ਰਾਸ਼ਟਰਪਤੀ ਐਵਾਰਡੀ ਤੇ ਅੰਮ੍ਰਿਤਸਰ 'ਚ ਹਮਲਾ, ਘਟਨਾ ਸੀਸੀਟੀਵੀ 'ਚ ਹੋਈ ਕੈਦ
ਏਬੀਪੀ ਸਾਂਝਾ | 29 May 2020 06:48 PM (IST)
ਰਾਸ਼ਟਰਪਤੀ ਐਵਾਰਡੀ ਅਮਰਦੀਪ ਸਿੰਘ ਤੇ ਕੁੱਝ ਲੋਕਾਂ ਵੱਲੋਂ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ।
ਅੰਮ੍ਰਿਤਸਰ: ਰਾਸ਼ਟਰਪਤੀ ਐਵਾਰਡੀ ਅਮਰਦੀਪ ਸਿੰਘ ਤੇ ਕੁੱਝ ਲੋਕਾਂ ਵੱਲੋਂ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਅਮਰਦੀਪ ਸਿੰਘ ਦੇ ਨੱਕ ਦੀ ਹੱਡੀ ਟੁੱਟ ਗਈ ਹੈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੈ ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ 'ਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਮਰਦੀਪ ਸਿੰਘ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਦਰਸ਼ਨ ਸਿੰਘ ਸੁਲਤਾਨਵਿੰਡ ਦੀ ਜਵਾਈ ਹਨ। ਉਨ੍ਹਾਂ ਨੂੰ ਬਹਾਦਰੀ ਲਈ ਰਾਸ਼ਟਰਪਤੀ ਅਬਦੁੱਲ ਕਲਾਮ ਕੋਲੋਂ ਸ਼ੌਰਿਆ ਚੱਕਰ ਵੀ ਮਿਲਿਆ ਹੋਇਆ ਹੈ।ਅਮਰਦੀਪ ਸਿੰਘ ਇਸਟ ਮੋਹਨ ਨਗਰ ਦੇ ਵਾਸੀ ਹਨ। ਦਰਅਸਲ, ਉਨ੍ਹਾਂ ਦੇ ਇਲਾਕੇ ਦੇ ਹੀ ਕੁੱਝ ਲੋਕਾਂ ਨੇ ਉਨ੍ਹਾਂ ਤੇ ਉਸ ਵੇਲੇ ਹਮਲਾ ਕਰ ਦਿੱਤਾ ਜਦੋਂ ਉਹ ਇੱਕ ਪਾਰਕ ਦੀ ਪਰਦਾਨਗੀ ਨੂੰ ਲੈ ਕਿ ਪਾਰਕ 'ਚ ਮੀਟਿੰਗ ਕਰ ਰਹੇ ਸਨ। ਜਿਸ ਦੌਰਾਨ ਉਨ੍ਹਾਂ ਦੀ ਕੁੱਝ ਲੜਕਿਆਂ ਨਾਲ ਬਹਿਸ ਸ਼ੁਰੂ ਹੋ ਗਈ। ਇਸ ਦੌਰਾਨ ਉਨ੍ਹਾਂ ਵਿੱਚੋਂ ਇੱਕ ਨੇ ਪਿਸਤੋਲ ਕੱਢ ਹਵਾਈ ਫਾਇਰ ਕੀਤੇ ਅਤੇ ਫਿਰ ਪਿਸਤੋਲ ਦਾ ਬੱਟ ਅਮਰਦੀਪ ਸਿੰਘ ਦੇ ਨੱਕ ਤੇ ਦੇ ਮਾਰਿਆ। ਇਸ ਵਿੱਚ ਅਮਰਦੀਪ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਇਹ ਸਾਰਾ ਮਾਮਲਾ ਸੀਸੀਟੀਵੀ ਫੁਟੇਜ 'ਚ ਕੈਦ ਹੋ ਗਿਆ ਹੈ। ਸੀਸੀਟੀਵੀ ਦੇ ਅਧਾਰ ਤੇ ਪੁਲਿਸ ਥਾਣਾ ਬੀ ਡਿਵੀਜ਼ਨ ਦੀ 'ਚ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਵੀ ਪੜ੍ਹੋ: ਕੋਰੋਨਾਵਾਇਰਸ ਨਾਲ ਲੜਾਈ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਲੌਕਡਾਊਨ ਮਗਰੋਂ ਪੰਜਾਬ ਕਾਂਗਰਸ ਕਰੇਗੀ ਵੱਡਾ ਐਕਸ਼ਨ ਲੌਕਡਾਊਨ ਵਧਾਉਣ ਦੀ ਤਿਆਰੀ! ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