ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਨੂੰ ਡਿਪੋਟ ਕਰਨ ਦੀ ਤਿਆਰੀ, ਵਿਰੋਧ 'ਚ ਸੜਕਾਂ 'ਤੇ ਉੱਤਰੇ ਪੰਜਾਬੀ ਸਟੂਡੈਂਟ
ਪਿਛਲੇ ਕਈ ਦਿਨਾਂ ਤੋਂ ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਫੇਕ ਆਫਰ ਲੈਟਰ ਦੇ ਮਾਮਲੇ ਵਿੱਚ ਇਨ੍ਹਾਂ 700 ਦੇ ਕਰੀਬ ਵਿਦਿਆਰਥੀਆਂ ਨੂੰ ਡਿਪੋਟ ਕਰਨ ਲਈ ਕੈਨੇਡਾ ਸਰਕਾਰ ਕਦਮ ਚੁੱਕ ਰਹੀ ਹੈ।
ਅਸ਼ਰਫ ਢੁੱਡੀ ਦੀ ਰਿਪੋਰਟ
Punjabi Students in Canada: ਪਿਛਲੇ ਕਈ ਦਿਨਾਂ ਤੋਂ ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਫੇਕ ਆਫਰ ਲੈਟਰ ਦੇ ਮਾਮਲੇ ਵਿੱਚ ਇਨ੍ਹਾਂ 700 ਦੇ ਕਰੀਬ ਵਿਦਿਆਰਥੀਆਂ ਨੂੰ ਡਿਪੋਟ ਕਰਨ ਲਈ ਕੈਨੇਡਾ ਸਰਕਾਰ ਕਦਮ ਚੁੱਕ ਰਹੀ ਹੈ। ਇਸ ਲਈ ਇਹ ਵਿਦਿਆਰਥੀ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕੈਨੇਡਾ ਸਰਕਾਰ ਵੱਲੋਂ ਇਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ। ਇਸ ਲਈ ਵਿਦਿਆਰਥੀ ਇਕੱਠੇ ਹੋ ਕੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਵੱਲੋਂ ਮਿਸੀਸਾਗਾ ਦੇ CRA's office ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉਧਰ, ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਸਿੱਖਿਆ ਦੇ ਨਾਂ ’ਤੇ ਧੋਖਾਧੜੀ ਦੇ ਸ਼ਿਕਾਰ ਪੰਜਾਬੀ ਨੌਜਵਾਨਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਮਾਮਲਾ ਕੈਨੇਡਾ ਸਰਕਾਰ ਨਾਲ ਵਿਚਾਰ ਕੇ ਇਸ ਦਾ ਹੱਲ਼ ਕੱਢਿਆ ਜਾਏ। ਉਨ੍ਹਾਂ ਕਿਹਾ ਹੈ ਕਿ ਪਹਿਲਾਂ 700 ਵਿਦਿਆਰਥੀਆਂ ਨੂੰ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਸਾਹਮਣੇ ਆਇਆ ਹੈ ਕਿ 200 ਹੋਰ ਵਿਦਿਆਰਥੀਆਂ ਨੂੰ ਨੋਟਿਸ ਜਾਰੀ ਹੋਇਆ ਹੈ।
ਇਹ ਵੀ ਪੜ੍ਹੋ: ਵਿਦੇਸ਼ਾਂ 'ਚ ਪੰਜਾਬੀ ਔਰਤਾਂ ਦਾ ਹੋ ਰਿਹਾ ਸੋਸ਼ਣ, ਦਿਲ ਕੰਬਾਉਣ ਵਾਲੀਆਂ ਰਿਪੋਰਟਾਂ ਮਗਰੋਂ ਐਕਸ਼ਨ ਮੋਡ 'ਚ ਪੰਜਾਬ ਸਰਕਾਰ
ਹਾਸਲ ਜਾਣਕਾਰੀ ਮੁਤਾਬਕ ਹਰਸਿਮਰਤ ਬਾਦਲ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਵਿਦੇਸ਼ ਸਿੱਖਿਆ ਦੇ ਨਾਂ ’ਤੇ ਧੋਖਾਧੜੀ ਦੇ ਸ਼ਿਕਾਰ ਪੰਜਾਬੀ ਨੌਜਵਾਨਾਂ ਦਾ ਮਾਮਲਾ ਕੈਨੇਡਿਆਈ ਅਧਿਕਾਰੀਆਂ ਕੋਲ ਚੁੱਕਿਆ ਜਾਵੇ। ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਰਾਹੀਂ ਉਨ੍ਹਾਂ ਕਿਹਾ ਕਿ ਇਸ ਘੁਟਾਲੇ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਦੇ ਕੇਸ ਹਮਦਰਦੀ ਨਾਲ ਵਿਚਾਰੇ ਜਾਣੇ ਚਾਹੀਦੇ ਹਨ, ਖਾਸ ਕਰਕੇ ਜਿਨ੍ਹਾਂ ਵਿਦਿਆਰਥੀਆਂ ਨੇ ਆਪਣੇ ਹੁਨਰ ਨਾਲ ਡਿਗਰੀਆਂ ਹਾਸਲ ਕਰ ਕੇ ਸਥਾਈ ਨਾਗਰਿਕਤਾ ਲਈ ਲੋੜੀਂਦੀਆਂ ਯੋਗਤਾ ਸ਼ਰਤਾਂ ਪੂਰੀਆਂ ਕਰ ਲਈਆਂ ਹਨ।
ਉਨ੍ਹਾਂ ਮੰਗ ਕੀਤੀ ਕਿ ਅਜਿਹੇ ਵਿਦਿਆਰਥੀਆਂ ਨੂੰ ਬਿਨਾਂ ਰੁਕਾਵਟ ਸਥਾਈ ਨਾਗਰਿਕਤਾ ਮਿਲਣੀ ਚਾਹੀਦੀ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਗੰਭੀਰ ਹੈ ਜਿੱਥੇ ਪਹਿਲਾਂ 700 ਵਿਦਿਆਰਥੀਆਂ ਨੂੰ ਇਸੇ ਆਧਾਰ ’ਤੇ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਹੁਣ ਇਹ ਸਾਹਮਣੇ ਆਇਆ ਹੈ ਕਿ 200 ਹੋਰ ਵਿਦਿਆਰਥੀਆਂ ਨੂੰ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ ਨੇ ਵਾਪਸ ਭੇਜੇ ਜਾਣ ਦੇ ਨੋਟਿਸ ਜਾਰੀ ਕੀਤੇ ਹਨ।
ਹਰਸਿਮਰਤ ਬਾਦਲ ਨੇ ਕਿਹਾ ਕਿ ਇਹ ਗੱਲ ਸਾਹਮਣੇ ਆ ਚੁੱਕੀ ਹੈ ਕਿ ਪੰਜਾਬ ਦਾ ਹੀ ਇੱਕ ਏਜੰਟ ਇਸ ਜਾਅਲਸਾਜ਼ੀ ਲਈ ਕਥਿਤ ਤੌਰ ’ਤੇ ਜ਼ਿੰਮੇਵਾਰ ਹੈ ਜਿਸ ਨੇ ਕੈਨੇਡੀਅਨ ਕਾਲਜਾਂ ਦੇ ਫਰਜ਼ੀ ਦਾਖ਼ਲਾ ਪੱਤਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇੱਕ ਨਾਮੀਂ ਕਾਲਜ ਦੇ ਨਾਂ ’ਤੇ 16 ਤੋਂ 20 ਲੱਖ ਰੁਪਏ ਪ੍ਰਤੀ ਵਿਦਿਆਰਥੀ ਉਗਰਾਹ ਕੇ ਬੱਚਿਆਂ ਨੂੰ ਫਰਜ਼ੀ ਚਿੱਠੀਆਂ ਜਾਰੀ ਕੀਤੀਆਂ ਗਈਆਂ।
ਇਹ ਵੀ ਪੜ੍ਹੋ: Operation Blue Star: ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਦਿਸੇ ਭਿੰਡਰਾਂਵਾਲੇ ਦੇ ਪੋਸਟਰ, ਲੱਗੇ ਖ਼ਾਲਿਸਤਾਨੀ ਨਾਅਰੇ