ਪੜਚੋਲ ਕਰੋ

ਅੱਜ ਅੰਮ੍ਰਿਤਸਰ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ, ਏਅਰਪੋਰਟ ਰੋਡ 1 ਵਜੇ ਤੱਕ ਪੂਰੀ ਤਰ੍ਹਾਂ ਰਹੇਗਾ ਬੰਦ

ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੌਰੇ ਦੌਰਾਨ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਤੇ ਸ਼੍ਰੀ ਰਾਮਤੀਰਥ ਦੇ ਦਰਸ਼ਨ ਕਰਨਗੇ। ਇਸ ਕਾਰਨ ਦੁਪਹਿਰ 1 ਤੋਂ 4 ਵਜੇ ਤੱਕ ਪੂਰੇ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਰਹਿਣ ਵਾਲੀ ਹੈ।

ਰਜਨੀਸ਼ ਕੌਰ ਰੰਧਾਵਾ ਦੀ ਰਿਪੋਰਟ

Punjab News: ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੌਰੇ 'ਤੇ ਆ ਰਹੇ ਹਨ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਆਪਣੇ ਚਾਰ ਘੰਟੇ ਦੇ ਅੰਮ੍ਰਿਤਸਰ ਦੌਰੇ ਦੌਰਾਨ ਰਾਸ਼ਟਰਪਤੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਤੇ ਸ਼੍ਰੀ ਰਾਮਤੀਰਥ ਦੇ ਦਰਸ਼ਨ ਕਰਨਗੇ। ਇਸ ਕਾਰਨ ਦੁਪਹਿਰ 1 ਤੋਂ 4 ਵਜੇ ਤੱਕ ਪੂਰੇ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਰਹਿਣ ਵਾਲੀ ਹੈ।

ਏਅਰਪੋਰਟ ਰੋਡ 1 ਵਜੇ ਤੱਕ ਪੂਰੀ ਤਰ੍ਹਾਂ ਰਹੇਗਾ ਬੰਦ 

ਦ੍ਰੋਪਦੀ ਮੁਰਮੂ 12 ਵਜੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚ ਰਹੀ ਹੈ ਜਿਸ ਕਾਰਨ ਅੰਮ੍ਰਿਤਸਰ ਏਅਰਪੋਰਟ ਰੋਡ ਦੁਪਹਿਰ 12 ਤੋਂ 1 ਵਜੇ ਤੱਕ ਪੂਰੀ ਤਰ੍ਹਾਂ ਬੰਦ ਰਹੇਗਾ। ਇਸ ਨਾਲ ਹੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਪਹਿਰ 12 ਤੋਂ 2 ਵਜੇ ਦਰਮਿਆਨ ਦੋ ਅੰਤਰਰਾਸ਼ਟਰੀ ਉਡਾਣਾਂ ਰਵਾਨਾ ਹੋਣਗੀਆਂ। 

ਇਸ ਕਾਰਨ ਏਅਰ ਇੰਡੀਆ ਨੇ ਵੀ ਯਾਤਰੀਆਂ ਲਈ ਨਿਰਦੇਸ਼ ਜਾਰੀ ਕੀਤੇ ਹਨ। ਲੰਡਨ ਲਈ ਏਅਰ ਇੰਡੀਆ ਦੀ ਫਲਾਈਟ 1.30 ਵਜੇ ਰਵਾਨਾ ਹੋਵੇਗੇ ਤੇ ਬਰਮਿੰਘਮ ਲਈ 1.55 ਵਜੇ ਉਡਾਣ ਭਰੇਗੀ। ਇਸ ਕਾਰਨ ਦੋਵਾਂ ਫਲਾਈਟਾਂ ਦੇ ਯਾਤਰੀਆਂ ਨੂੰ ਦੁਪਹਿਰ 12 ਵਜੇ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚਣ ਦੇ ਹੁਕਮ ਦਿੱਤੇ ਗਏ ਹਨ।

