ਅੰਮ੍ਰਿਤਸਰ: ਚੀਫ਼ ਖ਼ਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਹਰਮੰਦਰ ਸਿੰਘ ਫਰੀਡਮ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅਤੇ ਹੋਰ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਮੌਤ ‘ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਰਮਿਦਰ ਸਿੰਘ ਦੀ ਮੌਤ ਚੀਫ਼ ਖ਼ਾਲਸਾ ਦੀਵਾਨ ਲਈ ਦੁਖਦਾਈ ਘਟਨਾ ਹੈ।


ਨਿਰਮਲ ਸਿੰਘ ਨੇ ਦੱਸਿਆ ਕਿ ਹਰਮਿਦਰ ਸਿੰਘ 1979 ਤੋਂ ਦੀਵਾਨ ਨਾਲ ਜੁੜੇ ਹੋਏ ਸੀ। ਉਨ੍ਹਾਂ ਨੇ ਦੀਵਾਨ ਦੇ ਕਾਰਜਕਾਰੀ ਚੇਅਰਮੈਨ ਵਜੋਂ ਦੋ ਸਾਲ ਸੇਵਾ ਨਿਭਾਈ। ਉਹ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀਟੀ ਰੋਡ, ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ, ਹਰਿਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਰੋਡ ਦੇ ਇੰਚਾਰਜ ਵੀ ਸੀ।


ਇਸ ਦੌਰਾਨ ਉਨ੍ਹਾਂ ਵਲੋ ਦੀਵਾਨ ਦੇ ਸਕੂਲਾਂ ਦੇ ਵਿਕਾਸ ਵਿਚ ਮਹੱਤਵਪੂਰਣ ਯੋਗਦਾਨ ਪਾਇਆ ਗਿਆ। ਦੀਵਾਨ ਦੇ ਪ੍ਰਧਾਨ ਸਮੇਤ ਵੱਖ-ਵੱਖ ਅਧਿਕਾਰੀਆਂ ਰਾਜਮੋਦਰ ਸਿੰਘ ਮਜੀਠਾ, ਚੇਅਰਮੈਨ ਭਾਗ ਸਿੰਘ ਅਣਖੀ, ਸਵਿਦਰ ਸਿੰਘ ਕੱਥੂਨੰਗਲ, ਅਜੀਤ ਸਿੰਘ ਬਸਰਾ, ਡਾ: ਇੰਦਰਬੀਰ ਸਿੰਘ ਨਿੱਝਰ, ਅਮਰਜੀਤ ਸਿੰਘ ਬੰਗਾ ਆਦਿ ਨੇ ਹਰਮਿੰਦਰ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।


ਇਹ ਵੀ ਪੜ੍ਹੋ: Sidhu on Amarinder Singh: ਤਿੰਨ ਕੈਬਨਿਟ ਮੰਤਰੀਆਂ ਨੇ ਖੋਲ੍ਹਿਆ ਸਿੱਧੂ ਖਿਲਾਫ ਮੋਰਚਾ, ਹਾਈਕਮਾਨ ਤੋਂ ਕੀਤੀ ਇਹ ਮੰਗ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904