Punjab news: ਸਤਨਾਮ ਸਿੰਘ ਸੰਧੂ ਨੂੰ ਰਾਸ਼ਟਰਪਤੀ ਨੇ ਰਾਜ ਸਭਾ ਮੈਂਬਰ ਲਈ ਕੀਤਾ ਨਾਮਜ਼ਦ, ਪੀਐਮ ਮੋਦੀ ਨੇ ਦਿੱਤੀ ਵਧਾਈ
Who is Satnam Singh Sandhu: ਰਾਸ਼ਟਰਪਤੀ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਮੈਂਬਰ ਲਈ ਨਾਮਜ਼ਦ ਕੀਤਾ ਹੈ।
Satnam Singh Sandhu: ਸਤਨਾਮ ਸਿੰਘ ਸੰਧੂ ਨੂੰ ਰਾਸ਼ਟਰਪਤੀ ਵੱਲੋਂ ਰਾਜ ਸਭਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਇਸ ਫੈਸਲੇ ਤੋਂ ਬਾਅਦ ਪੀਐਮ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ।
ਪੀਐਮ ਨੇ ਐਕਸ 'ਤੇ ਇੱਕ ਪੋਸਟ ਕਰਕੇ ਲਿਖਿਆ, " ਮੈਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਨੇ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਮੈਂਬਰ ਦੇ ਲਈ ਨਾਮਜ਼ਦ ਕੀਤਾ ਹੈ। ਸਤਨਾਮ ਸਿੰਘ ਨੇ ਇੱਕ ਨਾਮਵਰ ਸਿੱਖਿਆ ਸ਼ਾਸਤਰੀ ਅਤੇ ਸਮਾਜ ਸੇਵਕ ਵਜੋਂ ਆਪਣੀ ਪਛਾਣ ਬਣਾਈ ਹੈ। ਉਹ ਵੱਖ-ਵੱਖ ਤਰੀਕਿਆਂ ਨਾਲ ਜ਼ਮੀਨੀ ਪੱਧਰ 'ਤੇ ਲੋਕਾਂ ਦੀ ਸੇਵਾ ਕਰ ਰਹੇ ਹਨ।''
I am delighted that Rashtrapati Ji has nominated Shri Satnam Singh Sandhu Ji to the Rajya Sabha. Satnam Ji has distinguished himself as a noted educationist and social worker, who has been serving people at the grassroots in different ways. He has always worked extensively to… pic.twitter.com/rZuUmGJP0q
— Narendra Modi (@narendramodi) January 30, 2024
ਪੀਐਮ ਮੋਦੀ ਨੇ ਕਿਹਾ, “ਸਤਨਾਮ ਸਿੰਘ ਨੇ ਹਮੇਸ਼ਾ ਰਾਸ਼ਟਰੀ ਏਕਤਾ ਨੂੰ ਅੱਗੇ ਵਧਾਇਆ ਅਤੇ ਪ੍ਰਵਾਸੀ ਭਾਰਤੀਆਂ ਨਾਲ ਵੀ ਕੰਮ ਕੀਤਾ। ਮੈਂ ਉਨ੍ਹਾਂ ਦੀ ਸੰਸਦੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਮੈਨੂੰ ਭਰੋਸਾ ਹੈ ਕਿ ਰਾਜ ਸਭਾ ਦੀ ਕਾਰਵਾਈ ਉਨ੍ਹਾਂ ਦੇ ਵਿਚਾਰਾਂ ਨਾਲ ਭਰਪੂਰ ਹੋਵੇਗੀ।
ਇਹ ਵੀ ਪੜ੍ਹੋ: Police Encounter: ਖੇਤਾਂ ਚੋਂ ਪੁਲਿਸ ‘ਤੇ ਗੋਲ਼ੀਆਂ ਚਲਾਉਂਦਾ ਬਦਮਾਸ਼ ਫ਼ਰਾਰ, ਪੁਲਿਸ ਨੇ ਇਲਾਕਾ ਕੀਤਾ ਸੀਲ
ਸਤਨਾਮ ਸਿੰਘ ਸੰਧੂ ਨੇ 2001 ਵਿੱਚ ਲਾਂਡਰਾਂ, ਮੋਹਾਲੀ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਦੀ ਨੀਂਹ ਰੱਖੀ। ਇਸ ਤੋਂ ਬਾਅਦ ਸਾਲ 2012 ਵਿੱਚ ਚੰਡੀਗੜ੍ਹ ਯੂਨੀਵਰਸਿਟੀ ਬਣਾਈ। ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿਚ ਬਹੁਤ ਉਤਰਾਅ-ਚੜ੍ਹਾਅ ਦੇਖੇ ਪਰ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸੰਧੂ ਲੱਖਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਹਾਸਲ ਕਰਨ ਲਈ ਵਿੱਤੀ ਮਦਦ ਦੇ ਰਹੇ ਹਨ।
ਉਹ ਆਪਣੀਆਂ ਦੋ ਐਨਜੀਓਜ਼ 'ਇੰਡੀਅਨ ਮਾਈਨੋਰਿਟੀਜ਼ ਫਾਊਂਡੇਸ਼ਨ' ਅਤੇ ਨਿਊ ਇੰਡੀਆ ਡਿਵੈਲਪਮੈਂਟ (ਐਨਆਈਡੀ) ਫਾਊਂਡੇਸ਼ਨ ਰਾਹੀਂ ਸਿਹਤ ਅਤੇ ਤੰਦਰੁਸਤੀ ਨੂੰ ਬਿਹਤਰ ਬਣਾਉਣ ਅਤੇ ਫਿਰਕੂ ਸਦਭਾਵਨਾ ਨੂੰ ਅੱਗੇ ਵਧਾਉਣ ਲਈ ਵੱਡੇ ਪੱਧਰ 'ਤੇ ਭਾਈਚਾਰਕ ਯਤਨਾਂ ਵਿੱਚ ਸਰਗਰਮੀ ਨਾਲ ਸ਼ਾਮਲ ਹੈ। ਉਨ੍ਹਾਂ ਨੇ ਘਰੇਲੂ ਤੌਰ 'ਤੇ ਰਾਸ਼ਟਰੀ ਏਕਤਾ ਲਈ ਆਪਣੇ ਯਤਨਾਂ ਨਾਲ ਇੱਕ ਪਛਾਣ ਬਣਾਈ ਹੈ ਅਤੇ ਵਿਦੇਸ਼ਾਂ ਵਿੱਚ ਭਾਰਤੀ ਪ੍ਰਵਾਸੀਆਂ ਦੇ ਨਾਲ ਵਿਆਪਕ ਤੌਰ 'ਤੇ ਕੰਮ ਕੀਤਾ ਹੈ।
ਇਹ ਵੀ ਪੜ੍ਹੋ: Punjab Weather Update: ਵੈਸਟਰਨ ਤੋਂ ਡਿਸਟਰਬੈਂਸ ਐਕਟਿਵ, ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਪਵੇਗਾ ਮੀਂਹ