ਇਹ ਰਸਤੇ ਵੀ ਰਹਿਣਗੇ ਬੰਦ

ਰਾਸ਼ਟਰਪਤੀ ਦੇ ਦੁਪਹਿਰ 12 ਵਜੇ ਦੇ ਕਰੀਬ ਅੰਮ੍ਰਿਤਸਰ ਪਹੁੰਚਣ ਦੀ ਸੰਭਾਵਨਾ ਹੈ। ਅਜਿਹੇ ਵਿੱਚ 12 ਤੋਂ 1 ਵਜੇ ਤੱਕ ਅੰਮ੍ਰਿਤਸਰ ਤੋਂ ਹਾਲ ਗੇਟ ਤੇ ਸ੍ਰੀ ਦਰਬਾਰ ਸਾਹਿਬ ਤੱਕ ਦਾ ਪੂਰਾ ਰੂਟ ਬੰਦ ਰੱਖਿਆ ਜਾਵੇਗਾ। ਇਸ ਤੋਂ ਬਾਅਦ ਸ਼ਾਮ 3 ਤੋਂ 4 ਵਜੇ ਤੱਕ ਵਾਪਸੀ 'ਤੇ ਵੀ ਇਹ ਰੂਟ ਬੰਦ ਹੀ ਰਹਿਣਾ ਹੈ।

ਸ਼ਹਿਰ ਵਿੱਚ ਭਾਰੀ ਵਾਹਨਾਂ ਦੇ ਦਾਖ਼ਲੇ ’ਤੇ ਮੁਕੰਮਲ ਪਾਬੰਦੀ

ਇਸ ਲਈ ਅਜਨਾਲਾ ਤੋਂ ਸ਼ਹਿਰ ਵੱਲ ਆਉਣ ਵਾਲੀ ਟਰੈਫਿਕ ਨੂੰ ਰਾਜਾਸਾਂਸੀ ਤੋਂ, ਜੀ.ਟੀ.ਰੋਡ ਜਲੰਧਰ ਤੋਂ ਆਉਣ ਵਾਲੀ ਟਰੈਫਿਕ ਨੂੰ ਗੋਲਡਨ ਗੇਟ ਤੋਂ ਵੱਲਾ-ਵੇਰਕਾ ਬਾਈਪਾਸ ਵੱਲ, ਜ਼ਿਲ੍ਹਾ ਤਰਨਤਾਰਨ ਤੋਂ ਆਉਣ ਵਾਲੀ ਟਰੈਫਿਕ ਨੂੰ ਪੁਲ ਕੋਟ ਮਿੱਤ ਸਿੰਘ ਤੋਂ ਤਰਾਵਲੇ ਪੁਲ਼ ਵੱਲ ਮੋੜਿਆ ਜਾਵੇਗਾ। ਝਬਾਲ ਰੋਡ ਵਾਲੇ ਪਾਸੇ ਤੋਂ ਆਉਣ ਵਾਲੀ ਹਕੀਮਾ ਟਰੈਫਿਕ ਨੂੰ ਚੌਕ ਖਜ਼ਾਨਾ-ਲੋਹਗੜ੍ਹ ਤੋਂ ਮੋੜ ਦਿੱਤਾ ਜਾਵੇਗਾ, ਘੀ ਮੰਡੀ ਚੌਕ ਦੀ ਟਰੈਫਿਕ ਨੂੰ ਸਮੇਂ ਸਿਰ ਸੁਲਤਾਨਵਿੰਡ ਚੌਕ ਤੋਂ ਮੋੜ ਦਿੱਤਾ ਜਾਵੇਗਾ। ਸ਼ਹਿਰ ਵਿੱਚ ਭਾਰੀ ਵਾਹਨਾਂ ਦੇ ਦਾਖ਼ਲੇ ’ਤੇ ਮੁਕੰਮਲ ਪਾਬੰਦੀ ਹੈ।

ਟਾਪ ਹੈਡਲਾਈਨ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget