ਰਾਸ਼ਟਰਪਤੀ ਨੇ ਅੱਗੇ ਲਿਖਿਆ ਕਿ ਇੱਥੇ ਆ ਕੇ ਸ਼ਰਧਾਲੂਆਂ ਵਿੱਚ ਸਭ ਦੇ ਭਲੇ ਲਈ ਕੰਮ ਕਾਰਨ ਦੀ ਭਾਵਨਾ ਨੂੰ ਦੇਖ ਕੇ ਆਪਣੇ ਦੇਸ਼ ਦੇ ਮਾਨਵਤਾਵਾਦੀ ਮੁੱਲਾਂ 'ਤੇ ਮਾਣ ਹੁੰਦਾ ਹੈ। ਇੱਥੇ ਆ ਕੇ ਮੈਨੂੰ ਜੋ ਅਨੁਭਵ ਮਿਲਿਆ, ਉਸ ਨੂੰ ਮੈਂ ਪਰਮ ਪਿਤਾ ਪ੍ਰਮਾਤਮਾ ਤੇ ਗੁਰੂ ਨਾਨਕ ਦੇਵ ਜੀ ਦਾ ਅਸ਼ੀਰਵਾਦ ਮੰਨਦਾ ਹਾਂ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਵੀ ਮੌਜੂਦ ਸਨ।
ਇਸ ਤੋਂ ਬਾਅਦ ਰਾਸ਼ਟਰਪਤੀ ਜੱਲ੍ਹਿਆਂਵਾਲਾ ਬਾਗ ਵੀ ਗਏ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਟ ਕਾਰਨ ਤੋਂ ਬਾਅਦ ਉਨ੍ਹਾਂ ਲਿਖਿਆ ਕਿ ਅੱਜ ਆਪਣੇ ਅੰਮ੍ਰਿਤਸਰ ਦੌਰੇ 'ਤੇ ਮੈਨੂੰ ਜਲ੍ਹਿਆਂਵਾਲਾ ਬਾਗ ਵਿੱਚ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਨਮਨ ਕਰਨ ਦਾ ਮੌਕਾ ਮਿਲਿਆ। ਇਸ ਇਤਿਹਾਸਕ ਥਾਂ 'ਤੇ ਆ ਕੇ ਤੇ ਆਪਣੇ ਪ੍ਰਾਣਾਂ ਦੀ ਅਹੁਤੀ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕਰਕੇ ਮੇਰੀਆਂ ਅੱਖਾਂ ਨਮ ਹੋ ਗਈਆਂ। ਮੈਂ ਆਪਣੇ ਦਿਲ ਦੀ ਗਹਿਰਾਈ ਤੋਂ ਇਨ੍ਹਾਂ ਸਾਰੇ ਸ਼ਹੀਦ ਸਪੂਤਾਂ ਦੇ ਸਨਮਾਨ ਵਿੱਚ ਨਤਮਸਤਕ ਹਾਂ।
ਇਸ ਤੋਂ ਬਾਅਦ ਰਾਸ਼ਟਰਪਤੀ ਦੁਰਗਿਆਣਾ ਮੰਦਰ ਮੱਥਾ ਟੇਕਣ ਲਈ ਵੀ ਗਏ। ਦੁਰਗਿਆਣਾ ਮੰਦਰ ਮੱਥਾ ਟੇਕਣ ਤੋਂ ਬਾਅਦ ਉਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਅੰਤਰਾਸ਼ਟਰੀ ਹਵਾਈ ਅੱਡੇ ਲਈ ਰਵਾਨਾ ਹੋਏ।