਾਰਵਾਈ ਸ਼ੁਰੂ ਕਰੇਗੀ। ਇੰਟਰਪੋਲ ਨੇ 31 ਮਈ 2022 ਨੂੰ ਦੋਸ਼ੀਆਂ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ।
ਹਾਲਾਂਕਿ ਕਾਨੂੰਨੀ ਮਾਹਿਰਾਂ ਅਨੁਸਾਰ ਇਹ ਰਾਹ ਇੰਨਾ ਆਸਾਨ ਨਹੀਂ ਹੈ। ਕਿਉਂਕਿ ਉਸ 'ਤੇ ਲਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਭਾਰਤ ਲਿਆਉਣ ਤੋਂ ਪਹਿਲਾਂ ਕੈਨੇਡਾ 'ਚ ਸਾਬਤ ਕਰਨਾ ਹੋਵੇਗਾ। ਇਸ ਤੋਂ ਬਾਅਦ ਹੀ ਇਹ ਪ੍ਰਕਿਰਿਆ ਪੂਰੀ ਹੋਵੇਗੀ।
ਜਾਣਕਾਰੀ ਅਨੁਸਾਰ ਐਨਆਈਏ ਵੱਲੋਂ ਅਰਸ਼ ਡੱਲਾ ਖ਼ਿਲਾਫ਼ ਦਰਜ ਸਾਰੇ ਕੇਸਾਂ ਦੇ ਵੇਰਵੇ ਵਿਸ਼ੇਸ਼ ਅਦਾਲਤ ਨੂੰ ਸੌਂਪੇ ਗਏ ਹਨ। ਇਸ ਦੇ ਨਾਲ ਹੀ ਉਸ ਨੂੰ ਭਗੌੜਾ ਤੋਂ ਲੈ ਕੇ ਅੱਤਵਾਦੀ ਘੋਸ਼ਿਤ ਕਰਨ ਲਈ ਸਾਰੇ ਦਸਤਾਵੇਜ਼ ਪੇਸ਼ ਕੀਤੇ ਗਏ। ਐਨਆਈਏ ਨੇ ਅਦਾਲਤ ਵਿੱਚ ਜ਼ੋਰਦਾਰ ਢੰਗ ਨਾਲ ਆਪਣਾ ਪੱਖ ਪੇਸ਼ ਕੀਤਾ ਹੈ। ਇਹ ਵੀ ਦੱਸਿਆ ਕਿ ਕਿਵੇਂ ਉਹ ਦੇਸ਼ ਲਈ ਖਤਰਾ ਬਣਿਆ ਹੋਇਆ ਹੈ। ਇਨ੍ਹਾਂ ਸਾਰੇ ਤੱਥਾਂ ਨੂੰ ਵਿਚਾਰਨ ਤੋਂ ਬਾਅਦ ਅਦਾਲਤ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਜ਼ਿਕਰ ਕਰ ਦਈਏ ਕਿ 22 ਮਈ 2021 ਨੂੰ ਮੋਗਾ ਜ਼ਿਲੇ 'ਚ ਅੱਤਵਾਦੀ ਅਰਸ਼ ਡੱਲਾ ਅਤੇ ਉਸ ਦੇ ਕਰੀਬੀ ਸਾਥੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। 10 ਜੂਨ, 2021 ਨੂੰ, ਐਨਆਈਏ ਨੇ ਇਸ ਕੇਸ ਨੂੰ ਆਪਣੇ ਕੋਲ ਤਬਦੀਲ ਕਰ ਲਿਆ ਅਤੇ ਨਵੀਂ ਐਫਆਈਆਰ ਦਰਜ ਕੀਤੀ। ਇਲਜ਼ਾਮ ਮੁਤਾਬਕ ਅਰਸ਼ ਡੱਲਾ ਨੇ ਇੱਕ ਅੱਤਵਾਦੀ ਗਰੋਹ ਬਣਾਇਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।